ਭਵਾਨੀਗੜ੍ਹ : ਜੁੱਤੀਆਂ ਦੇ 3 ਮੰਜ਼ਿਲਾਂ ਸ਼ੋਅਰੂਮ ਨੂੰ ਲੱਗੀ ਭਿਆਨਕ ਅੱਗ, ਹੋਇਆ ਲੱਖਾਂ ਦਾ ਨੁਕਸਾਨ

A fire broke out in a 3-storey shoe showroom in Bhavanigarh
ਭਵਾਨੀਗੜ੍ਹ : ਜੁੱਤੀਆਂ ਦੇ 3 ਮੰਜ਼ਿਲਾਂ ਸ਼ੋਅਰੂਮ ਨੂੰ ਲੱਗੀ ਭਿਆਨਕ ਅੱਗ, ਹੋਇਆ ਲੱਖਾਂ ਦਾ ਨੁਕਸਾਨ

ਭਵਾਨੀਗੜ੍ਹ : ਜੁੱਤੀਆਂ ਦੇ 3 ਮੰਜ਼ਿਲਾਂ ਸ਼ੋਅਰੂਮ ਨੂੰ ਲੱਗੀ ਭਿਆਨਕ ਅੱਗ, ਹੋਇਆ ਲੱਖਾਂ ਦਾ ਨੁਕਸਾਨ: ਭਵਾਨੀਗੜ੍ਹ : ਭਵਾਨੀਗੜ੍ਹ ਸ਼ਹਿਰ ਦੇ ਗਊਸ਼ਾਲਾ ਚੌੰਕ ਨੇੜੇ ਸਥਿਤ ਜੁੱਤੀਆਂ ਦੇ ਤਿੰਨ ਮੰਜ਼ਲਾਂ ਸ਼ੋਅਰੂਮ ‘ਚ ਬੀਤੀ ਰਾਤ ਭਿਆਨਕ ਅੱਗ ਲੱਗ ਗਈ ਹੈ। ਇਸ ਅੱਗ ਨਾਲ ਸ਼ੋਅਰੂਮ ‘ਚ ਪਿਆ ਸਮਾਨ ਸੜ੍ਹ ਕੇ ਪੂਰੀ ਤਰ੍ਹਾਂ ਨਾਲ ਸੁਆਹ ਹੋ ਗਿਆ ਹੈ। ਇਸ ਅੱਗ ਦੇ ਨਾਲ ਲੱਖਾਂ ਰੁਪਏ ਦੇ ਨੁਕਸਾਨ ਹੋਣ ਦਾ ਖਦਸ਼ਾ ਜਤਾਇਆ ਜਾ ਰਿਹਾ ਹੈ। ਅੱਗ ਲੱਗਣ ਦਾ ਕਾਰਣ ਸ਼ਾਟ ਸਰਕਟ ਦੱਸਿਆ ਜਾ ਰਿਹਾ ਹੈ।

ਇਸ ਸਬੰਧੀ ਦੁਕਾਨ ਦੇ ਮਾਲਕ ਰਾਕੇਸ਼ ਕੁਮਾਰ ਨੇ ਦੱਸਿਆ ਕਿ ਰਾਤ ਕਰੀਬ ਸਵਾ ਦੋ ਵਜੇ ਉਨ੍ਹਾਂ ਨੂੰ ਚੌਕੀਦਾਰ ਨੇ  ਦੱਸਿਆ ਕਿ ਤੁਹਾਡੀ ਦੁਕਾਨ ਨੂੰ ਅੱਗ ਲੱਗੀ ਹੋਈ ਤਾਂ ਉਨ੍ਹਾਂ ਇਸ ਦੀ ਸੂਚਨਾ ਪੁਲਿਸ ਨੂੰ ਦਿੱਤੀ। ਜਦੋਂ ਉਨ੍ਹਾਂ ਨੇ ਮੌਕੇ ‘ਤੇ ਆ ਕੇ ਦੇਖਿਆ ਕਿ ਦੁਕਾਨ ‘ਚੋਂ ਅੱਗ ਦੀ ਲਪਟਾ ਨਿਕਲ ਰਹੀਆਂ ਸਨ।

 A fire broke out in a 3-storey shoe showroom in Bhavanigarh
ਭਵਾਨੀਗੜ੍ਹ : ਜੁੱਤੀਆਂ ਦੇ 3 ਮੰਜ਼ਿਲਾਂ ਸ਼ੋਅਰੂਮ ਨੂੰ ਲੱਗੀ ਭਿਆਨਕ ਅੱਗ, ਹੋਇਆ ਲੱਖਾਂ ਦਾ ਨੁਕਸਾਨ

ਇਸ ਮੌਕੇ ‘ਤੇ ਫਾਇਰ ਬ੍ਰਿਗੇਡ ਦੀਆਂ ਪਹੁੰਚੀਆਂ ਪੰਜ ਗੱਡੀਆਂ ਵੱਲੋਂ ਭਾਰੀ ਮੁਸ਼ੱਕਤ ਤੋਂ ਬਾਅਦ ਅੱਗ ‘ਤੇ ਕਾਬੂ ਪਾਇਆ ਗਿਆ ਹੈ। ਸ਼ੋਅਰੂਮ ਦੇ ਮਾਲਕ ਨੇ ਦੱਸਿਆ ਕਿ ਅੱਗ ਲੱਗਣ ਦੀ ਸੂਚਨਾ ਦੇਣ ਤੋਂ ਕਰੀਬ ਡੇਢ ਘੰਟੇ ਦੀ ਦੇਰੀ ਨਾਲ ਫਾਇਰ ਬ੍ਰਿਗੇਡ ਵਿਭਾਗ ਦੀਆਂ ਗੱਡੀਆਂ ਮੌਕੇ ‘ਤੇ ਪੁੱਜੀਆਂ ਪਰ ਉਦੋਂ ਤੱਕ ਤਿਨ੍ਹਾਂ ਮੰਜ਼ਲਾਂ ਨੂੰ ਅੱਗ ਨੇ ਅਪਣੀ ਲਪੇਟ ਵਿੱਚ ਲੈ ਲਿਆ ਸੀ।

ਉਨ੍ਹਾਂ ਦੱਸਿਆ ਕਿ ਇਸ ਘਟਨਾ ਵਿੱਚ ਉਨ੍ਹਾਂ ਦਾ 50- 55 ਲੱਖ ਰੁਪਏ ਦਾ ਨੁਕਸਾਨ ਹੋ ਗਿਆ ਹੈ। ਦੁਕਾਨਾਦਾਰ ਨੇ ਦੱਸਿਆ ਕਿ ਅਜੇ ਕੁੱਝ ਸਮਾਂ ਪਹਿਲਾਂ ਹੀ ਉਨ੍ਹਾਂ ਨੇ ਆਪਣਾ ਨਵਾਂ ਤਿੰਨ ਮੰਜ਼ਲਾਂ ਸ਼ੋਅਰੂਮ ਬਣਾਇਆ ਸੀ। ਸ਼ਹਿਰ ਦੇ ਦੁਕਾਨਦਾਰਾਂ ਦਾ ਕਹਿਣਾ ਹੈ ਕਿ ਜੇਕਰ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਸਮੇਂ ਸਿਰ ਪਹੁੰਚ ਜਾਂਦੀਆਂ ਤਾਂ ਇਸ ਘਟਨਾ ਵਿੱਚ ਦੁਕਾਨਦਾਰ ਦਾ ਜਿਆਦਾ ਨੁਕਸਾਨ ਹੋਣੋ ਬਚ ਸਕਦਾ ਸੀ।
-PTCNews