ਦੇਸ਼

ਸੂਰਤ: ਪੈਕਿੰਗ ਕੰਪਨੀ ਵਿੱਚ ਲੱਗੀ ਭਿਆਨਕ ਅੱਗ, ਦੋ ਲੋਕਾਂ ਦੀ ਹੋਈ ਮੌਤ

By Riya Bawa -- October 18, 2021 4:10 pm -- Updated:Feb 15, 2021

ਸੂਰਤ : ਗੁਜਰਾਤ ਦੇ ਸੂਰਤ ਵਿੱਚ ਇੱਕ ਪੈਕਜਿੰਗ ਕੰਪਨੀ ਵਿੱਚ ਅੱਜ ਸਵੇਰੇ ਭਿਆਨਕ ਅੱਗ ਲੱਗ ਗਈ। ਇਸ ਘਟਨਾ ਵਿੱਚ ਹੁਣ ਤੱਕ ਦੋ ਮਜ਼ਦੂਰਾਂ ਦੀ ਮੌਤ ਹੋ ਚੁੱਕੀ ਹੈ ਅਤੇ ਕਈ ਲੋਕ ਜ਼ਖਮੀ ਦੱਸੇ ਜਾ ਰਹੇ ਹਨ। ਦੱਸ ਦੇਈਏ ਕਿ 125 ਤੋਂ ਵੱਧ ਮਜ਼ਦੂਰਾਂ ਨੂੰ ਹਾਈਡ੍ਰੌਲਿਕ ਲਿਫਟ ਦੁਆਰਾ ਬਚਾਇਆ ਗਿਆ ਹੈ। ਕਈ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਅਜੇ ਵੀ ਮੌਕੇ 'ਤੇ ਮੌਜੂਦ ਹਨ।

ਜਾਣਕਾਰੀ ਅਨੁਸਾਰ ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਮਜ਼ਦੂਰ ਪੰਜਵੀਂ ਮੰਜ਼ਲ 'ਤੇ ਕੰਮ ਕਰ ਰਹੇ ਸਨ। ਸੂਤਰਾਂ ਅਨੁਸਾਰ ਕੁਝ ਲੋਕਾਂ ਨੇ ਆਪਣੀ ਜਾਨ ਬਚਾਉਣ ਲਈ ਕਥਿਤ ਤੌਰ 'ਤੇ ਇਮਾਰਤ ਤੋਂ ਛਾਲ ਮਾਰ ਦਿੱਤੀ ਜਿਸ ਵਿੱਚ ਦੋ ਵਿਅਕਤੀਆਂ ਦੀ ਮੌਤ ਹੋ ਗਈ।

 

ਪੁਲਸ ਨੇ ਦੱਸਿਆ ਕਿ ਕਡੋਡੋਰਾ ਉਦਯੋਗਿਕ ਖੇਤਰ ਵਿਚ ਸਥਿਤ ਯੂਨਿਟ ਤੋਂ 100 ਤੋਂ ਵੱਧ ਲੋਕਾਂ ਨੂੰ ਬਾਹਰ ਕੱਢਿਆ ਗਿਆ ਹੈ ਅਤੇ ਕੁਝ ਕਰਮਚਾਰੀ ਵੀ ਇਸ ਘਟਨਾ ਵਿੱਚ ਸੜ ਗਏ ਹਨ। ਬਚਾਅ ਕਾਰਜ ਅਜੇ ਜਾਰੀ ਹੈ।

-PTC News

  • Share