ਮੁੱਖ ਖਬਰਾਂ

ਕੈਨੇਡਾ ਗਏ ਪੰਜਾਬੀ ਨੌਜਵਾਨ ਦੀ ਭੇਤਭਰੀ ਹਾਲਾਤ 'ਚ ਟਰਾਲੇ ਵਿਚੋਂ ਮਿਲੀ ਲਾਸ਼

By Riya Bawa -- October 31, 2021 11:10 am -- Updated:Feb 15, 2021

ਨਿਹਾਲ ਸਿੰਘ ਵਾਲਾ: ਪੰਜਾਬ ਵਿਚ ਕਤਲ ਦੇ ਮਾਮਲੇ ਲਗਾਤਾਰ ਵੱਧ ਰਹੇ ਹਨ। ਇਸ ਦੇ ਚਲਦੇ ਅੱਜ ਪੰਜਾਬੀ ਨੌਜਵਾਨ ਦੀ ਭੇਤਭਰੀ ਹਾਲਾਤ 'ਚ ਮੌਤ ਹੋਣ ਦੀ ਖਬਰ ਸਾਹਮਣੇ ਆਇਆ ਹੈ। ਦੱਸ ਦੇਈਏ ਕਿ ਰੋਜ਼ਗਾਰ ਲਈ ਦੋ ਹਫ਼ਤੇ ਪਹਿਲਾਂ ਹੀ ਕੈਨੇਡਾ ਗਏ ਹਲਕੇ ਦੇ ਪਿੰਡ ਰੌਂਤਾ ਦੇ ਵਸਨੀਕ (22) ਸਾਲਾ ਨੌਜਵਾਨ ਹਰਕੰਵਲ ਉਰਫ ਹਨੀ ਦੀ ਕੈਨੇਡਾ ਦੇ ਸ਼ਹਿਰ ਬਰੈਂਪਟਨ ਵਿਖੇ ਇਕ ਟਰਾਲੇ ਵਿਚੋਂ ਭੇਤਭਰੀ ਹਾਲਤ ਵਿਚ ਲਾਸ਼ ਮਿਲੀ ਹੈ। ਕਤਲ ਕਰਕੇ ਪਿੰਡ ਵਿਚ ਸੋਗ ਦਾ ਮਹੌਲ ਹੈ।

ਮ੍ਰਿਤਕ ਹਨੀ ਦੇ ਪਿਤਾ ਸਵਰਨ ਸਿੰਘ ਗਿੱਲ ਨੇ ਦੱਸਿਆ ਕਿ ਉਸ ਦਾ ਮੁੰਡਾ ਕੈਨੇਡਾ ਵਿਖੇ ਆਪਣੇ ਦੋਸਤਾਂ ਨਾਲ ਟਰਾਲੇ 'ਚ ਜਾ ਰਿਹਾ ਸੀ। ਉਸ ਦੀ ਤਬੀਅਤ ਵਿਗੜਨ 'ਤੇ ਉਸ ਦੇ ਸਾਥੀ ਉਸ ਨੂੰ ਟਰਾਲੇ ਵਿਚ ਹੀ ਛੱਡ ਕੇ ਚਲੇ ਗਏ। ਮਿਲੀ ਜਾਣਕਾਰੀ ਦੇ ਮੁਤਾਬਿਕ ਕੈਨੇਡਾ ਦੀ ਪੁਲਸ ਨੇ ਪੈਟਰੋਲ ਪੰਪ 'ਤੇ ਖੜ੍ਹੇ ਟਰਾਲੇ 'ਚੋਂ ਹਨੀ ਦੀ ਮ੍ਰਿਤਕ ਦੇਹ ਨੂੰ ਬਰਾਮਦ ਕੀਤਾ ਹੈ।

ਬਰੈਂਪਟਨ ਵਿਖੇ ਰਹਿ ਰਿਹਾ ਹਨੀ ਤਿੰਨ ਭੈਣਾਂ ਦਾ ਭਰਾ ਸੀ। ਉਹ ਦੋ ਹਫਤੇ ਪਹਿਲਾਂ ਹੀ ਕੈਨੇਡਾ ਗਿਆ ਸੀ। ਉਸਦੇ ਮਾਪਿਆਂ ਨੇ ਦੱਸਿਆ ਕਿ ਪੋਸਟ ਮਾਰਟਮ ਤੋਂ ਬਾਅਦ ਹੀ ਮੌਤ ਦੇ ਕਾਰਨਾਂ ਦਾ ਪਤਾ ਲੱਗੇਗਾ।

-PTC News

  • Share