ਇਸ ਸੂਬੇ 'ਚ ਬਿਜਲੀ ਦੇ ਸ਼ਾਰਟ ਸਰਕਟ ਕਾਰਨ 18 ਘਰਾਂ 'ਚ ਲੱਗੀ ਭਿਆਨਕ ਅੱਗ
ਪਾਨੀਸਾਗਰ- ਉੱਤਰੀ ਤ੍ਰਿਪੁਰਾ ਜ਼ਿਲੇ ਦੇ ਪਾਨੀਸਾਗਰ ਉਪ-ਮੰਡਲ ਦੇ ਅਧੀਨ ਹੈਂਪਸਾਪਾਰਾ ਬਰੂ ਕੈਂਪ ਵਿਖੇ ਬਿਜਲੀ ਦੇ ਸ਼ਾਰਟ ਸਰਕਟ ਕਾਰਨ ਲਗਭਗ 18 ਘਰਾਂ ਵਿਚ ਭਿਆਨਕ ਅੱਗ ਲੱਗ ਗਈ। ਅੱਗ ਲੱਗਣ ਦਾ ਕਾਰਨ ਬਿਜਲੀ ਦਾ ਸ਼ਾਰਟ ਸਰਕਟ ਦੱਸਿਆ ਜਾ ਰਿਹਾ ਹੈ। ਪ੍ਰਭਾਵਿਤ ਪਰਿਵਾਰਾਂ ਨੂੰ ਸ਼ਿਫਟ ਕਰ ਦਿੱਤਾ ਗਿਆ ਹੈ ਅਤੇ ਰਾਜ ਪ੍ਰਸ਼ਾਸਨ ਵਲੋਂ ਲੋੜੀਂਦੀ ਮਦਦ ਮੁਹੱਈਆ ਕਰਵਾਈ ਜਾ ਰਹੀ ਹੈ।
North Tripura District | Massive fire engulfed around 18 houses at the Hampsapara Bru camp, under the Panisagar subdivision, reportedly due to an electric short circuit. Affected families have been shifted & are being provided necessary help from the State administration. pic.twitter.com/WnxrSSd9xX
— ANI (@ANI) November 21, 2021
ਰਿਪੋਰਟਾਂ ਮੁਤਾਬਕ ਸ਼ਨੀਵਾਰ (20 ਨਵੰਬਰ) ਨੂੰ ਅੱਗ ਲੱਗਣ ਕਾਰਨ ਘੱਟੋ-ਘੱਟ 18 ਅਸਥਾਈ ਝੌਂਪੜੀਆਂ ਸੜ ਕੇ ਸੁਆਹ ਹੋ ਗਈਆਂ। ਪ੍ਰਭਾਵਿਤ ਪਰਿਵਾਰਾਂ ਨੂੰ ਸ਼ਿਫਟ ਕਰ ਦਿੱਤਾ ਗਿਆ ਹੈ ਅਤੇ ਉਨ੍ਹਾਂ ਨੂੰ ਸੂਬਾ ਪ੍ਰਸ਼ਾਸਨ ਵੱਲੋਂ ਲੋੜੀਂਦੀ ਸਹਾਇਤਾ ਮੁਹੱਈਆ ਕਰਵਾਈ ਜਾ ਰਹੀ ਹੈ। ਘਟਨਾ ਵਿੱਚ ਕਿਸੇ ਜਾਨੀ ਨੁਕਸਾਨ ਦੀ ਕੋਈ ਰਿਪੋਰਟ ਨਹੀਂ ਹੈ। ਉਨ੍ਹਾਂ ਇਹ ਵੀ ਕਿਹਾ ਕਿ ਹਾਲਾਂਕਿ ਇਸ ਘਟਨਾ ਵਿੱਚ ਕਿਸੇ ਨੂੰ ਕੋਈ ਨੁਕਸਾਨ ਨਹੀਂ ਪਹੁੰਚਿਆ ਪਰ ਕਈ ਪਰਿਵਾਰਕ ਮੈਂਬਰਾਂ ਦੇ ਦਸਤਾਵੇਜ਼ ਅਤੇ ਜ਼ਰੂਰੀ ਕਾਗਜ਼ਾਤ ਅੱਗ ਨਾਲ ਸੜ ਗਏ।
ਬਰੂਨੋ ਮਾਸ਼ਾ ਨੇ ਕਿਹਾ ਕਿ ਸਰਕਾਰ ਨੂੰ ਨੁਕਸਾਨ ਦਾ ਮੁਆਵਜ਼ਾ ਦੇਣਾ ਚਾਹੀਦਾ ਹੈ ਅਤੇ ਪ੍ਰਭਾਵਿਤ ਪਰਿਵਾਰਾਂ ਨੂੰ ਅਸਥਾਈ ਪਨਾਹ ਦੇਣੀ ਚਾਹੀਦੀ ਹੈ। ਨਵੰਬਰ ਦਾ ਮਹੀਨਾ ਹੈ ਅਤੇ ਜੇਕਰ ਤੁਰੰਤ ਉਪਾਅ ਨਾ ਕੀਤੇ ਗਏ ਤਾਂ ਲੋਕਾਂ ਨੂੰ ਠੰਡ ਦਾ ਸਾਹਮਣਾ ਕਰਨਾ ਪਵੇਗਾ।
-PTC News