ਮੁੱਖ ਖਬਰਾਂ

ਨਸ਼ੇ 'ਚ ਟੱਲੀ ਪੁਲਿਸ ਮੁਲਾਜ਼ਮ ਨੇ ਕੀਤਾ ਹਾਈ ਵੋਲਟੇਜ ਡਰਾਮਾ

By Pardeep Singh -- September 08, 2022 7:05 pm

ਲੁਧਿਆਣਾ : ਲੁਧਿਆਣਾ ਦੇ ਸਿਵਲ ਹਸਪਤਾਲ ਦੇ ਵਿਚ ਇਕ ਵਿਅਕਤੀ ਕੋਲੋ ਲਿਫਟ ਮੰਗ ਰਹੇ ਇੱਕ ਪੁਲਿਸ ਮੁਲਾਜ਼ਮ ਦੀ ਵੀਡੀਓ ਸੋਸ਼ਲ ਮੀਡੀਆ ਉਤੇ ਵਾਇਰਲ ਹੋ ਰਹੀ ਹੈ ਜਿਸ ਵਿਚ ਉਸਦੇ ਨਾਂ ਤਾਂ ਨੇਮ ਪਲੇਟ ਲੱਗੀ ਹੋਈ ਹੈ ਅਤੇ ਉਹ ਸਾਰਿਆਂ ਨਾਲ ਭੱਦੀ ਸ਼ਬਦਾਵਲੀ ਵਰਤ ਰਿਹਾ ਹੈ।

 ਨਸ਼ੇ ਵਿੱਚ ਧੁੱਤ ਪੁਲਿਸ ਮੁਲਾਜ਼ਮ ਨੂੰ ਲੋਕਾਂ ਨੇ ਗ੍ਰਿਫ਼ਤਾਰ ਕਰਕੇ ਪੁਲਿਸ ਦੇ ਹਵਾਲੇ ਕਰ ਦਿੱਤਾ ਜਿਸ ਤੋਂ ਬਾਅਦ ਉਸ ਦਾ ਮੈਡੀਕਲ ਕਰਵਾਇਆ ਗਿਆ। ਏਸੀਪੀ ਸੈਂਟਰਲ ਰਮਨਦੀਪ ਭੁੱਲਰ ਨੇ ਕਿਹਾ ਹੈ ਕਿ ਸਾਡੇ ਕੋਲ ਇੱਕ ਮਾਮਲਾ ਜ਼ਰੂਰ ਆਇਆ ਹੈ।  ਉਨ੍ਹਾਂ ਕਿਹਾ ਕਿ ਪੁਲਿਸ ਮੁਲਾਜ਼ਮ ਨਸ਼ੇ ਦੇ ਵਿੱਚ ਲੱਗ ਰਿਹਾ ਹੈ ਉਸ ਦਾ ਮੈਡੀਕਲ ਕਰਵਾ ਕੇ ਕਨੂੰਨੀ ਕਾਰਵਾਈ ਕੀਤੀ ਜਾਵੇਗੀ। ਪੁਲਿਸ ਮੁਲਾਜ਼ਮ ਨੂੰ ਇਕ ਆਟੋ ਵਿੱਚ ਬਿਠਾ ਕੇ ਲਿਜਾਇਆ ਗਿਆ, ਲੋਕ ਉਸ ਦੇ ਇਸ ਵਤੀਰੇ ਨੂੰ ਲੈ ਕੇ ਸਵਾਲ ਖੜ੍ਹੇ ਕਰ ਰਹੇ ਹਨ।

ਇਹ ਵੀ ਪੜ੍ਹੋ: ਪੰਜਾਬ ਪੁਲਿਸ ਦੀ ਹਰਿਆਣਾ 'ਚ ਅੱਤਵਾਦੀ ਮਾਡਿਊਲ 'ਤੇ ਵੱਡੀ ਕਾਰਵਾਈ

-PTC News

  • Share