Thu, Jun 25, 2026
Whatsapp

ਸਿੱਖ ਸ਼ਰਧਾਲੂਆਂ ਦਾ ਜੱਥਾ ਵਿਸਾਖੀ ਮਨਾਉਣ ਲਈ ਪਾਕਿਸਤਾਨ ਹੋਇਆ ਰਵਾਨਾ View in English

Reported by:  PTC News Desk  Edited by:  Ravinder Singh -- April 12th 2022 09:41 AM
ਸਿੱਖ ਸ਼ਰਧਾਲੂਆਂ ਦਾ ਜੱਥਾ ਵਿਸਾਖੀ ਮਨਾਉਣ ਲਈ ਪਾਕਿਸਤਾਨ ਹੋਇਆ ਰਵਾਨਾ

ਸਿੱਖ ਸ਼ਰਧਾਲੂਆਂ ਦਾ ਜੱਥਾ ਵਿਸਾਖੀ ਮਨਾਉਣ ਲਈ ਪਾਕਿਸਤਾਨ ਹੋਇਆ ਰਵਾਨਾ

ਅੰਮ੍ਰਿਤਸਰ : ਵਿਸਾਖੀ ਦਾ ਦਿਹਾੜਾ ਮਨਾਉਣ ਲਈ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਫ਼ਤਰ ਤੋਂ 705 ਸਿੱਖ ਸ਼ਰਧਾਲੂਆਂ ਦਾ ਜੱਥਾ ਪਾਕਿਸਤਾਨ ਲਈ ਰਵਾਨਾ ਹੋਇਆ। ਇਹ ਜਥਾ ਪੰਜਾ ਸਾਹਿਬ (ਪਾਕਿਸਤਾਨ) ਵਿਖੇ ਵਿਸਾਖੀ ਦਾ ਤਿਉਹਾਰ ਮਨਾਉਣ ਤੋਂ ਬਾਅਦ 21 ਅਪ੍ਰੈਲ ਨੂੰ ਵਾਪਸ ਭਾਰਤ ਪਰਤੇਗਾ। ਸਿੱਖ ਸ਼ਰਧਾਲੂਆਂ ਦਾ ਜੱਥਾ ਵਿਸਾਖੀ ਮਨਾਉਣ ਲਈ ਪਾਕਿਸਤਾਨ ਹੋਇਆ ਰਵਾਨਾਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ 705 ਸਿੱਖ ਸੰਗਤਾਂ ਦਾ ਜਥਾ ਜੈਕਾਰਿਆਂ ਦੀ ਗੂੰਜ ਵਿੱਚ ਵਿਸਾਖੀ ਦਾ ਦਿਹਾੜਾ ਮਨਾਉਣ ਲਈ ਅੱਜ ਪਾਕਿਸਤਾਨ ਲਈ ਰਵਾਨਾ ਹੋ ਗਿਆ। ਪੰਜਾ ਸਾਹਿਬ (ਪਾਕਿਸਤਾਨ) ਵਿਖੇ ਵਿਸਾਖੀ ਦਾ ਦਿਹਾੜਾ ਮਨਾਉਣ ਅਤੇ ਵੱਖ-ਵੱਖ ਗੁਰਦੁਆਰਿਆਂ ਦੇ ਦਰਸ਼ਨ ਕਰਨ ਮੌਕੇ ਉਨ੍ਹਾਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭੇਜੇ ਗਏ 900 ਵੀਜ਼ੇ ਵਿਚੋਂ 195 ਵੀਜ਼ੇ ਰੱਦ ਕਰ ਦਿੱਤੇ ਗਏ ਹਨ ਤੇ 705 ਸਿੱਖ ਸ਼ਰਧਾਲੂਆਂ ਦਾ ਜੱਥਾ ਪਾਕਿਸਤਾਨ ਲਈ ਰਵਾਨਾ ਹੋਇਆ ਹੈ। ਸਿੱਖ ਸ਼ਰਧਾਲੂਆਂ ਦਾ ਜੱਥਾ ਵਿਸਾਖੀ ਮਨਾਉਣ ਲਈ ਪਾਕਿਸਤਾਨ ਹੋਇਆ ਰਵਾਨਾਦੂਜੇ ਪਾਸੇ ਇਸ ਜਥੇ ਦਾ ਹਿੱਸਾ ਬਣਨ ਵਾਲੇ ਸ਼ਰਧਾਲੂ ਪੰਜਾ ਸਾਹਿਬ ਦੇ ਦਰਸ਼ਨ ਕਰਨ ਲਈ ਖੁਦ ਨੂੰ ਖੁਸ਼ਕਿਸਮਤ ਦੱਸ ਰਹੇ ਹਨ, ਉਨ੍ਹਾਂ ਦਾ ਕਹਿਣਾ ਹੈ ਕਿ ਅੱਜ ਹਰ ਸਿੱਖ ਲਈ ਗੁਰੂ ਸਾਹਿਬਾਨ ਦੇ ਦਰਸ਼ਨ ਕਰਨ ਦਾ ਸਭ ਤੋਂ ਵੱਡਾ ਦਿਨ ਹੈ ਅਤੇ ਅੱਜ ਉਹ ਆਪਣੇ ਗੁਰੂ-ਧਾਮਾਂ ਦੇ ਦਰਸ਼ਨਾਂ ਲਈ ਜਾ ਰਹੇ ਹਨ। ਸਾਰੀ ਸੰਗਤ ਕਾਫੀ ਖੁਸ਼ ਤੇ ਉਤਸ਼ਾਹਤ ਨਜ਼ਰ ਆ ਰਹੀ ਸੀ। ਸਿੱਖ ਸ਼ਰਧਾਲੂਆਂ ਦਾ ਜੱਥਾ ਵਿਸਾਖੀ ਮਨਾਉਣ ਲਈ ਪਾਕਿਸਤਾਨ ਹੋਇਆ ਰਵਾਨਾਇਸ ਸਮੇਂ ਸ਼ਰਧਾ ਦੀ ਇਸ ਲਹਿਰ ਵਿਚ ਇਹ ਲੋਕ ਬੋਲੇ ਸੋ ਨਿਹਾਲ ਦੇ ਜੈਕਾਰਿਆਂ ਨਾਲ ਅਟਾਰੀ ਵਾਹਗਾ ਰਾਹੀਂ ਧਾਰਮਿਕ ਯਾਤਰਾ ਲਈ ਪਾਕਿਸਤਾਨ ਲਈ ਰਵਾਨਾ ਹੋਏ। ਜ਼ਿਕਰਯੋਗ ਹੈ ਕਿ ਹਰ ਸਾਲ ਹੀ ਸਿੱਖ ਸੰਗਤ ਦਾ ਜੱਥਾ ਭਾਰਤ ਤੋਂ ਪਾਕਿਸਤਾਨ ਤੋਂ ਰਵਾਨਾ ਹੁੰਦਾ ਹੈ। ਕੋਰੋਨਾ ਕਾਰਨ ਪਿਛਲੇ ਸਾਲ ਘੱਟ ਉਤਸ਼ਾਹ ਸੀ। ਇਸ ਵਾਰ ਸੰਗਤ ਵਿੱਚ ਕਾਫੀ ਉਤਸ਼ਾਹ ਹੈ। ਸਿੱਖ ਸ਼ਰਧਾਲੂਆਂ ਨੂੰ ਕੋਰੋਨਾ ਮਹਾਮਾਰੀ ਸਬੰਧੀ ਨਿਯਮਾਂ ਦੀ ਪਾਲਣਾ ਦੀ ਵੀ ਹਦਾਇਤ ਦਿੱਤੀ ਗਈ ਹੈ ਤੇ ਕੋਰੋਨਾ ਨਿਯਮਾਂ ਦੀ ਪਾਲਾਣਾ ਯਕੀਨੀ ਬਣਾਉਣ ਲਈ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਗਏ ਹਨ। ਇਹ ਵੀ ਪੜ੍ਹੋ : ਮੋਦੀ ਤੇ ਬਾਇਡਨ ਵਿਚਕਾਰ ਉਠਿਆ ਯੂਕਰੇਨ ਜੰਗ ਦਾ ਮਸਲਾ


Electrical Saftey authority
Chandigarh Group of Colleges

Top News view more...

Latest News view more...

PTC NETWORK
PTC NETWORK