ਮੁੱਖ ਖਬਰਾਂ

ਵਿਦੇਸ਼ ਬੈਠੇ ਗੈਂਗਸਟਰ ਲਖਬੀਰ ਸਿੰਘ ਲੰਡਾ ਦਾ ਕਰੀਬੀ ਸਾਥੀ ਖਰੜ ਤੋਂ ਗ੍ਰਿਫ਼ਤਾਰ

By Pardeep Singh -- September 13, 2022 12:18 pm -- Updated:September 13, 2022 2:12 pm

 ਮੋਹਾਲੀ: ਐਂਟੀ ਗੈਂਗਸਟਰ ਟਾਸਕ ਫੋਰਸ ਅਤੇ ਸੀਆਈਏ ਸਟਾਫ ਤੋਂ ਇਲਾਵਾ ਲੋਕਲ ਪੁਲਿਸ ਦੇ ਸਾਂਝੇ ਆਪਰੇਸ਼ਨ ਦੌਰਾਨ ਖਰੜ ਤੋਂ ਅਨਮੋਲ ਦੀਪ ਸਿੰਘ ਨਾਂ ਦੇ ਇਕ ਗੈਂਗਸਟਰ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਮਿਲੀ ਜਾਣਕਾਰੀ ਮੁਤਾਬਿਕ ਗ੍ਰਿਫ਼ਤਾਰ ਗੈਂਗਸਟਰ ਕੈਨੇਡਾ ਵਿੱਚ ਬੈਠੇ ਲਖਬੀਰ ਸਿੰਘ ਲੰਡਾ ਦਾ ਕਰੀਬੀ ਸਾਥੀ ਹੈ। ਗੈਂਗਸਟਰ ਕੋਲੋਂ ਸੀਆਈਏ ਸਟਾਫ ਪੁੱਛਗਿੱਛ ਕਰ ਰਿਹਾ ਹੈ।

ਲਖਬੀਰ ਸਿੰਘ ਉਰਫ ਲੰਡਾ ਪਿਛਲੇ ਦਿਨੀਂ ਮੋਹਾਲੀ 'ਚ ਹੋਏ ਪੰਜਾਬ ਇੰਟੈਲੀਜੈਂਸ ਬਿਊਰੋ ਦੇ ਦਫ਼ਤਰ 'ਚ ਹੋਏ ਹਮਲੇ ਦਾ ਮੁੱਖ ਸਾਜ਼ਿਸ਼ਘਾੜਾ ਮੰਨਿਆ ਜਾਂਦਾ ਹੈ। ਐਂਟੀ ਗੈਂਗਸਟਰ ਸਟਾਫ ਨੇ 8 ਸਤੰਬਰ ਦੀ ਰਾਤ ਦੋ ਲੁਟੇਰਿਆਂ ਨੂੰ ਗ੍ਰਿਫਤਾਰ ਕੀਤਾ ਸੀ। ਮੁਲਜ਼ਮਾਂ ਦੇ ਚਾਰ ਸਾਥੀ ਭੱਜਣ 'ਚ ਕਾਮਯਾਬ ਹੋ ਗਏ ਸਨ। ਮੁਲਜ਼ਮਾਂ ਕੋਲੋਂ 4 ਪਿਸਤੌਲ, 16 ਕਾਰਤੂਸ, 2 ਮੋਬਾਈਲ ਅਤੇ ਇੱਕ ਮੋਟਰਸਾਈਕਲ ਬਰਾਮਦ ਕੀਤਾ ਗਿਆ। ਦੱਸਿਆ ਜਾ ਰਿਹਾ ਹੈ ਕਿ ਲੁਟੇਰੇ ਕੈਨੇਡੀਅਨ ਬੈਠੇ ਗੈਂਗਸਟਰ ਲਖਬੀਰ ਸਿੰਘ ਉਰਫ ਲੰਡਾ ਦੇ ਇਸ਼ਾਰੇ 'ਤੇ ਵਾਰਦਾਤਾਂ ਨੂੰ ਅੰਜਾਮ ਦਿੰਦੇ ਸਨ।

ਪੁਲਿਸ ਵੱਲੋਂ ਅਨਮੋਲਦੀਪ ਨੂੰ ਗ੍ਰਿਫ਼ਤਾਰ ਕਰਨ ਤੋਂ ਬਾਅਦ ਕੋਰਟ ਵਿੱਚ ਪੇਸ਼ ਕੀਤਾ ਗਿਆ ਹੈ। ਕੋਰਟ ਵੱਲੋਂ ਚਾਰ ਦਿਨ ਦੇ ਰਿਮਾਂਡ ਉੱਤੇ ਭੇਜਿਆ ਹੈ। ਸੂਤਰਾਂ ਦੇ ਹਵਾਲੇ ਤੋਂ ਮਿਲੀ ਜਾਣਕਾਰੀ 103 ਕਿਲੋ ਹੈਰੋਇਨ ਬਰਾਮਦ ਹੋਈ ਹੈ। ਪੁਲਿਸ ਨੇ ਦਾਅਵਾ ਕੀਤਾ ਹੈ ਕਿ ਅਨਮੋਲ ਦੀ ਮਹਿਲਾ ਸਾਥੀ ਨੂੰ ਗ੍ਰਿਫ਼ਤਾਰ ਕੀਤਾ ਹੈ।

ਇਹ ਵੀ ਪੜ੍ਹੋ:ਪੰਜਾਬ ਰੋਡਵੇਜ਼, ਪਨਬੱਸ ਅਤੇ PRTC ਕੰਟਰੈਕਟ ਵਰਕਰਜ਼ ਯੂਨੀਅਨ ਵੱਲੋਂ ਚੰਡੀਗੜ੍ਹ 'ਚ ਵੱਡਾ ਪ੍ਰਦਰਸ਼ਨ 

-PTC News

  • Share