ਹੁਣ ਤਲਵੰਡੀ ਸਾਬੋ 'ਚ ਮਿਲਿਆ 1 ਵਿਦਿਆਰਥੀ ਕੋਰੋਨਾ ਪਾਜ਼ੀਟਿਵ, ਮਚਿਆ ਹੜਕੰਪ

By Jashan A - August 12, 2021 5:08 pm

ਤਲਵੰਡੀ ਸਾਬੋ: ਪੰਜਾਬ ਦੇ ਸਕੂਲਾਂ 'ਚ ਲਗਾਤਾਰ ਕੋਰੋਨਾ ਦਾ ਕਹਿਰ ਜਾਰੀ ਹੈ ਤੇ ਆਏ ਦਿਨ ਵਿਦਿਆਰਥੀ ਕੋਰੋਨਾ ਦੀ ਚਪੇਟ 'ਚ ਆ ਰਹੇ ਹਨ। ਪਿਛਲੇ ਦਿਨਾਂ ਤੋਂ ਪੰਜਾਬ ਦੇ ਸਕੂਲੀ ਵਿਦਿਆਰਥੀਆਂ ਦੇ ਕੋਰੋਨਾ ਟੈਸਟ ਕੀਤੇ ਜਾਣ ਤੇ ਕਈ ਸਕੂਲਾਂ ਦੇ ਵਿਦਿਆਰਥੀਆਂ ਦੇ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ।

ਇਸ ਤੇਜ਼ ਕੀਤੀ ਟੈਸਟ ਪ੍ਰਕਿਰਿਆ ਦੌਰਾਨ ਅੱਜ ਇਤਿਹਾਸਿਕ ਨਗਰ ਤਲਵੰਡੀ ਸਾਬੋ ਦੇ ਸਰਕਾਰੀ ਸੈਕੰਡਰੀ ਸਕੂਲ ਦਾ ਬਾਰ੍ਹਵੀਂ ਜਮਾਤ ਦਾ ਇੱਕ ਵਿਦਿਆਰਥੀ ਕੋਰੋਨਾ ਸੰਕ੍ਰਮਿਤ ਮਿਲਿਆ ਹੈ। ਜਿਸ ਤੋਂ ਬਾਅਦ ਸਾਰੇ ਵਿਦਿਆਥੀਆਂ ਨੂੰ 14 ਦਿਨਾਂ ਲਈ ਏਕਾਂਤਵਾਸ ਕਰ ਦਿੱਤਾ ਹੈ।

ਹੋਰ ਪੜ੍ਹੋ: ਨਵਜੋਤ ਸਿੰਘ ਸਿੱਧੂ ਨੂੰ ਝਟਕਾ, ਸਲਾਹਕਾਰ ਬਣਨ ਤੋਂ ‘ਮੁਹੰਮਦ ਮੁਸਤਫ਼ਾ’ ਨੇ ਕੀਤਾ ਇਨਕਾਰ

ਜ਼ਿਕਰ ਏ ਖਾਸ ਹੈ ਕਿ ਪਿਛਲੇ ਦਿਨੀਂ ਲੁਧਿਆਣਾ, ਟਾਂਡਾ ਅਤੇ ਅਬੋਹਰ ਦੇ ਸਕੂਲਾਂ 'ਚੋਂ ਕੋਰੋਨਾ ਪੀੜਤ ਬੱਚੇ ਪਾਏ ਗਏ ਸਨ। ਜਿਸ ਤੋਂ ਬਾਅਦ ਪ੍ਰਸ਼ਾਸਨ 'ਚ ਹੜਕੰਪ ਮਚਿਆ ਹੋਇਆ ਹੈ। ਸਰਕਾਰ ਵੱਲੋਂ ਕੋਰੋਨਾ ਦੇ ਫੈਲਾਅ ਨੂੰ ਰੋਕਣ ਲਈ ਤਮਾਮ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ ਤੇ ਅਲ ਨਵੀਆਂ ਹਦਾਇਤਾਂ ਵੀ ਜਾਰੀ ਕੀਤੀਆਂ ਜਾ ਰਹੀਆਂ ਹਨ।

-PTC News

adv-img
adv-img