ਦੇਸ਼- ਵਿਦੇਸ਼

ਤਾਈਵਾਨ 'ਚ 13 ਮੰਜ਼ਿਲਾ ਇਮਾਰਤ ਨੂੰ ਲੱਗੀ ਭਿਆਨਕ ਅੱਗ, ਕਰੀਬ 31 ਲੋਕਾਂ ਦੀ ਮੌਤ

By Riya Bawa -- October 14, 2021 4:12 pm

ਤਾਈਪੇ (ਤਾਈਵਾਨ) - ਤਾਈਵਾਨ ਵਿੱਚ ਅੱਜ ਭਿਆਨਕ ਹਾਦਸਾ ਵਾਪਰਨ ਦੀ ਖਬਰ ਮਿਲੀ ਹੈ। ਦੱਸ ਦੇਈਏ ਕਿ ਇਸ ਦੱਖਣੀ ਤਾਈਵਾਨ ਵਿੱਚ 13 ਮੰਜ਼ਿਲਾ ਰਿਹਾਇਸ਼ੀ ਇਮਾਰਤ ਵਿੱਚ ਅੱਗ ਲੱਗ ਗਈ, ਜਿਸ ਕਾਰਨ ਘੱਟੋ - ਘੱਟ 31 ਲੋਕਾਂ ਦੀ ਮੌਤ ਅਤੇ ਕਈ ਹੋਰ ਜ਼ਖਮੀ ਹੋ ਗਏ। ਕਾਓਸੁੰਗ ਸਿਟੀ ਫਾਇਰ ਵਿਭਾਗ ਦੇ ਅਧਿਕਾਰੀਆਂ ਨੇ ਇੱਕ ਬਿਆਨ ਵਿੱਚ ਕਿਹਾ ਕਿ ਅੱਗ ਸਵੇਰੇ 3 ਵਜੇ ਦੇ ਕਰੀਬ ਲੱਗੀ। 55 ਲੋਕਾਂ ਨੂੰ ਹਸਪਤਾਲ ਲਿਜਾਇਆ ਗਿਆ, ਜਿਨ੍ਹਾਂ ਵਿੱਚੋਂ 14 ਲੋਕਾਂ ਦੀ ਮੌਤ ਹੋ ਗਈ।

ਹਾਲਾਂਕਿ, ਤਾਈਵਾਨ ਵਿੱਚ ਮੌਤ ਦੇ ਅੰਕੜਿਆਂ ਦੀ ਅਧਿਕਾਰਤ ਪੁਸ਼ਟੀ ਸਿਰਫ ਹਸਪਤਾਲ ਵਿੱਚ ਕੀਤੀ ਜਾਂਦੀ ਹੈ। ਫਾਇਰ ਵਿਭਾਗ ਦੇ ਮੁਖੀ ਨੇ ਪੱਤਰਕਾਰਾਂ ਨੂੰ ਦੱਸਿਆ ਕਿ 11 ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ ਅਤੇ ਉਨ੍ਹਾਂ ਦੀਆਂ ਲਾਸ਼ਾਂ ਨੂੰ ਮੁਰਦਾਘਰ ਵਿੱਚ ਭੇਜ ਦਿੱਤਾ ਗਿਆ ਹੈ। ਫਾਇਰ ਬ੍ਰਿਗੇਡ ਕਰਮਚਾਰੀ ਖੋਜ ਅਤੇ ਬਚਾਅ ਕਾਰਜਾਂ ਵਿੱਚ ਲੱਗੇ ਹੋਏ ਹਨ। ਫਾਇਰ ਵਿਭਾਗ ਦੇ ਇੱਕ ਬਿਆਨ ਦੇ ਅਨੁਸਾਰ, ਅੱਗ "ਬਹੁਤ ਗੰਭੀਰ" ਸੀ ਅਤੇ ਇਮਾਰਤ ਦੀਆਂ ਕਈ ਮੰਜ਼ਲਾਂ ਅੱਗ ਦੀ ਲਪੇਟ ਵਿੱਚ ਆ ਗਈਆਂ।

ਅੱਗ ਲੱਗਣ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ। ਗਵਾਹਾਂ ਨੇ ਸਥਾਨਕ ਮੀਡੀਆ ਨੂੰ ਦੱਸਿਆ ਕਿ ਉਨ੍ਹਾਂ ਨੇ ਸਵੇਰੇ 3 ਵਜੇ ਦੇ ਕਰੀਬ ਧਮਾਕੇ ਦੀ ਆਵਾਜ਼ ਸੁਣੀ ਹੈ। ਇੱਕ ਅਧਿਕਾਰਤ ਬਿਆਨ ਦੇ ਅਨੁਸਾਰ, ਇਮਾਰਤ 40 ਸਾਲ ਪੁਰਾਣੀ ਸੀ, ਜਿਸ ਵਿੱਚ ਹੇਠਲੀ ਮੰਜ਼ਿਲ ਤੇ ਦੁਕਾਨਾਂ ਅਤੇ ਸਿਖਰ ਤੇ ਅਪਾਰਟਮੈਂਟ ਸਨ। ਅੱਗ 'ਤੇ ਕਾਬੂ ਪਾ ਲਿਆ ਗਿਆ ਹੈ। ਇਸ ਤੋਂ ਪਹਿਲਾਂ, ਇੰਡੋਨੇਸ਼ੀਆ ਦੀ ਰਾਜਧਾਨੀ ਦੇ ਨੇੜੇ ਇੱਕ ਜੇਲ੍ਹ ਵਿੱਚ ਅੱਗ ਲੱਗਣ ਕਾਰਨ ਘੱਟੋ ਘੱਟ 41 ਕੈਦੀਆਂ ਦੀ ਮੌਤ ਹੋ ਗਈ ਸੀ ਅਤੇ 39 ਹੋਰ ਜ਼ਖਮੀ ਹੋ ਗਏ ਸਨ।

-PTC News

  • Share