ਮਾਨ ਸਰਕਾਰ ਵੱਲੋਂ ਵੱਡਾ ਐਕਸ਼ਨ, ਚਿਟ ਫੰਡ ਕੰਪਨੀ 'ਪਰਲ' ਦੀ ਉੱਚ ਪੱਧਰੀ ਜਾਂਚ ਦੇ ਹੁਕਮ ਜਾਰੀ
ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਚਿਟ ਫੰਡ ਕੰਪਨੀ 'ਪਰਲ' ਦੀ ਉੱਚ ਪੱਧਰੀ ਜਾਂਚ ਦੇ ਹੁਕਮ ਜਾਰੀ ਕੀਤੇ ਹਨ। ਮਾਨ ਸਰਕਾਰ ਨੇ ਟਵੀਟ ਕਰਕੇ ਇਸ ਦੀ ਜਾਣਕਾਰੀ ਦਿੱਤੀ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਵਿੱਚ ਲਿਖਿਆ ਹੈ ਕਿ ਪੰਜਾਬ ਦੇ ਲੋਕਾਂ ਦੇ ਖੂਨ ਪਸੀਨੇ ਦੀ ਕਮਾਈ ਨੂੰ ਲੁੱਟ ਕੇ ਅਰਬਾਂ ਦੀ ਚੱਲ-ਅਚੱਲ ਜਾਇਦਾਦ ਬਣਾਉਣ ਵਾਲੀ ਚਿਟ ਫੰਡ ਕੰਪਨੀ 'ਪਰਲ' ਦੀ ਉੱਚ ਪੱਧਰੀ ਜਾਂਚ ਦੇ ਹੁਕਮ ਜਾਰੀ…ਵੇਰਵੇ ਜਲਦੀ ਜਨਤਕ ਹੋਣਗੇ।
ਮੁੱਖ ਮੰਤਰੀ ਭਗਵੰਤ ਮਾਨ ਦਾ ਕਹਿਣਾ ਹੈ ਕਿ ਪੰਜਾਬ ਵਿੱਚ ਘੁਟਾਲੇ ਕਰਨ ਵਾਲਿਆ ਨੂੰ ਬਖਸ਼ਿਆ ਨਹੀਂ ਜਾਵੇ। ਮਾਨ ਸਰਕਾਰ ਵੱਲੋਂ ਹੁਣ ਪਰਲ ਕੰਪਨੀ ਦੀ ਉੱਚ ਪੱਧਰੀ ਜਾਂਚ ਦੇ ਹੁਕਮ ਜਾਰੀ ਕੀਤੇ ਹਨ। ਇਹ ਵੀ ਪੜ੍ਹੋ:ਮੁੱਖ ਮੰਤਰੀ ਨੇ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਨੂੰ ਆਉਂਦੀਆਂ 5 ਲਿੰਕ ਸੜਕਾਂ ਨੂੰ ਚੌੜਾ ਕਰਨ ਦੇ ਦਿੱਤੇ ਹੁਕਮਪੰਜਾਬ ਦੇ ਲੋਕਾਂ ਦੇ ਖੂਨ ਪਸੀਨੇ ਦੀ ਕਮਾਈ ਨੂੰ ਲੁੱਟ ਕੇ ਅਰਬਾਂ ਦੀ ਚੱਲ-ਅਚੱਲ ਜਾਇਦਾਦ ਬਣਾਉਣ ਵਾਲੀ ਚਿਟ ਫੰਡ ਕੰਪਨੀ “ਪਰਲ”ਦੀ ਉੱਚ ਪੱਧਰੀ ਜਾਂਚ ਦੇ ਹੁਕਮ ਜਾਰੀ….ਵੇਰਵੇ ਜਲਦੀ ਜਨਤਕ ਹੋਣਗੇ…. — Bhagwant Mann (@BhagwantMann) August 18, 2022
-PTC News