Tue, Mar 21, 2023
Whatsapp

CM ਚੰਨੀ ਦੀ ਰਿਹਾਇਸ਼ ਅੱਗੇ ਪ੍ਰਦਰਸ਼ਨ ਕਰ ਰਹੇ ਮਜ਼ਦੂਰਾਂ 'ਤੇ ਲਾਠੀਚਾਰਜ

Written by  Riya Bawa -- October 12th 2021 07:55 PM -- Updated: October 12th 2021 09:03 PM
CM ਚੰਨੀ ਦੀ ਰਿਹਾਇਸ਼ ਅੱਗੇ ਪ੍ਰਦਰਸ਼ਨ ਕਰ ਰਹੇ ਮਜ਼ਦੂਰਾਂ 'ਤੇ ਲਾਠੀਚਾਰਜ

CM ਚੰਨੀ ਦੀ ਰਿਹਾਇਸ਼ ਅੱਗੇ ਪ੍ਰਦਰਸ਼ਨ ਕਰ ਰਹੇ ਮਜ਼ਦੂਰਾਂ 'ਤੇ ਲਾਠੀਚਾਰਜ


ਮੋਰਿੰਡਾ: ਪੰਜਾਬ ਦੇ ਮੁੱਖ ਮੰਤਰੀ ਚੰਨੀ ਦੇ ਘਰ ਅੱਗੇ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਅਤੇ ਪੁਲਿਸ ਵਿਚਕਾਰ ਝੜਪ ਦੀ ਖਬਰ ਸਾਹਮਣੇ ਆਈ ਹੈ। ਜ਼ਮੀਨੀ ਮੰਗਾਂ ਨੂੰ ਲੈ ਕੇ ਦਲਿਤਾਂ ਵੱਲੋਂ ਪ੍ਰਦਰਸ਼ਨ ਕੀਤਾ ਜਾ ਰਿਹਾ ਸੀ। ਇਸ ਦੌਰਾਨ ਇੱਟਾਂ ਤੇ ਰੋੜੇ ਚੱਲੇ। ਇਸ ਝੜਪ ਵਿਚ ਡੀ ਐਸ ਪੀ ਸਣੇ ਅੱਧੀ ਦਰਜਨ ਦੇ ਕਰੀਬ ਪੁਲਿਸ ਮੁਲਾਜ਼ਮ ਅਤੇ ਪ੍ਰਦਰਸ਼ਨਕਾਰੀ ਗੰਭੀਰ ਜ਼ਖਮੀ ਹੋਏ ਹਨ। ਦੱਸ ਦੇਈਏ ਕਿ ਮੁੱਖ ਮੰਤਰੀ ਚੰਨੀ ਨੂੰ ਮਿਲਣ ਵੱਡੀ ਗਿਣਤੀ ਵਿੱਚ ਸੰਘਰਸ਼ ਕਮੇਟੀ ਦੇ ਆਗੂ ਅਤੇ ਵਰਕਰ ਪਹੁੰਚੇ ਸਨ।

ਇਸ ਦੌਰਾਨ ਹਜ਼ਾਰਾਂ ਦਲਿਤ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੀ ਅਗਵਾਈ ਹੇਠ ਪੰਚਾਇਤੀ ਜ਼ਮੀਨ ਵਿੱਚੋਂ ਤੀਜਾ ਹਿੱਸਾ ਦਲਿਤਾਂ ਲਈ ਪੱਕੇ ਤੌਰ ਤੇ ਲੈਣ, ਨਜ਼ੂਲ ਸੁਸਾਇਟੀ ਦੀਆਂ ਜ਼ਮੀਨਾਂ ਦੇ ਬਿਨਾ ਸ਼ਰਤ ਮਾਲਕੀ ਹੱਕ ਲੈਣ, ਸੀਲਿੰਗ ਐਕਟ ਤੋਂ ਉੱਪਰਲੀ ਜ਼ਮੀਨ ਬੇਜ਼ਮੀਨੇ ਲੋਕਾਂ ਵਿੱਚ ਵੰਡਾਉਣ, ਲੋੜਵੰਦ ਪਰਿਵਾਰਾਂ ਨੂੰ ਪੰਜ ਪੰਜ ਮਰਲੇ ਪਲਾਟ ਦਿਵਾਉਣ ਅਤੇ ਲਟਕਦੇ ਜਮੀਨੀ ਮਸਲੇ ਹੱਲ ਕਰਵਾਉਣ ਆਦਿ ਮੰਗਾਂ ਨੂੰ ਲੈ ਕੇ ਅੱਜ ਮੁੱਖ ਮੰਤਰੀ ਦੇ ਸ਼ਹਿਰ ਮੋਰਿੰਡਾ ਵਿਚ ਹਜ਼ਾਰਾਂ ਦੀ ਗਿਣਤੀ ਵਿਚ ਦਲਿਤਾਂ ਵੱਲੋਂ ਰੇਲਵੇ ਸਟੇਸ਼ਨ ਕੋਲ ਇਕੱਠੇ ਹੋ ਕੇ ਪਹਿਲਾਂ ਰੈਲੀ ਕੀਤੀ ਗਈ ਅਤੇ ਉਸ ਤੋਂ ਬਾਅਦ ਮੁਲਾਕਾਤ ਲਈ ਕੋਠੀ ਵੱਲ ਮਾਰਚ ਕੀਤਾ ਗਿਆ।

ਮੁੱਖ ਮੰਤਰੀ ਦੀ ਕੋਠੀ ਤੋਂ ਪਹਿਲਾਂ ਹੀ ਭਾਰੀ ਪੁਲਿਸ ਫੋਰਸ ਵੱਲੋਂ ਬੈਰੀਕੇਡ ਲਾ ਕੇ ਦਲਿਤਾਂ ਨੂੰ ਰਸਤੇ ਵਿੱਚ ਰੋਕ ਲਿਆ ਗਿਆ, ਜਿੱਥੇ ਕਮੇਟੀ ਵੱਲੋਂ ਉਸੇ ਥਾਂ ਉੱਪਰ ਸੜਕ ਨੂੰ ਜਾਮ ਕਰ ਦਿੱਤਾ ਗਿਆ। ਇਸ ਮੌਕੇ ਤਿੰਨ ਘੰਟੇ ਪ੍ਰਸ਼ਾਸਨ ਨਾਲ ਚੱਲੀ ਗੱਲਬਾਤ ਤੋਂ ਬਾਅਦ ਦਲਿਤਾਂ ਉੱਪਰ ਲਾਠੀਚਾਰਜ ਕਰਕੇ ਉਹਨਾਂ ਨੂੰ ਬੁਰੀ ਤਰ੍ਹਾਂ ਜਖਮੀ ਕਰ ਦਿੱਤਾ ਗਿਆ। ਆਗੂਆਂ ਨੇ ਕਿਹਾ ਕੇ ਭਾਵੇਂ ਦਲਿਤ ਚਿਹਰੇ ਦਾ ਮੁੱਖਮੰਤਰੀ ਲੈ ਆਂਦਾ ਹੈ ਪਰ ਕਾਂਗਰਸ ਦੀ ਨੀਤੀ ਪਹਿਲਾਂ ਵਾਲੀ ਹੀ ਹੈ।

ਇਸ ਦੌਰਾਨ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਜ਼ੋਨਲ ਪ੍ਰਧਾਨ ਮੁਕੇਸ਼ ਮਲੌਦ ਅਤੇ ਵਿੱਤ ਸਕੱਤਰ ਬਿੱਕਰ ਸਿੰਘ ਹਥੋਆ ਨੇ ਦੱਸਿਆ ਕਿ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਵੱਲੋਂ ਪਿਛਲੇ ਲੰਮੇ ਸਮੇਂ ਤੋਂ ਆਪਣੇ ਹਿੱਸੇ ਦੀਆਂ ਜ਼ਮੀਨਾਂ ਲਈ ਸੰਘਰਸ਼ ਕੀਤਾ ਜਾ ਰਿਹਾ ਹੈ ਪਰੰਤੂ ਕਿਸੇ ਵੀ ਸੱਤਾਧਾਰੀ ਪਾਰਟੀ ਵੱਲੋਂ ਉਨ੍ਹਾਂ ਦੀਆਂ ਮੰਗਾਂ ਦਾ ਹੱਲ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਨਿੱਤ ਦਿਹਾੜੀ ਆਪਣੇ ਹੱਕ ਮੰਗਦੇ ਦਲਿਤਾਂ ਨੂੰ ਪੇਂਡੂ ਧਨਾਢ ਚੌਧਰੀਆਂ ਦੇ ਜਬਰ ਦਾ ਸ਼ਿਕਾਰ ਹੋ ਰਹੇ ਹਨ ਇੱਥੋਂ ਤੱਕ ਕਿ ਕਈ ਵਾਰ ਪਿੰਡਾਂ ਵਿੱਚ ਉਨ੍ਹਾਂ ਨੂੰ ਸਮਾਜਿਕ ਬਾਈਕਾਟ ਦਾ ਸਾਹਮਣਾ ਵੀ ਕਰਨਾ ਪੈਂਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਅੰਦਰ ਪਹਿਲੀ ਵਾਰ ਐਸ ਸੀ ਚਿਹਰੇ ਦੇ ਤੌਰ 'ਤੇ ਮੁੱਖਮੰਤਰੀ ਚਰਨਜੀਤ ਚੰਨੀ ਬਣਨ ਤੋਂ ਬਾਅਦ ਦਲਿਤਾਂ ਅੰਦਰ ਇੱਕ ਆਸ ਦੀ ਕਿਰਨ ਬੱਝੀ ਸੀ।

-PTC News

Top News view more...

Latest News view more...