ਮੁੱਖ ਖਬਰਾਂ

ਸਿੱਧੂ ਮੂਸੇਵਾਲਾ ਦੀ ਅੰਤਿਮ ਅਰਦਾਸ 'ਤੇ ਪਿਤਾ ਦੇ ਦਿਲਚੀਰਵੇ ਬੋਲ, ਅੱਜ ਮੇਰਾ ਘਰ ਉਜੜਿਆ, ਕੱਲ੍ਹ ਕਿਸੇ ਹੋਰ ਦਾ ਨਾ ਉਜੜੇ

By Ravinder Singh -- June 08, 2022 9:40 am -- Updated:June 08, 2022 2:57 pm

ਮਾਨਸਾ : ਪੰਜਾਬੀ ਗਾਇਕ ਸ਼ੁੱਭਦੀਪ ਉਰਫ ਸਿੱਧੂ ਮੂਸੇਵਾਲਾ ਦੀ ਅੰਤਿਮ ਅਰਦਾਸ ਲਈ ਮਾਨਸਾ ਦੀ ਬਾਹਰਲੀ ਅਨਾਜ ਮੰਡੀ ਵਿੱਚ ਧਾਰਮਿਕ ਸਮਾਗਮ ਕਰਵਾਇਆ ਜਾ ਰਿਹਾ ਹੈ। ਇਸ ਮੌਕੇ ਵੱਡੀ ਗਿਣਤੀ ਵਿੱਚ ਪ੍ਰਸ਼ੰਸਕ, ਸਿਆਸੀ ਤੇ ਸਮਾਜਿਕ ਜਥੇਬੰਦੀਆਂ ਦੇ ਆਗੂ ਪੁੱਜੇ। ਸਿੱਧੂ ਮੂਸੇਵਾਲਾ ਨਮਿੱਤ ਅੰਤਿਮ ਅਰਦਾਸ ਕੀਤੀ ਗਈ। ਇਸ ਤੋਂ ਬਾਅਦ ਸਿੱਧੂ ਮੂਸੇਵਾਲਾ ਦੇ ਪਿਤਾ ਨੇ ਭਾਵੁਕ ਹੁੰਦੇ ਹੋਏ ਕਿਹਾ ਕਿ ਸ਼ੁਭਦੀਪ ਨੇ ਕਦੇ ਵੀ ਖ਼ਰਚੇ ਨਾਲ ਤੰਗ ਨਹੀ ਕੀਤਾ ਸੀ। ਪੜ੍ਹਾਈ ਲਈ ਕਦੇ ਵੀ ਤੰਗ ਨਹੀਂ ਕੀਤਾ। ਸ਼ੁਭਦੀਪ ਦੇ ਨਾਲ ਮੈਂ ਹਮੇਸ਼ਾ ਪਰਛਾਵਾ ਬਣ ਕੇ ਰਿਹਾ ਹੈ। ਉਨ੍ਹਾਂ ਦੇ ਦਿਲਚੀਰਵੇ ਬੋਲਾਂ ਨੇ ਸਭ ਨੂੰ ਭਾਵੁਕ ਕਰ ਦਿੱਤਾ। ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਨੇ ਆਪਣਾ ਸਭ ਕੁਝ ਗੁਆ ਲਿਆ ਹੈ।

ਸਿੱਧੂ ਮੂਸੇਵਾਲਾ ਨੂੰ ਸ਼ਰਧਾਂਜਲੀ ਦੇਣ ਲਈ ਉਮੜੀ ਭੀੜ, ਵੱਡੀ ਗਿਣਤੀ 'ਚ ਕਲਾਕਾਰ ਵੀ ਪੁੱਜੇਮੂਸੇਵਾਲਾ ਦੇ ਪਿਤਾ ਨੇ ਅੱਗੇ ਕਿਹਾ ਕਿ ਉਸ (ਸ਼ੁਭਦੀਪ) ਨੇ ਕਦੇ ਵੀ ਕੋਈ ਗਲਤ ਕੰਮ ਨਹੀਂ ਕੀਤਾ ਸੀ। ਉਨ੍ਹਾਂ ਨੇ ਬੇਨਤੀ ਕੀਤੀ ਕਿ ਸੋਸ਼ਲ ਮੀਡੀਆ ਉੱਤੇ ਅਫਵਾਹਾਂ ਨਾ ਫੈਲਾਈਆਂ ਜਾਣ। ਬਲਕੌਰ ਸਿੰਘ ਨੇ ਕਿਹਾ ਕਿ ਸੋਸ਼ਲ ਮੀਡੀਆ ਬਾਰੇ ਕਿਸੇ ਵੀ ਬਾਰੇ ਗਲਤ ਨਾ ਬੋਲੋ। ਉਨ੍ਹਾਂ ਨੇ ਕਿਹਾ ਹੈ ਕਿ ਸਿੱਧੂ ਨੂੰ ਚੋਣਾਂ ਵਿੱਚ ਕੋਈ ਨਹੀ ਲੈ ਕੇ ਆਇਆ ਹੈ ਉਸ ਦਾ ਖੁਦ ਮਨ ਸੀ ਚੋਣ ਲੜਨ ਦਾ।

ਸਿੱਧੂ ਮੂਸੇਵਾਲਾ ਨੂੰ ਸ਼ਰਧਾਂਜਲੀ ਦੇਣ ਲਈ ਉਮੜੀ ਭੀੜ, ਵੱਡੀ ਗਿਣਤੀ 'ਚ ਕਲਾਕਾਰ ਵੀ ਪੁੱਜੇਸਿੱਧੂ ਹਮੇਸ਼ਾ ਜਿਉਂਦਾ ਰਹੇਗਾ। ਮੂਸੇਵਾਲਾ ਦੇ ਪਿਤਾ ਨੇ ਅੱਗੇ ਕਿਹਾ ਕਿ ਸੋਸ਼ਲ ਮੀਡੀਆ ਉੱਤੇ ਸਿੱਧੂ ਦੇ ਨਾਮ ਉੱਤੇ ਜਾਅਲੀ ਪੇਜ ਬਣੇ ਹੋਏ ਹਨ। ਉਨ੍ਹਾਂ ਨੇ ਕਿਹਾ ਹੈ ਕਿ ਸਰਕਾਰ ਨੂੰ ਸਮਾਂ ਦਿੱਤਾ ਹੈ ਕਿਉਕਿ ਇਨਸਾਫ ਲਈ ਸਮਾਂ ਲੱਗਦਾ ਹੈ। ਉਨ੍ਹਾਂ ਨੇ ਕਿਹਾ ਹੈ ਕਿ ਜੋ ਵੀ ਜਾਣਕਾਰੀ ਹੋਈ ਉਹ ਮੈਂ ਖੁਦ ਦਵਾਂਗਾ। ਸਿੱਧੂ ਮੂਸੇਵਾਲਾ ਦੀ ਮਾਤਾ ਨੇ ਨਮ ਅੱਖਾਂ ਨਾਲ ਕਿਹਾ ਕਿ 29 ਮਈ ਸਾਡੇ ਲਈ ਕਾਲਾ ਦਿਨ ਸੀ। ਉਨ੍ਹਾਂ ਨੇ ਸਭ ਨੂੰ ਬੇਨਤੀ ਕੀਤੀ ਕਿ ਸਿੱਧੂ ਦੇ ਨਾਮ ਦਾ ਇਕ ਰੁੱਖ ਜ਼ਰੂਰ ਲਗਾਓ।

ਸਿੱਧੂ ਮੂਸੇਵਾਲਾ ਨੂੰ ਸ਼ਰਧਾਂਜਲੀ ਦੇਣ ਲਈ ਉਮੜੀ ਭੀੜ, ਵੱਡੀ ਗਿਣਤੀ 'ਚ ਕਲਾਕਾਰ ਵੀ ਪੁੱਜੇ

 ਸਿੱਧੂ ਮੂਸੇਵਾਲਾ ਨੂੰ ਸ਼ਰਧਾਂਜਲੀ ਦੇਣ ਲਈ ਉਮੜੀ ਭੀੜ, ਵੱਡੀ ਗਿਣਤੀ 'ਚ ਕਲਾਕਾਰ ਵੀ ਪੁੱਜੇ

ਸਿੱਧੂ ਮੂਸੇਵਾਲਾ ਨੂੰ ਸ਼ਰਧਾਂਜਲੀ ਦੇਣ ਲਈ ਪੁੱਜੇ ਪ੍ਰਸ਼ੰਸਕ, ਹਰ ਨਮ ਅੱਖ ਮੰਗ ਰਹੀ ਹੈ ਇਨਸਾਫ਼ਧਾਰਮਿਕ ਸਮਾਗਮ ਦੌਰਾਨ ਰਾਗੀ ਜੱਥੇ ਵੱਲੋਂ ਵਿਰਾਗਮਈ ਕੀਰਤਨ ਕੀਤਾ ਜਾ ਰਿਹਾ ਹੈ ਅਤੇ ਦੁਪਹਿਰ ਬਾਅਦ ਸਿੱਧੂ ਮੂਸੇਵਾਲਾ ਨਮਿੱਤ ਭੋਗ ਪਾਏ ਜਾਣਗੇ। ਇਸ ਮੌਕੇ ਵੱਡੀ ਗਿਣਤੀ ਸਿੱਧੂ ਮੂਸੇਵਾਲਾ ਦੇ ਪ੍ਰਸ਼ੰਸਕ ਪੁੱਜੇ ਹੋਏ ਹਨ। ਪੰਜਾਬੀ ਗਾਇਕ ਦੇ ਪ੍ਰਸ਼ੰਸਕਾਂ ਨੇ ਦਸਤਾਰਾਂ ਸਜਾਈਆਂ ਹੋਈਆਂ ਹਨ ਤੇ ਹਰ ਕੋਈ ਇਨਸਾਫ਼ ਦੀ ਮੰਗ ਕਰ ਰਹੀ ਹੈ।ਸਿੱਧੂ ਮੂਸੇਵਾਲਾ ਨੂੰ ਸ਼ਰਧਾਂਜਲੀ ਦੇਣ ਲਈ ਉਮੜੀ ਭੀੜ, ਵੱਡੀ ਗਿਣਤੀ 'ਚ ਕਲਾਕਾਰ ਵੀ ਪੁੱਜੇਸਿੱਧੂ ਮੂਸੇਵਾਲਾ ਨੂੰ ਸ਼ਰਧਾਂਜਲੀ ਦੇਣ ਲਈ ਉਮੜੀ ਭੀੜ, ਵੱਡੀ ਗਿਣਤੀ 'ਚ ਕਲਾਕਾਰ ਵੀ ਪੁੱਜੇ

ਸਿੱਧੂ ਮੂਸੇਵਾਲਾ ਨੂੰ ਸ਼ਰਧਾਂਜਲੀ ਦੇਣ ਲਈ ਪੁੱਜੇ ਪ੍ਰਸ਼ੰਸਕ, ਹਰ ਨਮ ਅੱਖ ਮੰਗ ਰਹੀ ਹੈ ਇਨਸਾਫ਼ਇਸ ਮੌਕੇ ਨੌਜਵਾਨ ਆਪਣੇ ਹੱਥਾਂ ਵਿੱਚ ਤਖਤੀਆਂ ਲੈ ਕੇ ਆਏ ਹੋਏ ਹਨ, ਜਿਨ੍ਹਾਂ ਉਤੇ ਜਸਟਿਸ ਫਾਰ ਸਿੱਧੂ ਮੂਸੇਵਾਲਾ ਤੇ ਅਮਰ ਰਹੇ ਸਿੱਧੂ ਮੂਸੇਵਾਲਾ ਲਿਖਿਆ ਹੋਇਆ ਹੈ। ਇਸ ਮੌਕੇ ਕੁਝ ਜਥੇਬੰਦੀਆਂ ਨੌਜਵਾਨਾਂ ਨੂੰ ਪੌਦੇ ਲਗਾਉਣ ਲਈ ਪ੍ਰੇਰਿਤ ਕਰ ਰਹੀਆਂ ਹਨ। ਇਸ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਨੌਜਵਾਨ ਸਿੱਧੂ ਮੂਸੇਵਾਲਾ ਦੀਆਂ ਫੋਟੋਆਂ ਛਪੀਆਂ ਟੀ-ਸ਼ਰਟਾਂ ਪਾ ਕੇ ਆਏ ਹੋਏ ਸਨ।

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਨੂੰ ਸ਼ਰਧਾਂਜਲੀ ਲਈ ਵੱਡੀ ਗਿਣਤੀ 'ਚ ਲੋਕ ਪੁੱਜੇਇਸ ਮੌਕੇ ਨੌਜਵਾਨਾਂ ਨੇ ਇਨਸਾਫ਼ ਦੀ ਮੰਗ ਕੀਤੀ ਹੈ ਅਤੇ ਸਿੱਧੂ ਮੂਸੇਵਾਲਾ ਨੂੰ ਸ਼ਰਧਾਂਜਲੀ ਭੇਟ ਕੀਤੀ। ਇਸ ਮੌਕੇ ਵੱਡੀ ਗਿਣਤੀ ਵਿੱਚ ਪੁਲਿਸ ਮੁਲਾਜ਼ਮ ਤਾਇਨਾਤ ਹਨ ਅਤੇ ਸੁਰੱਖਿਆ ਦੇ ਪ੍ਰਬੰਧ ਨੂੰ ਪੁਖ਼ਤਾ ਕੀਤੇ ਹੋਏ ਹਨ। ਪੁਲਿਸ ਨੇ ਪੂਰੇ ਇਲਾਕੇ ਨੂੰ ਛਾਉਣੀ ਵਿੱਚ ਬਦਲਿਆ ਹੋਇਆ ਹੈ।

ਸਿੱਧੂ ਮੂਸੇਵਾਲਾ ਨੂੰ ਸ਼ਰਧਾਂਜਲੀ ਦੇਣ ਲਈ ਪੁੱਜੇ ਪ੍ਰਸ਼ੰਸਕ, ਹਰ ਨਮ ਅੱਖ ਮੰਗ ਰਹੀ ਹੈ ਇਨਸਾਫ਼ਪੰਜ ਹਜ਼ਾਰ ਤੋਂ ਵੱਧ ਪੁਲਿਸ ਮੁਲਾਜ਼ਮ ਤਾਇਨਾਤ ਹਨ ਅਤੇ ਪੂਰੇ ਪੰਡਾਲ ਵਿੱਚ ਸੀਸੀਟੀਵੀ ਕੈਮਰੇ ਵੀ ਲਗਾਏ ਗਏ ਹਨ। ਇਸ ਤੋਂ ਇਲਾਵਾ ਡੇਢ ਲੱਖ ਤੋਂ ਵੱਧ ਲੋਕਾਂ ਦੇ ਪੁੱਜਣ ਦਾ ਪ੍ਰਬੰਧ ਕੀਤਾ ਹੋਇਆ ਹੈ।

 

 

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਨੂੰ ਸ਼ਰਧਾਂਜਲੀ ਲਈ ਵੱਡੀ ਗਿਣਤੀ 'ਚ ਲੋਕ ਪੁੱਜੇ

Highlights

12.00 AM- ਸਾਬਕਾ ਵਿਧਾਇਕ ਕੁਲਬੀਰ ਜ਼ੀਰਾ ਵੀ ਪੁੱਜੇ।

11.41 AM- ਇਸ ਤੋਂ ਇਲਾਵਾ ਹੋਰ ਕਈ ਨਾਮਵਰ ਕਲਾਕਾਰ ਸਿੱਧੂ ਮੂਸੇਵਾਲਾ ਨੂੰ ਯਾਦ ਕਰ ਰਹੇ ਹਨ।

11.41 AM- ਉਧਰ ਬਾਲੀਵੁੱਡ ਅਦਾਕਾਰ ਜਿੰਮੀ ਸ਼ੇਰਗਿੱਲ ਨੇ ਮੁੰਬਈ ਵਿੱਚ ਮਕਬੂਲ ਗਾਇਕ ਸਿੱਧੂ ਮੂਸੇਵਾਲਾ ਨੂੰ ਸ਼ਰਧਾਂਜਲੀ ਦਿੱਤੀ।

11.41 AM- ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਪੱਗ ਬੰਨ੍ਹ ਕੇ ਸ਼ਰਧਾਂਜਲੀ ਦੇਣ ਪੁੱਜੇੇ।

11.40 AM- ਪੰਜਾਬੀ ਗਾਇਕ ਕੁਲਵਿੰਦਰ ਬਿੱਲਾ ਅੰਤਿਮ ਅਰਦਾਸ ਵਿੱਚ ਸ਼ਮੂਲੀਅਤ ਲਈ ਪੁੱਜੇ।

11.10 AM- ਮੈਂਡੀ ਤੱਖਰ ਨੇ ਸਿੱਧੂ ਦੇ ਮਾਪਿਆਂ ਨਾਲ ਕੀਤਾ ਦੁੱਖ ਦਾ ਪ੍ਰਗਟਾਵਾ, ਨਹੀਂ ਰੋਕ ਸਕੀ ਹੰਝੂ।

11.05 AM-ਲੋਕਾਂ ਵਿਚ ਸਰਕਾਰ ਖ਼ਿਲਾਫ਼ ਭਾਰੀ ਰੋਸ

11.00 AM- ਵੱਡੀ ਗਿਣਤੀ ਵਿੱਚ ਪੁੱਜੇ ਨੌਜਵਾਨਾਂ ਨੇ ਇਨਸਾਫ਼ ਦੀ ਕੀਤੀ ਮੰਗ।

ਜ਼ਿਕਰਯੋਗ ਹੈ ਕਿ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਇੱਕ ਵੀਡੀਓ ਸੰਦੇਸ਼ ਰਾਹੀਂ ਇਹ ਜਾਣਕਾਰੀ ਦਿੱਤੀ ਸੀ। ਉਨ੍ਹਾਂ ਸਿੱਧੂ ਦੇ ਫੈਨਸ ਨੂੰ ਅੰਤਿਮ ਅਰਦਾਸ 'ਚ ਸ਼ਾਮਲ ਹੋਣ ਲਈ ਸੱਦਾ ਦਿੱਤਾ ਸੀ। ਇਸ ਦਿਨ ਸਾਰੇ ਨੌਜਵਾਨਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਦਸਤਾਰ ਸਜਾ ਕੇ ਸਿੱਧੂ ਨੂੰ ਸ਼ਰਧਾਂਜਲੀ ਦੇਣ ਪਹੁੰਚਣ ਕਿਉਂਕਿ ਇਹ ਉਸ ਗਾਇਕ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ ਜਿਸ ਨੂੰ ਆਪਣੀ ਵਿਰਾਸਤ 'ਤੇ ਮਾਣ ਸੀ।

ਤੁਹਾਨੂੰ ਦੱਸ ਦੇਈਏ ਕਿ ਸਿੱਧੂ ਮੂਸੇਵਾਲਾ ਵੀ ਪੱਗ ਬੰਨ੍ਹਦੇ ਸਨ ਤੇ ਉਹ ਆਪਣੇ ਗੀਤਾਂ ਵਿੱਚ ਵੀ ਦਸਤਾਰ ਦੇ ਨਾਲ ਹੀ ਨਜ਼ਰ ਆਉਂਦੇ ਸੀ। ਕਾਬਿਲੇਗੌਰ ਹੈ ਕਿ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ 29 ਮਈ ਨੂੰ ਪੰਜਾਬ ਦੇ ਮਾਨਸਾ ਜ਼ਿਲ੍ਹੇ ਵਿੱਚ ਦਿਨ-ਦਿਹਾੜੇ ਗੋਲ਼ੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਸਿੱਧੂ ਮੂਸੇਵਾਲਾ ਦੇ ਪ੍ਰਸ਼ੰਸਕ ਭਾਰੀ ਸਦਮੇ ਵਿੱਚ ਸਨ।

ਇਹ ਵੀ ਪੜ੍ਹੋ : ਪੰਜਾਬ 'ਚ ਗਰਮੀ ਦਾ ਕਹਿਰ ਰਹੇਗਾ ਜਾਰੀ, 10 ਜੂਨ ਮਗਰੋਂ ਬੱਦਲਵਾਈ ਦੀ ਪੇਸ਼ੀਨਗੋਈ

  • Share