Sat, Dec 14, 2024
Whatsapp

ਪਾਕਿਸਤਾਨ ਗਿਆ ਸਿੱਖ ਸ਼ਰਧਾਲੂਆਂ ਦਾ ਜੱਥਾ ਅੱਜ ਪਰਤੇਗਾ ਵਤਨ

Reported by:  PTC News Desk  Edited by:  Pardeep Singh -- April 21st 2022 09:31 AM
ਪਾਕਿਸਤਾਨ ਗਿਆ ਸਿੱਖ ਸ਼ਰਧਾਲੂਆਂ ਦਾ ਜੱਥਾ ਅੱਜ ਪਰਤੇਗਾ ਵਤਨ

ਪਾਕਿਸਤਾਨ ਗਿਆ ਸਿੱਖ ਸ਼ਰਧਾਲੂਆਂ ਦਾ ਜੱਥਾ ਅੱਜ ਪਰਤੇਗਾ ਵਤਨ

ਅੰਮ੍ਰਿਤਸਰ :12 ਅਪ੍ਰੈਲ ਨੂੰ ਪਾਕਿਸਤਾਨ ਗਿਆ ਸਿੱਖ ਸ਼ਰਧਾਲੂਆਂ ਦਾ ਜੱਥਾ ਅੱਜ 11 ਵਜੇ  ਵਤਨ ਪਰਤੇਗਾ। ਜਥੇ ਦਾ ਅਟਾਰੀ ਸਰਹੱਦ ਉੱਤੇ ਸ਼੍ਰੋਮਣੀ ਕਮੇਟੀ ਵੱਲੋਂ ਸਵਾਗਤ ਕੀਤਾ ਜਾਵੇਗਾ।ਤੁਹਾਨੂੰ ਦੱਸ ਦੇਈਏ ਕਿ ਵਿਸਾਖੀ ਦਾ ਦਿਹਾੜਾ ਮਨਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਫ਼ਤਰ ਤੋਂ 705 ਸਿੱਖ ਸ਼ਰਧਾਲੂਆਂ ਦਾ ਜੱਥਾ ਪਾਕਿਸਤਾਨ ਗਿਆ ਸੀ। ਇਹ ਜਥਾ ਪੰਜਾ ਸਾਹਿਬ (ਪਾਕਿਸਤਾਨ) ਵਿਖੇ ਵਿਸਾਖੀ ਦਾ ਤਿਉਹਾਰ ਮਨਾਉਣ ਤੋਂ ਬਾਅਦ 21 ਅਪ੍ਰੈਲ ਭਾਵ ਅੱਜ ਵਾਪਸ ਭਾਰਤ ਪਰਤ ਰਿਹਾ ਹੈ।ਸਿੱਖ ਸ਼ਰਧਾਲੂਆਂ ਦਾ ਜੱਥਾ ਵਿਸਾਖੀ ਮਨਾਉਣ ਲਈ ਪਾਕਿਸਤਾਨ ਹੋਇਆ ਰਵਾਨਾਉਨ੍ਹਾਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭੇਜੇ ਗਏ 900 ਵੀਜ਼ੇ ਵਿਚੋਂ 195 ਵੀਜ਼ੇ ਰੱਦ ਕਰ ਦਿੱਤੇ ਗਏ ਹਨ ਤੇ 705 ਸਿੱਖ ਸ਼ਰਧਾਲੂਆਂ ਦਾ ਜੱਥਾ ਪਾਕਿਸਤਾਨ ਲਈ ਰਵਾਨਾ ਹੋਏ ਸਨ। ਸਿੱਖ ਸ਼ਰਧਾਲੂਆਂ ਦਾ ਜੱਥਾ ਵਿਸਾਖੀ ਮਨਾਉਣ ਲਈ ਪਾਕਿਸਤਾਨ ਹੋਇਆ ਰਵਾਨਾਦੂਜੇ ਪਾਸੇ ਇਸ ਜਥੇ ਦਾ ਹਿੱਸਾ ਬਣਨ ਵਾਲੇ ਸ਼ਰਧਾਲੂ ਪੰਜਾ ਸਾਹਿਬ ਦੇ ਦਰਸ਼ਨ ਕਰਨ ਲਈ ਖੁਦ ਨੂੰ ਖੁਸ਼ਕਿਸਮਤ ਦੱਸ ਰਹੇ ਹਨ, ਉਨ੍ਹਾਂ ਦਾ ਕਹਿਣਾ ਹੈ ਕਿ ਅੱਜ ਹਰ ਸਿੱਖ ਲਈ ਗੁਰੂ ਸਾਹਿਬਾਨ ਦੇ ਦਰਸ਼ਨ ਕਰਨ ਦਾ ਸਭ ਤੋਂ ਵੱਡਾ ਦਿਨ ਹੈ ਅਤੇ ਅੱਜ ਉਹ ਆਪਣੇ ਗੁਰੂ-ਧਾਮਾਂ ਦੇ ਦਰਸ਼ਨਾਂ ਲਈ ਜਾ ਰਹੇ ਹਨ। ਸਾਰੀ ਸੰਗਤ ਕਾਫੀ ਖੁਸ਼ ਤੇ ਉਤਸ਼ਾਹਤ ਨਜ਼ਰ ਆ ਰਹੀ ਸੀ। ਸਿੱਖ ਸ਼ਰਧਾਲੂਆਂ ਦਾ ਜੱਥਾ ਵਿਸਾਖੀ ਮਨਾਉਣ ਲਈ ਪਾਕਿਸਤਾਨ ਹੋਇਆ ਰਵਾਨਾਇਸ ਸਮੇਂ ਸ਼ਰਧਾ ਦੀ ਇਸ ਲਹਿਰ ਵਿਚ ਇਹ ਲੋਕ ਬੋਲੇ ਸੋ ਨਿਹਾਲ ਦੇ ਜੈਕਾਰਿਆਂ ਨਾਲ ਅਟਾਰੀ ਵਾਹਗਾ ਰਾਹੀਂ ਧਾਰਮਿਕ ਯਾਤਰਾ ਲਈ ਪਾਕਿਸਤਾਨ ਲਈ ਰਵਾਨਾ ਹੋਏ ਸਨ। ਜ਼ਿਕਰਯੋਗ ਹੈ ਕਿ ਹਰ ਸਾਲ ਹੀ ਸਿੱਖ ਸੰਗਤ ਦਾ ਜੱਥਾ ਭਾਰਤ ਤੋਂ ਪਾਕਿਸਤਾਨ ਤੋਂ ਰਵਾਨਾ ਹੁੰਦਾ ਹੈ। ਕੋਰੋਨਾ ਕਾਰਨ ਪਿਛਲੇ ਸਾਲ ਘੱਟ ਉਤਸ਼ਾਹ ਸੀ। ਇਸ ਵਾਰ ਸੰਗਤ ਵਿੱਚ ਕਾਫੀ ਉਤਸ਼ਾਹ ਹੈ। ਸਿੱਖ ਸ਼ਰਧਾਲੂਆਂ ਨੂੰ ਕੋਰੋਨਾ ਮਹਾਮਾਰੀ ਸਬੰਧੀ ਨਿਯਮਾਂ ਦੀ ਪਾਲਣਾ ਦੀ ਵੀ ਹਦਾਇਤ ਦਿੱਤੀ ਗਈ ਹੈ ਤੇ ਕੋਰੋਨਾ ਨਿਯਮਾਂ ਦੀ ਪਾਲਾਣਾ ਯਕੀਨੀ ਬਣਾਉਣ ਲਈ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਗਏ ਹਨ। ਇਹ ਵੀ ਪੜ੍ਹੋ:ਬਿਕਰਮ ਸਿੰਘ ਮਜੀਠੀਆ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ 'ਚ ਅੱਜ ਹੋਵੇਗੀ ਸੁਣਵਾਈ -PTC News


Top News view more...

Latest News view more...

PTC NETWORK