ਪੰਜਾਬ

ਗੁਲਾਬੀ ਸੁੰਡੀ ਕਾਰਨ ਖ਼ਰਾਬ ਹੋਏ ਨਰਮੇ ਦੀ ਫਸਲ ਨੂੰ ਦੇਖ ਕਿਸਾਨ ਨੇ ਕੀਤੀ ਖੁਦਕੁਸ਼ੀ

By Riya Bawa -- October 17, 2021 12:12 pm

ਤਲਵੰਡੀ ਸਾਬੋ: ਪੰਜਾਬ ਵਿਚ ਗੁਲਾਬੀ ਸੁੰਡੀ ਨਾਲ ਖ਼ਰਾਬ ਹੋਈ ਨਰਮੇ ਦੀ ਫਸਲ ਕਾਰਨ ਕਿਸਾਨ ਬਹੁਤ ਜਿਆਦਾ ਪ੍ਰੇਸ਼ਾਨ ਹਨ। ਨਰਮੇ ਦੀ ਫਸਲ ਨੁਕਸਾਨੀ ਜਾਣ ਕਰਕੇ ਬਹੁਤ ਸਾਰੇ ਕਿਸਾਨਾਂ ਦੀ ਖ਼ੁਦਕੁਸ਼ੀ ਕਰਨ ਦੀ ਖ਼ਬਰਾਂ ਸਾਹਮਣੇ ਆ ਰਹੀਆਂ ਹਨ। ਅੱਜ ਅਜਿਹਾ ਹੀ ਮਾਮਲਾ ਸਬ-ਡਵੀਜ਼ਨ ਤਲਵੰਡੀ ਸਾਬੋ ਤੋਂ ਸਾਹਮਣੇ ਆਇਆ ਹੈ ਜਿਥੇ ਇਕ ਕਿਸਾਨ ਵੱਲੋਂ ਜ਼ਹਿਰੀਲੀ ਵਸਤੂ ਨਿਗਲ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਦਿੱਤੀ।

ਦੱਸ ਦੇਈਏ ਕਿ ਇਹ ਖਬਰ ਸਬ-ਡਵੀਜ਼ਨ ਤਲਵੰਡੀ ਸਾਬੋ ਦੇ ਪਿੰਡ ਜੀਵਨ ਸਿੰਘ ਵਾਲਾ ਵਿਖੇ ਦੀ ਹੈ ਜਿਥੇ ਇਕ ਕਿਸਾਨ ਵੱਲੋਂ ਗੁਲਾਬੀ ਸੁੰਡੀ ਨਾਲ ਖ਼ਰਾਬ ਹੋਈ ਨਰਮੇ ਦੀ ਫਸਲ ਕਾਰਨ ਪਰੇਸ਼ਾਨੀ ਵਿਚ ਜ਼ਹਿਰੀਲੀ ਵਸਤੂ ਨਿਗਲੀ ਗਈ ਹੈ। ਮ੍ਰਿਤਕ ਕਿਸਾਨ ਕੋਲ ਮਹਿਜ਼ ਦੋ ਏਕੜ ਜ਼ਮੀਨ ਸੀ, ਜਦੋਂਕਿ ਬਾਕੀ ਜ਼ਮੀਨ ਠੇਕੇ 'ਤੇ ਲੈ ਕੇ ਖੇਤੀ ਕੀਤੀ ਸੀ। ਕਿਸਾਨ ਦੇ ਸਿਰ ਕਰੀਬ 12 ਲੱਖ ਰੁਪਏ ਦਾ ਕਰਜ਼ਾ ਸੀ।

ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰਾ ਦੇ ਬਲਾਕ ਪ੍ਰਧਾਨ ਮਹਿਮਾ ਸਿੰਘ ਨੇ ਦੱਸਿਆ ਕਿ ਮ੍ਰਿਤਕ ਕਿਸਾਨ ਗੁਰਮੀਤ ਸਿੰਘ ਨੇ ਬੀਤੇ ਦਿਨ ਜ਼ਹਿਰੀਲੀ ਵਸਤੂ ਨਿਗਲ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਹੈ। ਬਲਾਕ ਪ੍ਰਧਾਨ ਨੇ ਦੱਸਿਆ ਕਿ ਗੁਲਾਬੀ ਸੁੰਡੀ ਕਰ ਕੇ ਖ਼ਰਾਬ ਹੋਈ ਫਸਲ ਦੀ ਚਿੰਤਾ ਵਿਚ ਪਰਿਵਾਰ ਦੇ ਮੁਖੀ ਗੁਰਮੀਤ ਸਿੰਘ ਵੱਲੋਂ ਆਤਮ ਹੱਤਿਆ ਕਰਨ ਤੋਂ ਬਾਅਦ ਪਰਿਵਾਰ ਗਹਿਰੇ ਸਦਮੇ ਵਿਚ ਹੋਣ ਕਰ ਕੇ ਬਿਨਾਂ ਕਿਸੇ ਨੂੰ ਦੱਸੇ ਸਸਕਾਰ ਕਰ ਦਿੱਤਾ ਗਿਆ।

-PTC News

  • Share