ਕਿਰਾਏਦਾਰ ਵੱਲੋਂ ਵਿਆਹੁਤਾ ਔਰਤ ਦਾ ਚਾਕੂ ਮਾਰ ਕੇ ਕਤਲ, ਪੁਲਿਸ ਵੱਲੋਂ ਜਾਂਚ ਸ਼ੁਰੂ
ਅੰਮ੍ਰਿਤਸਰ: ਅੰਮ੍ਰਿਤਸਰ ਦੇ ਸ੍ਰੀ ਰਾਮਤੀਰਥ ਰੋਡ 'ਤੇ ਬਾਬਾ ਦਰਸ਼ਨ ਸਿੰਘ ਕਾਲੋਨੀ 'ਚ ਕਿਰਾਏਦਾਰ ਵੱਲੋਂ ਵਿਆਹੁਤਾ ਔਰਤ ਦਾ ਚਾਕੂ ਮਾਰ ਕੇ ਕਤਲ ਕਰ ਦਿੱਤਾ ਗਿਆ। 34 ਸਾਲਾ ਨਿਰਮਲਜੀਤ ਕੌਰ ਉਰਫ ਜੋਤੀ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਪਰਿਵਾਰਕ ਮੈਂਬਰਾਂ ਅਨੁਸਾਰ ਬੀਤੀ ਰਾਤ 10 ਵਜੇ ਗੁਆਂਢ 'ਚ ਰਹਿਣ ਵਾਲੇ ਕਿਰਾਏਦਾਰ ਨੇ ਨਿਰਮਲਜੀਤ (ਵਿਆਹੁਤਾ ਔਰਤ) 'ਤੇ ਚਾਕੂ ਨਾਲ ਹਮਲਾ ਕੀਤਾ ਸੀ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਗੁਆਂਢੀ ਉੱਥੋਂ ਫਰਾਰ ਹੋ ਗਿਆ।
ਘਟਨਾ ਤੋਂ ਤੁਰੰਤ ਬਾਅਦ ਉਸ ਨੇ ਆਪਣੀ ਪਤਨੀ ਨੂੰ ਨੇੜੇ ਦੇ ਹਸਪਤਾਲ 'ਚ ਭਰਤੀ ਕਰਵਾਇਆ ਅਤੇ ਘਟਨਾ ਦੀ ਸੂਚਨਾ ਪੁਲਿਸ ਨੂੰ ਦਿੱਤੀ। ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ: Asia Cup 2022 ਦੇ ਸੁਪਰ 4 ਪੜਾਅ ਦਾ ਆਖ਼ਰੀ ਸ਼ਡਿਊਲ ਜਾਰੀ, ਭਲਕੇ ਹੋਵੇਗਾ ਭਾਰਤ- ਪਾਕਿਸਤਾਨ ਦਾ ਮੈਚ
(ਮਨਿੰਦਰ ਸਿੰਘ ਮੋਂਗਾ ਦੀ ਰਿਪੋਰਟ)
-PTC News