adv-img
ਪੰਜਾਬ

ਲੁਧਿਆਣਾ ਪੁਲਿਸ ਮੁਲਾਜ਼ਮ ਦੀ ਪਿਸਤੌਲ ਨਾਲ ਮਹਿਲਾ ਮਿੱਤਰ ਨੇ ਖੁਦ ਨੂੰ ਮਾਰੀ ਗੋਲੀ

By Riya Bawa -- September 29th 2022 03:40 PM

ਲੁਧਿਆਣਾ: ਲੁਧਿਆਣਾ 'ਚ ਇੱਕ ਪੁਲਿਸ ਮੁਲਾਜ਼ਮ ਦੀ ਮਹਿਲਾ ਦੋਸਤ ਦੀ ਖ਼ੁਦ ਨੂੰ ਗੋਲੀ ਮਾਰ ਦੇਣ ਦੀ ਖਬਰ ਸਾਹਮਣੇ ਆਈ ਹੈ। ਪੁਲਿਸ ਮੁਲਾਜ਼ਮ ਦਾ ਨਾਂ ਸੁਖਵਿੰਦਰ ਸਿੰਘ ਹੈ ਅਤੇ ਉਸ ਦੀ ਮਹਿਲਾ ਦੋਸਤ ਮਨਦੀਪ ਕੌਰ ਪ੍ਰੇਮ ਨਗਰ ਇਲਾਕੇ 'ਚ ਪੀਜੀ 'ਚ ਰਹਿੰਦੀ ਸੀ। ਜਾਣਕਾਰੀ ਮੁਤਾਬਕ ਦੋਵਾਂ ਵਿਚ ਕਿਸੇ ਗੱਲ ਨੂੰ ਲੈ ਕੇ ਤਕਰਾਰ ਹੋਈ ਜਿਸ ਤੋਂ ਬਾਅਦ ਮਹਿਲਾ ਨੇ ਖੁਦ ਨੂੰ ਮੁਲਾਜ਼ਮ ਦੀ  ਰਿਵਾਲਵਰ ਨਾਲ ਗੋਲੀ ਮਾਰ ਲਈ। ਪੁਲਿਸ ਕਮਿਸ਼ਨਰ ਦੇ ਦੱਸਣ ਮੁਤਾਬਕ ਮਹਿਲਾ ਦੀ ਹਾਲਤ ਗੰਭੀਰ ਸੀ ਜਦੋਂ ਉਸ ਨੂੰ ਡੀ ਐਮ ਸੀ ਹਸਪਤਾਲ ਪਹੁੰਚਾਇਆ ਗਿਆ ਪਰ ਜਾਣਕਾਰੀ ਮੁਤਾਬਕ ਮਹਿਲਾ ਨੇ ਹਸਪਤਾਲ 'ਚ ਦਮ ਤੋੜ ਦਿੱਤਾ ਹੈ।

firing

ਉਨ੍ਹਾਂ ਦੱਸਿਆ ਕਿ ਗੋਲੀ ਪੁਲਿਸ ਮੁਲਾਜ਼ਮ ਦੀ ਪਿਸਤੌਲ ਨਾਲ ਹੀ ਚੱਲੀ ਹੈ ਬਾਕੀ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਲੁਧਿਆਣਾ ਥਾਣਾ ਡਵੀਜ਼ਨ 8 ਦੀ ਪੁਲਿਸ ਵਲੋਂ ਮਾਮਲਾ ਦਰਜ ਕਰਕੇ ਇਸ ਸਬੰਧੀ ਅਗਲੇਰੀ ਕਰਵਾਈ ਕੀਤੀ ਜਾ ਰਹੀ ਹੈ। ਪੁਲਿਸ ਮੁਲਾਜ਼ਮ ਅਤੇ ਮਹਿਲਾ ਦੀ ਮੋਬਾਇਲ ਸਬੰਧੀ ਡਾਟਾ ਵੀ ਕੱਢਿਆ ਜਾ ਰਿਹਾ ਹੈ। ਪੁਲਿਸ ਵੱਖ- ਵੱਖ ਐਂਗਲਾਂ ਤੋਂ ਜਾਂਚ ਕਰ ਰਹੀ ਹੈ।

ਇਹ ਵੀ ਪੜ੍ਹੋ : ਮੰਤਰੀ ਧਾਲੀਵਾਲ ਨੇ ਕਿਸਾਨਾਂ ਤੋਂ ਮੰਗਿਆ 3 ਅਕਤੂਬਰ ਤੱਕ ਸਮਾਂ, ਕਿਸਾਨਾਂ ਵੱਲੋਂ ਧਰਨਾ ਮੁਲਤਵੀ

ਲੁਧਿਆਣਾ ਪੁਲਿਸ ਕਮਿਸ਼ਨਰ ਕੁਸਤਬ ਸ਼ਰਮਾ ਨੇ ਕਿਹਾ ਕਿ ਘਟਨਾ ਬੀਤੀ ਰਾਤ ਦੀ ਹੈ ਜਿੱਥੇ ਪੁਲਿਸ ਮੁਲਾਜ਼ਮ ਨਾਲ ਰਿਲੇਸ਼ਨ ਵਿੱਚ ਰਹਿ ਰਹੀ ਮਹਿਲਾ ਨੇ ਪੀਜੀ ਵਿੱਚ ਆਪਣੇ ਆਪ ਨੂੰ ਗੋਲੀ ਮਾਰੀ ਹੈ। ਉਨ੍ਹਾਂ ਕਿਹਾ ਕਿ ਕਿਸੇ ਕਲੇਸ਼ ਹੋਣ ਦੇ ਚੱਲਦਿਆਂ ਮਹਿਲਾ ਨੇ ਪੁਲਿਸ ਕਰਮੀ ਦੀ ਰਿਵਾਲਵਰ ਨਾਲ ਗੋਲੀ ਮਾਰ ਕੇ ਜੀਵਨ ਲੀਲਾ ਸਮਾਪਤ ਕੀਤੀ ਹੈ।

(ਨਵੀਨ ਸ਼ਰਮਾ ਦੀ ਰਿਪੋਰਟ)

 

-PTC News

  • Share