ਮੁੱਖ ਖਬਰਾਂ

ਪਠਾਨਕੋਟ ਵਿਖੇ ਬਣਾਇਆ ਜਾਵੇਗਾ ਨਵਾਂ ਸਰਕਟ ਹਾਊਸ : ਮੁੱਖ ਸਕੱਤਰ

By Ravinder Singh -- August 31, 2022 3:49 pm -- Updated:August 31, 2022 3:50 pm

ਚੰਡੀਗੜ੍ਹ : ਪੰਜਾਬ ਦੇ ਮੁੱਖ ਸਕੱਤਰ ਵਿਜੈ ਕੁਮਾਰ ਜੰਜੂਆ ਨੇ ਕਿਹਾ ਕਿ ਪਠਾਨਕੋਟ ਵਿਖੇ ਨਵਾਂ ਸਰਕਟ ਹਾਊਸ ਬਣੇਗਾ ਜਿਸ ਲਈ ਸਬੰਧਤ ਵਿਭਾਗਾਂ ਨੂੰ ਨਿਰਦੇਸ਼ ਦੇ ਦਿੱਤੇ ਹਨ। ਇਹ ਨਵਾਂ ਸਰਕਟ ਹਾਊਸ 8 ਕਰੋੜ ਦੀ ਲਾਗਤ ਨਾਲ ਕਰੀਬ ਦੋ ਏਕੜ ਰਕਬੇ ਵਿਚ ਬਣੇਗਾ ਜਿਸ ਨੂੰ ਮਾਰਚ 2024 ਤੱਕ ਮੁਕੰਮਲ ਕਰਨ ਦਾ ਟੀਚਾ ਮਿੱਥਿਆ ਹੈ। ਮੁੱਖ ਸਕੱਤਰ ਨੇ ਅੱਜ ਇੱਥੇ ਪਠਾਨਕੋਟ ਵਿਖੇ ਨਵੇਂ ਬਣਨ ਵਾਲੇ ਸਰਕਟ ਹਾਊਸ ਸਬੰਧੀ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਤੇ ਪਠਾਨਕੋਟ ਦੇ ਡਿਪਟੀ ਕਮਿਸ਼ਨਰ ਨਾਲ ਮੀਟਿੰਗ ਦੌਰਾਨ ਇਸ ਸਬੰਧੀ ਨਿਰਦੇਸ਼ ਦਿੱਤੇ।

ਪਠਾਨਕੋਟ ਵਿਖੇ ਬਣੇਗਾ ਨਵਾਂ ਸਰਕਟ ਹਾਊਸ : ਮੁੱਖ ਸਕੱਤਰਜੰਜੂਆ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਰਕਾਰੀ ਵਿਭਾਗਾਂ ਨੂੰ ਮਜ਼ਬੂਤ ਕਰਨ ਤੇ ਜੰਮੂ-ਕਸ਼ਮੀਰ ਤੇ ਹਿਮਾਚਲ ਪ੍ਰਦੇਸ਼ ਨਾਲ ਲੱਗਦੇ ਸਰਹੱਦੀ ਜ਼ਿਲੇ ਪਠਾਨਕੋਟ ਵਿਚ ਨਵਾਂ ਸਰਕਟ ਹਾਊਸ ਬਣਾਉਣ ਦੇ ਨਿਰਦੇਸ਼ਾਂ ਤਹਿਤ ਇਹ ਫ਼ੈਸਲਾ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਸਰਹੱਦੀ ਤੇ ਸੁਰੱਖਿਆ ਦੇ ਪੱਖ ਤੋਂ ਸੰਵੇਦਨਸ਼ੀਲ, ਗੁਆਂਢੀ ਸੂਬਿਆਂ ਵਿੱਚ ਜਾਣ ਵਾਲੀਆਂ ਭਾਰਤ ਸਰਕਾਰ ਦੀਆਂ ਅਹਿਮ ਸ਼ਖ਼ਸੀਅਤਾਂ ਦੇ ਆਉਣ-ਜਾਣ ਤੇ ਸੈਰ ਸਪਾਟਾ ਤੇ ਧਾਰਮਿਕ ਕੇਂਦਰ ਹੋਣ ਕਾਰਨ ਪਠਾਨਕੋਟ ਵਿਚ ਸਰਕਟ ਹਾਊਸ ਦੀ ਬਹੁਤ ਲੋੜ ਹੈ।

ਪਠਾਨਕੋਟ ਵਿਖੇ ਬਣੇਗਾ ਨਵਾਂ ਸਰਕਟ ਹਾਊਸ : ਮੁੱਖ ਸਕੱਤਰਮੁੱਖ ਸਕੱਤਰ ਨੇ ਸਰਕਟ ਹਾਊਸ ਲਈ ਲੋੜੀਂਦੀ ਬਿਜਲੀ ਵਿਭਾਗ ਦੀ 15 ਕਨਾਲ ਦੀ ਥਾਂ ਦੀ ਮਲਕੀਅਤ ਬਦਲਣ ਲਈ ਪੀ.ਐਸ.ਪੀ.ਸੀ.ਐਲ. ਨੂੰ ਲਿਖਣ ਤੇ ਉਸਾਰੀ ਲਈ ਫੰਡ ਜਾਰੀ ਕਰਨ ਲਈ ਵਿੱਤ ਵਿਭਾਗ ਨੂੰ ਨਿਰਦੇਸ਼ ਦੇਣ ਲਈ ਕਿਹਾ। ਪਹਿਲੇ ਪੜਾਅ ਵਿਚ ਮੌਜੂਦਾ ਵਿੱਤੀ ਸਾਲ 2022-23 ਲਈ 3 ਕਰੋੜ ਰੁਪਏ ਦੀ ਰਾਸ਼ੀ ਤੇ ਬਾਕੀ ਰਾਸ਼ੀ ਅਗਲੇ ਵਿੱਤੀ ਸਾਲ ਵਿੱਚ ਜਾਰੀ ਕਰਨ ਲਈ ਕਿਹਾ ਤੇ ਇਸ ਦੀ ਉਸਾਰੀ ਅਗਲੇ ਵਿੱਤੀ ਸਾਲ ਦੇ ਅਖੀਰ ਮਾਰਚ 2024 ਤੱਕ ਮੁਕੰਮਲ ਕਰਨ ਦਾ ਟੀਚਾ ਮਿੱਥਿਆ ਹੈ। ਸਰਕਟ ਹਾਊਸ ਵਿਚ ਕੁੱਲ 12 ਕਮਰੇ ਹੋਣਗੇ। ਮੀਟਿੰਗ ਵਿਚ ਪ੍ਰਮੁੱਖ ਸਕੱਤਰ ਲੋਕ ਨਿਰਮਾਣ ਅਨੁਰਾਗ ਵਰਮਾ, ਪ੍ਰਮੁੱਖ ਸਕੱਤਰ ਬਿਜਲੀ ਤੇਜਵੀਰ ਸਿੰਘ, ਪ੍ਰਮੁੱਖ ਸਕੱਤਰ ਸਥਾਨਕ ਸਰਕਾਰਾਂ ਵਿਵੇਕ ਪ੍ਰਤਾਪ ਸਿੰਘ ਤੇ ਸਕੱਤਰ ਆਮ ਰਾਜ ਪ੍ਰਬੰਧ ਕੁਮਾਰ ਰਾਹੁਲ ਅਤੇ ਡਿਪਟੀ ਕਮਿਸ਼ਨਰ ਪਠਾਨਕੋਟ ਹਰਬੀਰ ਸਿੰਘ ਵੀ ਹਾਜ਼ਰ ਸਨ।

-PTC News

ਇਹ ਵੀ ਪੜ੍ਹੋ : ਮੁੱਖ ਮੰਤਰੀ ਵੱਲੋਂ ਤਰਨਤਾਰਨ ਵਿਖੇ ਚਰਚ 'ਚ ਬੇਅਦਬੀ ਤੇ ਅਗਜ਼ਨੀ ਦੀ ਘਟਨਾ ਦੀ ਜਾਂਚ ਦੇ ਹੁਕਮ

  • Share