ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਨਵਦੀਪ ਸਿੰਘ ਜੀਦਾ ਦੀ ਟ੍ਰੈਫਿਕ ਪੁਲਿਸ ਮੁਲਾਜ਼ਮ ਨਾਲ ਹੋਈ ਲੜਾਈ

Aam Aadmi Party Adv Navdeep Singh Jeeda traffic policeman With Fight
ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਨਵਦੀਪ ਸਿੰਘ ਜੀਦਾ ਦੀ ਟ੍ਰੈਫਿਕ ਪੁਲਿਸ ਮੁਲਾਜ਼ਮ ਨਾਲ ਹੋਈ ਲੜਾਈ

ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਨਵਦੀਪ ਸਿੰਘ ਜੀਦਾ ਦੀ ਟ੍ਰੈਫਿਕ ਪੁਲਿਸ ਮੁਲਾਜ਼ਮ ਨਾਲ ਹੋਈ ਲੜਾਈ:ਬਠਿੰਡਾ : ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਅਤੇ ਬਾਰ ਐਸੋਸੀਏਸ਼ਨ ਦੇ ਆਗੂ ਨਵਦੀਪ ਸਿੰਘ ਜੀਦਾ ਦੀ ਟ੍ਰੈਫਿਕ ਪੁਲਿਸ ਮੁਲਾਜ਼ਮ ਨਾਲ ਹੱਥੋਪਾਈ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਜੀਦਾ ਦਾ ਕਹਿਣਾ ਹੈ ਕਿ ਟ੍ਰੈਫਿਕ ਪੁਲਿਸ ਦੇ ਮੁਲਾਜ਼ਮਾਂ ਵਲੋਂ ਉਸ ਨਾਲ ਕੁੱਟਮਾਰ ਕੀਤੀ ਗਈ ਹੈ।

Aam Aadmi Party Adv Navdeep Singh Jeeda traffic policeman With Fight
ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਨਵਦੀਪ ਸਿੰਘ ਜੀਦਾ ਦੀ ਟ੍ਰੈਫਿਕ ਪੁਲਿਸ ਮੁਲਾਜ਼ਮ ਨਾਲ ਹੋਈ ਲੜਾਈ

ਮਿਲੀ ਜਾਣਕਾਰੀ ਅਨੁਸਾਰ ਆਪ ਆਗੂ ਨਵਦੀਪ ਸਿੰਘ ਜੀਦਾ ਦੀ ਰਸਤਾ ਪੁੱਛਣ ਨੂੰ ਲੈ ਕੇ ਟ੍ਰੈਫਿਕ ਪੁਲਿਸ ਮੁਲਾਜ਼ਮ ਨਾਲ ਬਹਿਸ ਹੋ ਗਈ। ਇਸ ਤੋਂ ਬਾਅਦ ਦੋਵਾਂ ਵਿੱਚ ਇਹ ਬਹਿਸ ਐਨੀ ਵੱਧ ਗਈ ਕਿ ਗੱਲ ਗਾਲੀ ਗਲੋਚ ਅਤੇ ਕੁੱਟਮਾਰ ਤੱਕ ਪਹੁੰਚ ਗਈ।

Aam Aadmi Party Adv Navdeep Singh Jeeda traffic policeman With Fight
ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਨਵਦੀਪ ਸਿੰਘ ਜੀਦਾ ਦੀ ਟ੍ਰੈਫਿਕ ਪੁਲਿਸ ਮੁਲਾਜ਼ਮ ਨਾਲ ਹੋਈ ਲੜਾਈ

ਇਹ ਘਟਨਾ ਅੱਜ ਸਵੇਰੇ ਬਠਿੰਡਾ ਦੀ ਅਜੀਤ ਰੋਡ ‘ਤੇ ਵਾਪਰੀ ਹੈ। ਜਦੋਂ ਨਵਦੀਪ ਜੀਦਾ ਅਜੀਤ ਰੋਡ ‘ਤੋਂ ਲੰਘ ਰਹੇ ਸਨ ਤਾਂ ਟ੍ਰੈਫਿਕ ਪੁਲਿਸ ਮੁਲਾਜ਼ਮਾਂ ਨੇ ਉਨ੍ਹਾਂ ਨੂੰ ਰੋਕ ਕੇ ਰਸਤਾ ਵਨਵੇ ਹੋਣ ਬਾਰੇ ਦੱਸਿਆ। ਇਸ ਤੋਂ ਬਾਅਦ ਦੋਵਾਂ ਵਿੱਚ ਇਹ ਬਹਿਸ ਹੋ ਗਈ।ਉਨ੍ਹਾਂ ਨੇ ਟ੍ਰੈਫਿਕ ਪੁਲਿਸ ‘ਤੇ ਇਲਜ਼ਾਮ ਲਾਇਆ ਹੈ ਕਿ ਪੁਲਿਸ ਵਲੋਂ ਉਨ੍ਹਾਂ ਨਾਲ ਬਦਤਮੀਜ਼ੀ ਕੀਤੀ ਗਈ ਹੈ।
-PTCNews