ਇਰਾਕ 'ਚ ਵਾਪਰਿਆ ਹਾਦਸਾ, ਕੋਰੋਨਾ ਮਰੀਜ਼ਾਂ ਦਾ ਇਲਾਜ ਕਰ ਰਹੇ ਹਸਪਤਾਲ 'ਚ ਲੱਗੀ ਭਿਆਨਕ ਅੱਗ ਨਾਲ 82 ਲੋਕਾਂ ਦੀ ਮੌਤ
ਇਰਾਕ ਦੀ ਰਾਜਧਾਨੀ ਬਗਦਾਦ 'ਚ ਕੋਰੋਨਾਵਾਇਰਸ ਦੇ ਮਰੀਜ਼ਾਂ ਦਾ ਇਲਾਜ ਕਰ ਰਹੇ ਇਕ ਹਸਪਤਾਲ 'ਚ ਆਕਸੀਜਨ ਸਿਲੰਡਰ 'ਚ ਲੱਗੀ ਅੱਗ ਕਾਰਨ ਸ਼ਨੀਵਾਰ ਦੇਰ ਰਾਤ 82 ਵਿਅਕਤੀਆਂ ਦੀ ਮੌਤ ਹੋ ਗਈ ਅਤੇ 110 ਹੋਰ ਜ਼ਖਮੀ ਹੋ ਗਏ। ਅਧਿਕਾਰੀਆਂ ਨੇ ਦੱਸਿਆ ਕਿ ਫਾਇਰਫਾਈਟਰਜ਼ ਨੇ ਅੱਗ ‘ਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ ਅਤੇ ਮਰੀਜ਼ਾਂ ਨੂੰ 'ਇਬਨ-ਅਲ-ਖਤੀਬ ਹਸਪਤਾਲ' ਤੋਂ ਬਾਹਰ ਕੱਢਿਆ।
Read More : ਪੰਜਾਬ ‘ਚ ਕੋਰੋਨਾ ਦਾ ਕਹਿਰ, 76 ਹੋਰ ਲੋਕਾਂ ਦੀ ਮੌਤ, 24 ਘੰਟੇ ‘ਚ...
ਇਰਾਕ ਦੇ ਅੰਦਰੂਨੀ ਸੁਰੱਖਿਆ ਮੰਤਰਾਲੇ ਨੇ ਕਿਹਾ ਕਿ ਘੱਟੋ ਘੱਟ 110 ਲੋਕ ਜ਼ਖਮੀ ਹੋਏ ਹਨ, ਇਸ ਤੋਂ ਇਲਾਵਾ 82 ਲੋਕ ਮਾਰੇ ਗਏ ਹਨ। ਇਸ ਦੌਰਾਨ, ਪ੍ਰਧਾਨਮੰਤਰੀ ਮੁਸਤਫਾ ਅਲ ਕਾਦੀਮੀ ਨੇ ਬਗਦਾਦ ਦੇ ਸਿਹਤ ਵਿਭਾਗ 'ਚ ਅਲ-ਰੁਸਫਾ ਖੇਤਰ ਲਈ ਨਿਯੁਕਤ ਡਾਇਰੈਕਟਰ ਜਨਰਲ ਨੂੰ ਹਟਾ ਦਿੱਤਾ ਹੈ। ਇਹ ਹਸਪਤਾਲ ਇਸੇ ਖੇਤਰ ਵਿੱਚ ਹੈ।
ਉਨ੍ਹਾਂ ਹਸਪਤਾਲ ਦੇ ਡਾਇਰੈਕਟਰ ਨੂੰ ਵੀ ਉਸ ਦੇ ਅਹੁਦੇ ਤੋਂ ਹਟਾ ਦਿੱਤਾ ਹੈ। ਸਿਹਤ ਮੰਤਰਾਲੇ ਵੱਲੋਂ ਜਾਰੀ ਬਿਆਨ ਅਨੁਸਾਰ ਅੱਗ ਲੱਗਣ ਦੀ ਘਟਨਾ ਤੋਂ ਬਾਅਦ ਪ੍ਰਧਾਨ ਮੰਤਰੀ ਨੇ ਬਗਦਾਦ ਆਪ੍ਰੇਸ਼ਨ ਕਮਾਂਡ ਵਿੱਚ ਇੱਕ ਐਮਰਜੈਂਸੀ ਬੈਠਕ ਬੁਲਾਈ, ਜਿਸ ਵਿੱਚ ਇਰਾਕੀ ਸੁਰੱਖਿਆ ਅਧਿਕਾਰੀਆਂ ਨੇ ਤਾਲਮੇਲ ਕੀਤਾ।
ਬੈਠਕ 'ਚ ਪ੍ਰਧਾਨ ਮੰਤਰੀ ਨੇ ਕਿਹਾ ਕਿ ਇਹ ਲਾਪਰਵਾਹੀ ਕਾਰਨ ਹੋਇਆ ਹੈ। ਉਨ੍ਹਾਂ ਕਿਹਾ, “ਲਾਪਰਵਾਹੀ ਅਜਿਹੇ ਮਾਮਲਿਆਂ ਵਿੱਚ ਕੋਈ ਗਲਤੀ ਨਹੀਂ ਹੋ ਸਕਦੀ, ਪਰ ਅਜਿਹਾ ਜੁਰਮ ਜਿਸ ਲਈ ਸਾਰੀਆਂ ਧਿਰਾਂ ਜ਼ਿੰਮੇਵਾਰ ਹਨ।” ਪ੍ਰਧਾਨ ਮੰਤਰੀ ਨੇ ਅਧਿਕਾਰੀਆਂ ਨੂੰ 24 ਘੰਟਿਆਂ ਵਿੱਚ ਇਸ ਮਾਮਲੇ ਦੀ ਪੜਤਾਲ ਕਰਨ ਅਤੇ ਰਿਪੋਰਟ ਪੇਸ਼ ਕਰਨ ਲਈ ਕਿਹਾ।