ਲੁਧਿਆਣਾ ਸਟੇਸ਼ਨ 'ਤੇ ਖੜ੍ਹੀ ਯਾਤਰੀ ਟ੍ਰੇਨ ਦੇ ਡੱਬੇ ਨੂੰ ਲੱਗੀ ਅੱਗ, ਵੱਡਾ ਹਾਦਸਾ ਹੋਣੋਂ ਟਲਿਆ
ਥਾਣਾ ਜੀਆਰਪੀ ਦੇ ਇੰਚਾਰਜ ਜਸਕਰਨ ਸਿੰਘ ਨੇ ਦੱਸਿਆ ਕਿ ਇਹ ਇਕ ਪੈਸੇਂਜਰ ਟ੍ਰੇਨ ਹੈ ਜੋ ਕਿ ਹਿਸਾਰ ਤੋਂ ਆ ਕੇ ਲੁਧਿਆਣਾ ਸਟੇਸ਼ਨ ਤੇ ਖੜ੍ਹੀ ਸੀ ਅਤੇ ਅੰਮ੍ਰਿਤਸਰ ਵੱਲ ਨੂੰ ਰਵਾਨਾ ਹੋਣਾ ਸੀ ਪਰ ਜਦੋਂ ਸਟੇਸ਼ਨ ਤੇ ਖੜ੍ਹੀ ਸੀ ਤਾਂ ਅਚਾਨਕ ਉਸ ਦੇ ਇੱਕ ਡੱਬੇ ਵਿੱਚ ਅੱਗ ਲੱਗ ਗਈ। ਅੱਗ ਲੱਗਣ ਦੇ ਸਮੇਂ ਡੱਬੇ ਵਿਚ ਕੋਈ ਯਾਤਰੀ ਮੌਜੂਦ ਨਹੀਂ ਸੀ ਜਿਸ ਕਾਰਨ ਇਕ ਵੱਡਾ ਹਾਦਸਾ ਹੋਣੋਂ ਟਲ ਗਿਆ।
ਇਹ ਵੀ ਪੜ੍ਹੋ: ਮੀਰੀ ਪੀਰੀ ਦਿਵਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਕਰਵਾਇਆ ਗਿਆ ਗੁਰਮਤਿ ਸਮਾਗਮ
ਪਲੇਟਫਾਰਮ ਨੰਬਰ 4 'ਤੇ ਲੋਕਾਂ ਦੀ ਭੀੜ ਜੁੜਣ ਲੱਗੀ। ਜਦੋਂ ਪੁਲਿਸ ਨੇ ਭੀੜ ਨੂੰ ਜੁੜਦੇ ਦੇਖਿਆ ਤਾਂ ਪਤਾ ਲੱਗਾ ਕਿ ਟਰੇਨ ਦੇ ਡੱਬੇ ਨੂੰ ਅੱਗ ਲੱਗੀ ਹੋਈ ਸੀ। ਅੱਗ ਦੀਆਂ ਲਪਟਾਂ ਨਿਕਲਣ ਲੱਗ ਪਈਆਂ। ਅੱਗ ਦੀਆਂ ਲਪਟਾਂ ਦੇਖ ਕੇ ਜੀਆਰਪੀ ਅਤੇ ਆਰਪੀਐਫ ਦੇ ਜਵਾਨ ਤੁਰੰਤ ਅੱਗ ਬੁਝਾਉਣ ਲਈ ਪੁੱਜੇ। ਇਸ ਦੇ ਨਾਲ ਹੀ ਸਟੇਸ਼ਨ 'ਤੇ ਮੌਜੂਦ ਵਿਕਰੇਤਾਵਾਂ ਨੇ ਅੱਗ 'ਤੇ ਕਾਬੂ ਪਾਉਣ ਲਈ ਪਾਣੀ ਦਾ ਵੀ ਪ੍ਰਬੰਧ ਕੀਤਾ। ਅੱਗ ਬੁਝਾਊ ਯੰਤਰਾਂ ਨਾਲ ਅੱਗ 'ਤੇ ਕਾਬੂ ਪਾਇਆ ਗਿਆ।
-PTC News