Thu, Apr 25, 2024
Whatsapp

ਅੰਮ੍ਰਿਤਸਰ ਦੇ ਇੰਡੀਆ ਗੇਟ ਦੇ ਕੋਲ ਰੇਤ ਦੇ ਭਰੇ ਟਿੱਪਰ ਨੇ ਇੱਕ ਵਿਅਕਤੀ ਨੂੰ ਕੁਚਲਿਆ

Written by  Riya Bawa -- June 23rd 2022 01:04 PM
ਅੰਮ੍ਰਿਤਸਰ ਦੇ ਇੰਡੀਆ ਗੇਟ ਦੇ ਕੋਲ ਰੇਤ ਦੇ ਭਰੇ ਟਿੱਪਰ ਨੇ ਇੱਕ ਵਿਅਕਤੀ ਨੂੰ ਕੁਚਲਿਆ

ਅੰਮ੍ਰਿਤਸਰ ਦੇ ਇੰਡੀਆ ਗੇਟ ਦੇ ਕੋਲ ਰੇਤ ਦੇ ਭਰੇ ਟਿੱਪਰ ਨੇ ਇੱਕ ਵਿਅਕਤੀ ਨੂੰ ਕੁਚਲਿਆ

ਅੰਮ੍ਰਿਤਸਰ: ਅੰਮ੍ਰਿਤਸਰ ਦੇ ਥਾਣਾ ਛੇਹਰਟਾ ਦੇ ਇੰਡੀਆ ਗੇਟ ਦੇ ਕੋਲ ਵੱਡਾ ਹਾਦਸਾ ਵਾਪਰਨ ਦੀ ਖ਼ਬਰ ਸਾਹਮਣੇ ਆਈ ਹੈ। ਇਹ ਹਾਦਸਾ ਅੱਜ ਉਸ ਸਮੇਂ ਵਾਪਰਿਆ ਜਦੋਂ ਇਕ ਮੋਟਰਸਾਈਕਲ ਸਵਾਰ ਨੂੰ ਰੇਤ ਦੇ ਭਰੇ ਟਿੱਪਰ ਨੇ ਟੱਕਰ ਮਾਰ ਦਿੱਤੀ ਜਿਸਦੇ ਚਲਦੇ ਮੋਟਰਸਾਈਕਲ ਸਵਾਰ ਦੀ ਮੌਕੇ ਤੇ ਹੀ ਮੌਤ ਹੋ ਗਈ। ਇਸ ਦੌਰਾਨ ਪੁਲਿਸ ਅਧਿਕਾਰੀ ਮੌਕੇ 'ਤੇ ਪੁੱਜੇ ਤੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਅੰਮ੍ਰਿਤਸਰ 'ਚ ਰੇਤ ਦੇ ਭਰੇ ਟਿੱਪਰ ਨੇ ਇੱਕ ਵਿਅਕਤੀ ਨੂੰ ਕੁਚਲਿਆ ਇਸ ਮੌਕੇ ਜਾਣਕਾਰੀ ਦਿੰਦੇ ਹੋਏ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਇੰਡੀਆ ਗੇਟ ਦੇ ਕੋਲ ਇਕ ਮੋਟਰਸਾਈਕਲ ਸਵਾਰ ਜੋ ਕਿ ਹੁਸ਼ਿਆਰਪੁਰ ਤੋਂ ਕਿਸੇ ਕੰਮ ਲਈ ਅੰਮ੍ਰਿਤਸਰ ਆਇਆ ਸੀ ਜਿਸ ਨੂੰ ਇਕ ਟਿੱਪਰ ਨੇ ਟੱਕਰ ਮਾਰ ਦਿੱਤੀ ਤੇ ਮੋਟਰਸਾਈਕਲ ਸਵਾਰ ਦੀ ਟਰੱਕ ਹੇਠਾਂ ਆਉਣ ਨਾਲ ਮੌਕੇ ਤੇ ਹੀ ਮੌਤ ਹੋ ਗਈ ਹੈ। ਉਨ੍ਹਾਂ ਕਿਹਾ ਕਿ ਪੁਲਿਸ ਵੱਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਟਰੱਕ ਦੇ ਡਰਾਈਵਰ ਨੂੰ ਮੌਕੇ ਤੇ ਹੀ ਕਾਬੂ ਕਰ ਲਿਆ ਗਿਆ ਹੈ ਤੇ ਮਾਮਲਾ ਦਰਜ ਕਰ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਅੰਮ੍ਰਿਤਸਰ 'ਚ ਰੇਤ ਦੇ ਭਰੇ ਟਿੱਪਰ ਨੇ ਇੱਕ ਵਿਅਕਤੀ ਨੂੰ ਕੁਚਲਿਆ -PTC News


Top News view more...

Latest News view more...