ਹਾਈਵੇ 'ਤੇ ਸਵਾਰੀਆਂ ਨਾਲ ਭਰੀ ਬੱਸ ਪਲਟੀ, ਜਾਨੀ ਨੁਕਸਾਨ ਤੋਂ ਬਚਾਅ
ਅੰਮ੍ਰਿਤਸਰ : ਅੰਮ੍ਰਿਤਸਰ-ਪਠਾਨਕੋਟ ਨੈਸ਼ਨਲ ਹਾਈਵੇ ਦੇ ਉਤੇ ਯਾਤਰੀਆਂ ਨਾਲ ਭਰੀ ਬੱਸ ਪਲਟ ਗਈ। ਹਾਦਸਾ ਬੱਸ ਦਾ ਅਗਲਾ ਟਾਇਰ ਫਟਣ ਕਾਰਨ ਹੋਇਆ, ਜਿਸ ਕਾਰਨ ਬੱਸ ਖੇਤਾਂ ਚ ਜਾ ਡਿੱਗੀ। ਬੱਸ ਵਿੱਚ ਸਵਾਰ ਯਾਤਰੀਆਂ ਦੇ ਮਾਮੂਲੀ ਸੱਟਾਂ ਲੱਗੀਆਂ। ਹਾਲਾਂਕਿ ਜਾਨੀ ਨੁਕਸਾਨ ਤੋਂ ਬਚਾਅ ਹੋ ਗਿਆ। ਜਾਣਕਾਰੀ ਅਨੁਸਾਰ ਅੰਮ੍ਰਿਤਸਰ-ਪਠਾਨਕੋਟ ਨੈਸ਼ਨਲ ਹਾਈਵੇ ਦੇ ਨਜ਼ਦੀਕ ਪੈਂਦੇ ਪਿੰਡ ਡੀਡਾ ਸੈਣੀਆ ਦੇ ਕੋਲ ਯਾਤਰੀਆਂ ਨਾਲ ਭਰੀ ਬੱਸ ਪਲਟ ਗਈ। ਬੱਸ ਪਲਟਣ ਕਾਰਨ ਸਵਾਰੀਆਂ ਬੁਰੀ ਤਰ੍ਹਾਂ ਡਰ ਗਈਆਂ ਸਨ। ਇਨ੍ਹਾਂ ਵਿੱਚ ਜ਼ਿਆਦਾਤਰ ਬੱਚੇ ਸਨ। ਬੱਸ ਪਲਟਣ ਕਾਰਨ ਸਵਾਰੀਆਂ ਦੇ ਮਾਮੂਲੀ ਸੱਟਾਂ ਵੀ ਲੱਗੀਆਂ। ਇਸ ਤੋਂ ਇਲਾਵਾ ਬੱਸ ਵੀ ਬੁਰੀ ਤਰ੍ਹਾਂ ਨੁਕਸਾਨੀ ਗਈ ਹੈ। ਬੱਸ ਪਲਟਣ ਤੋਂ ਬਾਅਦ ਸਵਾਰੀਆਂ ਬੁਰੀ ਤਰ੍ਹਾਂ ਫਸ ਗਈਆਂ। ਪੁਲਿਸ ਨੇ ਮੌਕੇ ਉਤੇ ਪੁੱਜ ਕੇ ਲੋਕਾਂ ਦੀ ਮਦਦ ਨਾਲ ਸਵਾਰੀਆਂ ਨੂੰ ਬੱਸ ਵਿਚੋਂ ਕੱਢਿਆ ਤੇ ਹਸਪਤਾਲ ਪਹੁੰਚਾਇਆ। ਪੁਲਿਸ ਨੂੰ ਜਾਂਚ ਦੌਰਾਨ ਪਤਾ ਲੱਗਾ ਕਿ ਹਾਦਸਾ ਬੱਸ ਦਾ ਅਗਲਾ ਟਾਇਰ ਫਟਣ ਨਾਲ ਹੋਇਆ ਜਿਸ ਕਾਰਨ ਬੱਸ ਖੇਤਾਂ ਵਿੱਚ ਜਾ ਡਿੱਗੀ। ਬੱਸ ਵਿੱਚ ਕਰੀਬ 31 ਯਾਤਰੀ ਸਵਾਰ ਸਨ। ਜੋ ਕੇਰਲ ਤੋਂ ਮਨਾਲੀ ਘੁੰਮਣ ਜਾ ਰਹੇ ਸਨ। ਪੁਲਿਸ ਵੱਲੋਂ ਮਾਮਲੇ ਦੀ ਬਾਰੀਕੀ ਨਾਲ ਤਫ਼ਤੀਸ਼ ਕੀਤੀ ਜਾ ਰਹੀ ਹੈ। ਡਾਕਟਰ ਦਾ ਕਹਿਣਾ ਹੈ ਕਿ 12 ਬੱਚੇ ਹਸਪਤਾਲ ਵਿੱਚ ਦਾਖ਼ਲ ਹਨ। ਜਿਨ੍ਹਾਂ ਦੀ ਹਾਲਤ ਸਥਿਰ ਹੈ। ਦੋ ਬੱਚਿਆਂ ਦੇ ਟੈਸਟ ਕਰਵਾਏ ਜਾ ਰਹੇ ਹਨ। ਰਿਪੋਰਟ ਆਉਣ ਤੋਂ ਬਾਅਦ ਹੀ ਕੁਝ ਦੱਸਿਆ ਜਾ ਸਕੇਗਾ। ਇਸ ਤੋਂ ਇਲਾਕਾ ਕੁਝ ਸਵਾਰੀਆਂ ਹੋਰ ਹਸਪਤਾਲ ਵਿੱਚ ਦਾਖ਼ਲ ਹਨ ਜਿਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਇਹ ਵੀ ਪੜ੍ਹੋ : ਆਵਾਰਾ ਕੁੱਤਿਆਂ ਨੇ ਬੱਚੇ ਨੂੰ ਬੁਰੀ ਤਰ੍ਹਾਂ ਨੋਚਿਆ, ਮਾਂ ਨੇ ਆ ਕੇ ਬਚਾਇਆ