ਪੰਜਾਬ ਸਰਕਾਰ ਦਾ ਵੱਡਾ ਫੈਸਲਾ, ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ ਦਿੱਤੀ ਜਾਵੇਗੀ ਵਿੱਤੀ ਸਹਾਇਤਾ
ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਵੱਡਾ ਫੈਸਲਾ ਲਿਆ ਗਿਆ ਹੈ। ਪੰਜਾਬ ਸੀਐੱਮ ਭਗਵੰਤ ਮਾਨ ਨੇ ਐਲਾਨ ਕੀਤਾ ਹੈ ਕਿ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਦੀ ਪੰਜਾਬ ਸਰਕਾਰ ਮਦਦ ਕਰੇਗੀ। ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ ਪੰਜਾਬ ਸਰਕਾਰ ਪ੍ਰਤੀ ਏਕੜ 1500 ਰੁਪਏ ਦੀ ਸਹਾਇਤਾ ਦੇਵੇਗੀ । 20 ਮਈ ਤੋਂ ਕਿਸਾਨ ਝੋਨੇ ਦੀ ਸਿੱਧੀ ਬਿਜਾਈ ਕਰ ਸਕਦੇ ਹਨ। ਸੀਐੱਮ ਭਗਵੰਤ ਮਾਨ ਨੇ ਕਿਸਾਨਾਂ ਨੂੰ ਅਪੀਲ ਕਰਦੇ ਕਿਹਾ ਹੈ ਕਿ ਧਰਤੀ ਹੇਠਲੇ ਪਾਣੀ ਦੇ ਪੱਧਰ ਨੂੰ ਬਚਾਉਣਾ ਸਮੇਂ ਦੀ ਮੁੱਖ ਲੋੜ ਹੈ ਅਤੇ ਝੋਨੇ ਦੀ ਸਿੱਧੀ ਲੁਆਈ ਕਿਸਾਨਾਂ ਲਈ ਲਾਹੇਵੰਦ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਸਾਨਾਂ ਨੂੰ ਸਿੱਧੀ ਬਿਜਾਈ ਦੀ ਅਪੀਲ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਧਰਤੀ ਹੇਠਲੇ ਪਾਣੀ ਦੇ ਪੱਧਰ ਨੂੰ ਬਚਾਉਣਾ ਸਮੇਂ ਦੀ ਮੁੱਖ ਲੋੜ ਹੈ। ਝੋਨੇ ਦੀ ਸਿੱਧੀ ਲੁਆਈ ਕਿਸਾਨਾਂ ਲਈ ਲਾਹੇਵੰਦ ਸਾਬਤ ਹੋਵੇਗੀ। ਇਹ ਵੀ ਪੜ੍ਹੋ : ਜਨਰਲ ਮਨੋਜ ਪਾਂਡੇ ਨੇ ਭਾਰਤੀ ਥਲ ਸੈਨਾ ਦੇ ਮੁਖੀ ਵਜੋਂ ਅਹੁਦਾ ਸੰਭਾਲਿਆ