ਸ਼ਹੀਦ ਕਾਂਸ਼ੀ ਰਾਮ ਮੈਮੋਰੀਅਲ ਕਾਲਜ 'ਚ ਸ਼ਹੀਦਾਂ ਦੀ ਯਾਦ 'ਚ ਕਰਵਾਇਆ ਸਮਾਗਮ
ਖਰੜ: ਸ਼ਹੀਦ ਕਾਂਸ਼ੀ ਰਾਮ ਮੈਮੋਰੀਅਲ ਕਾਲਜ ਭਾਗੂ ਮਾਜਰਾ ਵਿਖੇ 23 ਪੰਜਾਬ ਬਟਾਲੀਅਨ ਐਨ ਸੀ ਸੀ ਰੋਪੜ ਦੇ ਕਮਾਂਡਿੰਗ ਅਫ਼ਸਰ ਕਰਨਲ ਐੱਸ ਬੀ ਰਾਣਾ ਦੇ ਦਿਸ਼ਾ ਨਿਰਦੇਸ਼ਾ ਤਹਿਤ ਭਾਰਤ ਸਰਕਾਰ ਦੀ ‘ਭਾਰਤ ਦਾ ਅੰਮ੍ਰਿਤ ਮਹਾਉਤਸਵ’ ਮੁਹਿੰਮ ਦੇ ਅਧੀਨ ਦੇਸ਼ ਲਈ ਬਲੀਦਾਨ ਦੇਣ ਵਾਲੇ ਸ਼ਹੀਦਾਂ ਦੀ ਯਾਦ ਵਿਚ ਸਮਾਗਮ ਕਰਵਾਇਆ ਗਿਆ।
ਇਸ ਸਮਾਗਮ ਵਿਚ 1965 ਦੀ ਭਾਰਤ–ਪਾਕਿਸਤਾਨ ਲੜਾਈ ਵਿਚ ਸ਼ਹੀਦੀ ਪ੍ਰਾਪਤ ਕਰਨ ਵਾਲੇ ਮਹਾਨ ਸ਼ਹੀਦ ਬਲਬੀਰ ਸਿੰਘ ਅਤੇ ਸ਼ਹੀਦ ਸ਼ਮਸ਼ੇਰ ਸਿੰਘ ਦੇ ਪਰਿਵਾਰਕ ਮੈਂਬਰਾਂ ਨੂੰ ਸਨਮਾਨਿਤ ਕਰਦੇ ਹੋਏ ਸਨਮਾਨ ਚਿੰਨ੍ਹ ਭੇਂਟ ਕੀਤੇ ਗਏ। ਇਸ ਮੌਕੇ ਕਾਲਜ ਦੇ ਪ੍ਰਿੰਸੀਪਲ ਡਾ. ਜਗਜੀਤ ਕੌਰ, ਐਨ ਸੀ ਸੀ ਅਫ਼ਸਰ ਲੈਫ਼ਟੀਨੈਂਟ ਡਾ. ਬਲਵਿੰਦਰ ਸਿੰਘ, ਸੂਬੈਦਾਰ ਸੰਜੇ ਕੁਮਾਰ ਅਤੇ ਸ਼ਹੀਦ ਪਰਿਵਾਰਾਂ ਦੇ ਪਰਿਵਾਰਕ ਮੈਂਬਰ ਹਾਜ਼ਰ ਸਨ।
ਇਹ ਵੀ ਪੜ੍ਹੋ:ਸਾਕਾ ਸ੍ਰੀ ਪੰਜਾ ਸਾਹਿਬ ਦੀ ਪਹਿਲੀ ਸ਼ਤਾਬਦੀ ਮਨਾਵੇਗੀ ਸ਼੍ਰੋਮਣੀ ਕਮੇਟੀ- ਐਡਵੋਕੇਟ ਧਾਮੀ