ਦਿੱਲੀ ਨੂੰ ਕੂਚ ਕਰਦੇ ਕਿਸਾਨ ਦੀ ਸੜਕ ਹਾਦਸੇ ‘ਚ ਹੋਈ ਮੌਤ

ਕੇਂਦਰ ਸਰਕਾਰ ਵੱਲੋਂ ਲਿਆਂਦੇ ਗਏ ਖੇਤੀ ਕਾਨੂੰਨ ਦਾ ਵਿਰੋਧ ਕਿਸਾਨਾਂ ਵੱਲੋਂ ਲਗਾਤਾਰ ਜਾਰੀ ਹੈ। ਕਿਸਾਨਾਂ ਵੱਲੋਂ ਇਸ ਕਾਨੂੰਨ ਦੇ ਲਗਾਤਾਰ ਪ੍ਰਦਰਸ਼ਨ ਅਤੇ ਧਰਨਿਆਂ ਤੋਂ ਬਾਅਦ ਵੀ ਕੇਂਦਰ ਸਰਕਾਰ ਨੇ ਇਨ੍ਹਾਂ ਕਾਨੂੰਨਾਂ ਨੂੰ ਵਾਪਸ ਨਹੀਂ ਲਿਆ, ਜਿਸ ਦੇ ਚਲਦੇ ਹੁਣ ਕਿਸਾਨਾਂ ਦਿੱਲੀ ਜਾ ਕੇ ਅਣਮਿੱਥੇ ਸਮੇਂ ਲਈ ਧਰਨੇ ਪ੍ਰਦਰਸ਼ਨ ਕਰਨਗੇ। ਖੇਤੀ ਕਾਨੂੰਨਾਂ ਦੇ ਵਿਰੋਧ ‘ਚ ਹੀ ਕਿਸਾਨ ਵੀਰ ਪੰਜਾਬ ਦੇ ਕਈ ਇਲਾਕਿਆਂ ਤੋਂ ਦਿੱਲੀ ਲਈ ਰਵਾਨਾ ਹੋ ਰਹੇ ਹਨ। ਜਿਥੇ 26 ਤਾਰੀਖ਼ ਨੂੰ ਦਿੱਲੀ ਦਾ ਘਿਰਾਓ ਕਰਨ ਜਾ ਰਹੇ ਕਿਸਾਨਾਂ ਵੱਲੋਂ ਪੂਰੀਆਂ ਤਿਆਰੀਆਂ ਕਰ ਦਿੱਤੀਆਂ ਗਈਆਂ ਹਨ।

Farm bills: Haryana Police uses water cannon on farmers Chandigarh-Delhi highway

ਪਰ ਉਥੇ ਹੀ ਇਸ ਦੌਰਾਨ ਇਕ ਮੰਦ ਭਾਗੀ ਖਬਰ ਵੀ ਸਾਹਮਣੇ ਆਈ ਹੈ , ਦਰਅਸਲ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੇ ਕਿਸਾਨ ਕਾਹਨ ਸਿੰਘ ਦੀ ਸੜਕ ਹਾਦਸੇ ‘ਚ ਮੌਤ ਹੋ ਗਈ। ਉਹਨਾਂ ਦੀ ਉਮਰ 65 ਸਾਲ ਦੇ ਕਰੀਬ ਸੀ, ਫਿਲਹਾਲ ਕਿਸਾਨਾਂ ਵੱਲੋਂ ਉਨ੍ਹਾਂ ਦੀ ਮ੍ਰਿਤਕ ਦੇਹਿ ਨੂੰ ਡਕੌਂਦਾ ਦੇ ਟੋਲ ਪਲਾਜ਼ਾ ‘ਤੇ ਹੀ ਰਖਿਆ ਜਾਵੇਗਾ ਅਤੇ 26 ਨਵੰਬਰ ਸਵੇਰ ਨੂੰ ਹੀ ਕੋਈ ਫੈਸਲਾ ਲਿਆ ਜਾਵੇਗਾ। ਕਿ ਉਹਨਾ ਦੀ ਮ੍ਰਿਤਕ ਦੇਹੀ ਦਾ ਸਸਕਾਰ ਕਿਥੇ ਕੀਤਾ ਜਾਵੇਗਾ।

ksian deathਜ਼ਿਕਰਯੋਗ ਹੈ ਕਿ 25 ਨਵੰਬਰ ਤੋਂ ਹੀ ਕਿਸਾਨਾਂ ਵੱਲੋਂ ਦਿੱਲੀ ਵੱਲ ਨੂੰ ਕੂਚ ਕੀਤੀ ਗਈ , ਜਿਸ ਦੌਰਾਨ ਕਿਸਾਨਾਂ ਨੂੰ ਰੋਕਣ ਲਈ ਜੱਦੋ ਜਹਿਦ ਕਰਦੇ ਹੋਏ ਪੁਲਿਸ ਵੱਲੋਂ ਪਾਣੀ ਦੀਆਂ ਬੁਛਾੜਾਂ ਕੀਤੀਆਂ ਗਈਆਂ, ਅਤੇ ਬੈਰਕੇਟ ਵੀ ਲਗਾਏ ਗਏ ਪਰ ਕਿਸਾਨਾਂ ਦੇ ਹੌਂਸਲੇ ਡਗਮਗਾਏ ਨਹੀਂ।Farm bills: Haryana Police uses water cannon on farmers Chandigarh-Delhi highway

ਪੁਲਿਸ ਨੇ ਦਿੱਲੀ ਜਾ ਰਹੇ ਕਿਸਾਨਾਂ ‘ਤੇ ਕੀਤੀਆਂ ਪਾਣੀ ਦੀਆਂ ਬੁਛਾੜਾਂ