ਪੰਜਾਬ

ਸਕੂਲ ਦੇ ਬਾਹਰ ਕੁਝ ਨੌਜਵਾਨਾਂ ਨੇ ਇਕ ਵਿਦਿਆਰਥੀ ’ਤੇ ਕੀਤਾ ਹਮਲਾ

By Riya Bawa -- March 24, 2022 12:31 pm

ਪਟਿਆਲਾ: ਥਾਣਾ ਸਿਵਲ ਲਾਈਨ ਅਧੀਨ ਆਉਂਦੇ ਸਿਵਲ ਲਾਈਨ ਸਕੂਲ ਦੇ ਬਾਹਰ ਕੁਝ ਨੌਜਵਾਨਾਂ ਨੇ ਇਕ ਵਿਦਿਆਰਥੀ ’ਤੇ ਹਮਲਾ ਕਰ ਦਿੱਤਾ। ਇਹ ਹਮਲਾ ਮੰਗਲਵਾਰ ਦੁਪਹਿਰ ਉਸ ਸਮੇਂ ਹੋਇਆ ਜਦੋਂ 11ਵੀਂ ਜਮਾਤ ਦਾ ਵਿਦਿਆਰਥੀ ਦਿਲਸ਼ੇਰ ਵਾਸੀ ਤ੍ਰਿਪੜੀ ਪੇਪਰ ਦੇ ਕੇ ਬਾਹਰ ਨਿਕਲਿਆ। ਯੋਜਨਾ ਬਣਾ ਕੇ ਪਹੁੰਚੇ ਹਮਲਾਵਰ ਨੌਜਵਾਨਾਂ ਨੇ ਦਿਲਸ਼ੇਰ ਨੂੰ ਘੇਰ ਕੇ ਉਸ 'ਤੇ ਗੰਡਾਸੀ ਤੇ ਡੰਡਿਆਂ ਨਾਲ ਹਮਲਾ ਕਰ ਦਿੱਤਾ, ਜਿਸ ਕਾਰਨ ਉਹ ਜ਼ਖਮੀ ਹੋ ਗਿਆ। ਹਮਲੇ ਤੋਂ ਬਾਅਦ ਦਿਲਸ਼ੇਰ ਨੂੰ ਰਾਜਦਾਰਾ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ।

ਸਕੂਲ ਦੇ ਬਾਹਰ ਕੁਝ ਨੌਜਵਾਨਾਂ ਨੇ ਇਕ ਵਿਦਿਆਰਥੀ ’ਤੇ ਕੀਤਾ ਹਮਲਾ

ਥਾਣਾ ਸਿਵਲ ਲਾਈਨ ਦੇ ਐਸਆਈ ਸੁਖਚੈਨ ਸਿੰਘ ਨੇ ਦੱਸਿਆ ਕਿ ਇਸ ਮਾਮਲੇ ਵਿੱਚ ਦਿਲਸ਼ੇਰ ਦੇ ਬਿਆਨਾਂ ’ਤੇ ਅਮਰਿਦਰ ਮਾਨ, ਰਜਿੰਦਰ, ਹਰਪ੍ਰੀਤ, ਸੂਰਜ ਅਤੇ ਜੱਸ ਤੋਂ ਇਲਾਵਾ ਤਿੰਨ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ। ਅਜੇ ਤੱਕ ਕਿਸੇ ਦੀ ਗ੍ਰਿਫਤਾਰੀ ਨਹੀਂ ਹੋਈ ਹੈ। ਹਮਲੇ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ, ਜਿਸ ਦੀ ਜਾਂਚ ਕੀਤੀ ਜਾ ਰਹੀ ਹੈ। ਜ਼ਖ਼ਮੀ ਨੌਜਵਾਨ ਨੂੰ ਅੰਦਰੂਨੀ ਸੱਟਾਂ ਲੱਗਣ ਕਾਰਨ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਹੈ।

ਸਕੂਲ ਦੇ ਬਾਹਰ ਕੁਝ ਨੌਜਵਾਨਾਂ ਨੇ ਇਕ ਵਿਦਿਆਰਥੀ ’ਤੇ ਕੀਤਾ ਹਮਲਾ

ਕਰੀਬ 17 ਸਾਲ ਦਾ ਦਿਲਸ਼ੇਰ ਸਿਵਲ ਲਾਈਨ ਸਕੂਲ ਵਿੱਚ 11ਵੀਂ ਜਮਾਤ ਦਾ ਵਿਦਿਆਰਥੀ ਹੈ। ਮੰਗਲਵਾਰ ਤੜਕੇ ਤਿੰਨ ਵਜੇ ਦੇ ਕਰੀਬ ਪੇਪਰ ਦੇਣ ਤੋਂ ਬਾਅਦ ਜਦੋਂ ਉਹ ਬਾਹਰ ਆਇਆ ਤਾਂ ਮੁਲਜ਼ਮਾਂ ਨੇ ਉਸ ਦੀ ਬਾਈਕ ਨੂੰ ਘੇਰ ਲਿਆ। ਅੱਧੀ ਦਰਜਨ ਤੋਂ ਵੱਧ ਨੌਜਵਾਨਾਂ ਨੇ ਉਸ ਨੂੰ ਘੇਰ ਲਿਆ ਅਤੇ ਗੰਡਾਸੀ ਤੇ ਡੰਡਿਆਂ ਨਾਲ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ। ਇਕ ਨੌਜਵਾਨ ਨੇ ਉਸ ਦੇ ਵਾਲ ਫੜ੍ਹ ਕੇ ਜ਼ਮੀਨ 'ਤੇ ਸੁੱਟ ਕੇ ਉਸ ਨੂੰ ਲੱਤਾਂ-ਮੁੱਕਿਆਂ ਨਾਲ ਕੁੱਟਿਆ, ਜਦਕਿ ਮੌਕੇ 'ਤੇ ਮੌਜੂਦ ਕਿਸੇ ਵਿਅਕਤੀ ਨੇ ਇਸ ਘਟਨਾ ਦੀ ਵੀਡੀਓ ਬਣਾ ਲਈ। ਇਹ ਵੀਡੀਓ ਫੇਸਬੁੱਕ ਅਤੇ ਹੋਰ ਇੰਟਰਨੈੱਟ ਮੀਡੀਆ 'ਤੇ ਵਾਇਰਲ ਹੋ ਗਿਆ।

ਸਕੂਲ ਦੇ ਬਾਹਰ ਕੁਝ ਨੌਜਵਾਨਾਂ ਨੇ ਇਕ ਵਿਦਿਆਰਥੀ ’ਤੇ ਕੀਤਾ ਹਮਲਾ

ਇਹ ਵੀ ਪੜ੍ਹੋ: Petrol Diesel Price : ਲਗਾਤਾਰ ਦੂਜੇ ਦਿਨ ਵਧੀਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ 'ਚ RATE

ਨੌਜਵਾਨ ਨੂੰ ਜ਼ਖਮੀ ਕਰਨ ਤੋਂ ਬਾਅਦ ਸਾਰੇ ਦੋਸ਼ੀ ਮੌਕੇ ਤੋਂ ਫਰਾਰ ਹੋ ਗਏ। ਫਿਲਹਾਲ ਦੋਸ਼ੀ ਅੰਮਿ੍ਤਪਾਲ ਮਾਨ ਬਾਹਰੀ ਦੱਸਿਆ ਜਾ ਰਿਹਾ ਹੈ ਜਦਕਿ ਬਾਕੀਆਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਦਿਲਸ਼ੇਰ ਅਨੁਸਾਰ ਹਮਲੇ ਦਾ ਕਾਰਨ ਉਸ ਨੂੰ ਖੁਦ ਨਹੀਂ ਪਤਾ।

(ਗਗਨ ਦੀਪ ਅਹੂਜਾ ਦੀ ਰਿਪੋਰਟ)

-PTC News

  • Share