ਇਹ ਵੀ ਪੜ੍ਹੋ:AIG ਅਸ਼ੀਸ਼ ਕਪੂਰ ਤੇ ASI ਹਰਜਿੰਦਰ ਸਿੰਘ ਦੇ ਰਿਮਾਂਡ 'ਚ ਕੀਤਾ 3 ਦਿਨ ਦਾ ਵਾਧਾ
-PTC News
-PTC News
ਪੰਜਾਬ ਸਰਕਾਰ ਨੂੰ ਵੱਡਾ ਝਟਕਾ, ਹਾਈਕੋਰਟ ਨੇ ਤਜਿੰਦਰ ਬੱਗਾ ਅਤੇ ਕੁਮਾਰ ਵਿਸ਼ਵਾਸ ਨੂੰ ਦਿੱਤੀ ਵੱਡੀ ਰਾਹਤ
ਇਸ ਤੋਂ ਬਾਅਦ ਆਈਪੀਸੀ ਅਤੇ ਪੀਪਲਜ਼ ਐਕਟ ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ। ਵਿਸ਼ਵਾਸ ਨੇ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਇੱਕ ਵੀਡੀਓ ਪੋਸਟ ਕਰਕੇ ਇਲਜ਼ਾਮ ਲਗਾਇਆ ਸੀ ਕਿ 2017 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਕੇਜਰੀਵਾਲ ਅੱਤਵਾਦੀਆਂ ਨਾਲ ਹਮਦਰਦੀ ਰੱਖਣ ਵਾਲੇ ਲੋਕਾਂ ਨੂੰ ਮਿਲਦੇ ਸਨ।
ਤਜਿੰਦਰ ਬੱਗਾ ਦਾ ਮਾਮਲਾ
ਤਜਿੰਦਰ ਬੱਗਾ ਨੇ ਟਵੀਟ ਕਰਕੇ ਲਿਖਿਆ ਹੈ ਕਿ ਹਮੇਸ਼ਾ ਸੱਚ ਦੀ ਜਿੱਤ ਹੁੰਦੀ ਹੈ। ਬੱਗਾ ਨੇ ਟਵੀਟ ਵਿੱਚ ਕੇਜਰੀਵਾਲ ਨੂੰ ਵੀ ਟੈਗ ਕੀਤਾ ਹੈ।
ਦੱਸ ਦੇਈਏ ਕਿ ਪੰਜਾਬ ਸਰਕਾਰ ਨੇ ਤਜਿੰਦਰ ਬੱਗਾ ਉਤੇ ਸਮਾਜਿਕ ਸਦਭਾਵਨਾ ਭੰਗ ਕਰਨ ਦੇ ਇਲਜ਼ਾਮ ਵਿੱਚ ਮਾਮਲਾ ਦਰਜ ਕੀਤਾ ਸੀ। ਬੱਗਾ ਖ਼ਿਲਾਫ਼ ਭਾਰਤੀ ਦੰਡਾਵਲੀ ਦੀਆਂ ਧਾਰਾਵਾਂ 153 (ਏ), 505, 505 (2) ਅਤੇ 506 ਤਹਿਤ ਐਫਆਈਆਰ ਦਰਜ ਕੀਤੀ ਗਈ ਸੀ। ਐਫਆਈਆਰ ਦਰਜ ਹੋਣ ਤੋਂ ਬਾਅਦ ਪੰਜਾਬ ਪੁਲਿਸ ਨੇ ਬੱਗਾ ਨੂੰ ਪੰਜ ਨੋਟਿਸ ਭੇਜ ਕੇ ਪੁੱਛਗਿੱਛ ਲਈ ਬੁਲਾਇਆ ਸੀ ਪਰ ਉਹ ਪੇਸ਼ ਨਹੀਂ ਹੋਇਆ ਅਤੇ ਭੜਕਾਊ ਬਿਆਨ ਦਿੰਦਾ ਰਿਹਾ। ਇਸ ਤੋਂ ਬਾਅਦ ਬੱਗਾ ਨੂੰ ਗ੍ਰਿਫ਼ਤਾਰ ਕਰਨ ਲਈ ਪੰਜਾਬ ਪੁਲਿਸ ਦੀਆਂ ਦੋ ਟੀਮਾਂ 6 ਮਈ ਨੂੰ ਦਿੱਲੀ ਪਹੁੰਚੀਆਂ। ਇਕ ਟੀਮ ਬੱਗਾ ਨੂੰ ਗ੍ਰਿਫਤਾਰ ਕਰਨ ਲਈ ਉਸ ਦੇ ਘਰ ਪਹੁੰਚੀ ਸੀ, ਜਦਕਿ ਦੂਜੀ ਟੀਮ ਜਨਕਪੁਰੀ ਥਾਣੇ ਨੂੰ ਸੂਚਿਤ ਕਰਨ ਪਹੁੰਚੀ ਸੀ ਪਰ ਜਨਕਪੁਰੀ ਪੁਲਿਸ ਨੇ ਪੰਜਾਬ ਪੁਲਿਸ ਦੀ ਟੀਮ ਨੂੰ ਹਿਰਾਸਤ ਵਿਚ ਲੈ ਲਿਆ ਸੀ। ਉਸ ਤੋਂ ਬਾਅਦ ਬੱਗਾ ਦੀ ਗ੍ਰਿਫ਼ਤਾਰੀ ਨਹੀਂ ਹੋ ਸਕੀ ਸੀ।Satyamev Jayate Big slap on @ArvindKejriwal Face. Punjab High court Quashed FIR against Me & @DrKumarVishwas ji — Tajinder Pal Singh Bagga (@TajinderBagga) October 12, 2022
-PTC News