ਬੇਹੱਦ ਦਰਦਨਾਕ: ਪਤੰਗ ਲੁੱਟ ਰਹੇ 5 ਸਾਲਾਂ ਬੱਚੇ ਨੂੰ ਕੁੱਤਿਆਂ ਨੇ ਨੋਚ ਨੋਚ ਖਾਧਾ
ਸੰਗਰੂਰ ਦੇ ਪਿੰਡ ਬਨੇੜਾ ’ਚ ਉਸ ਦਰਦਨਾਕ ਘਟਨਾ ਸਾਹਮਣੇ ਆਈ ਹੈ ਜਿਥੇ ਉਸ ਵੇਲੇ ਸਨਸਨੀ ਫ਼ੈਲ ਗਈ ਜਦੋਂ ਆਪਣੇ ਘਰ ਦੇ ਬਾਹਰ ਖੇਡ ਰਹੇ 5 ਸਾਲ ਦੇ ਬੱਚੇ ਨੂੰ ਕੁੱਤਿਆਂ ਨੇ ਨੋਚ-ਨੋਚ ਕੇ ਮਾਰ ਦਿੱਤਾ। ਬੱਚੇ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮਿ੍ਤਕ ਘੋਸ਼ਿਤ ਕਰ ਦਿੱਤਾ। ਜਾਣਕਾਰੀ ਮੁਤਾਬਕ ਬੱਚੇ ਦੀ ਮਾਂ ਮਜ਼ਦੂਰੀ ਕਰਦੀ ਹੈ ਅਤੇ ਕਿਸੇ ਦੇ ਘਰ ’ਚ ਕੰਮ ਕਰਨ ਗਈ ਹੋਈ ਸੀ, ਅੱਜ ਸਵੇਰੇ ਆਪਣੇ ਘਰ ਦੇ ਬਾਹਰ ਇਹ 5 ਸਾਲਾ ਬੱਚਾ ਖੇਡ ਰਿਹਾ ਸੀ।ਪੜ੍ਹੋ ਹੋਰ ਖ਼ਬਰਾਂ : ‘ਕੇਸਰੀ’ ਅਤੇ MS ਧੋਨੀ ਫ਼ੇਮ ਅਦਾਕਾਰ ਸੰਦੀਪ ਨਾਹਰ ਨੇ ਲਈ ਆਪਣੀ ਜਾਨ, ਫੇਸਬੁੱਕ ‘ਤੇ live ਹੋ ਦੱਸੀ ਵਜ੍ਹਾ
ਜਦੋਂ ਉਸ ਦੀ ਮਾਂ ਨੂੰ ਇਸ ਸਬੰਧੀ ਸੂਚਨਾ ਮਿਲੀ ਕਿ ਉਸ ਦੇ ਬੱਚੇ ਨੂੰ ਕੁੱਤੇ ਨੇ ਨੋਚ ਦਿੱਤਾ ਹੈ ਤਾਂ ਇਸ ਦੇ ਬਾਅਦ ਬੱਚੇ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ। ਮਾਂ ਆਪਣੇ ਬੱਚੇ ਦੇ ਕੱਪੜੇ ਆਪਣੇ ਸੀਨੇ ਨਾਲ ਲਗਾ ਕੇ ਉਸ ਨੂੰ ਯਾਦ ਕਰਦੇ ਹੋਏ ਉਸ ਦਾ ਰੋ-ਰੋ ਕੇ ਬੁਰਾ ਹਾਲ ਹੈ।