ਮਲੇਰਕੋਟਲਾ 'ਚ ਆਮ ਆਦਮੀ ਪਾਰਟੀ ਦੇ ਕੌਂਸਲਰ ਅਕਬਰ ਦਾ ਗੋਲੀਆਂ ਮਾਰ ਕੇ ਕਤਲ
Reported by: PTC News Desk Edited by: Riya Bawa
--
July 31st 2022 11:06 AM
--
Updated:
July 31st 2022 11:20 AM
ਮਲੇਰਕੋਟਲਾ 'ਚ ਆਮ ਆਦਮੀ ਪਾਰਟੀ ਦੇ ਕੌਂਸਲਰ ਅਕਬਰ ਦਾ ਗੋਲੀਆਂ ਮਾਰ ਕੇ ਕਤਲ
ਮਲੇਰਕੋਟਲਾ: ਮਲੇਰਕੋਟਲਾ ਵਿਚ ਸਮਾਜ ਸੇਵੀ ਅਤੇ ਵਾਰਡ-18 ਦੇ ਮੌਜੂਦਾ ਕੌਂਸਲਰ ਅਕਬਰ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਜਾਣਕਾਰੀ ਮੁਤਾਬਕ ਆਮ ਆਦਮੀ ਪਾਰਟੀ ਦੇ ਕੌਂਸਲਰ ਅਕਬਰ ਸਵੇਰੇ ਜਿੰਮ ਜਾ ਰਹੇ ਸਨ ਕਿ ਦੋ ਅਣਪਛਾਤੇ ਵਿਅਕਤੀਆਂ ਨੇ ਅਕਬਰ ਨੂੰ ਗੋਲੀਆਂ ਨਾਲ ਭੁੰਨ ਦਿੱਤਾ। ਇਸ ਤੋਂ ਬਾਅਦ ਤੁਰੰਤ ਮੌਕੇ 'ਤੇ ਪਹੁੰਚੀ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਮਿਲੀ ਜਾਣਕਾਰੀ ਦੇ ਮੁਤਾਬਿਕ ਕੁਝ ਸਮਾਂ ਪਹਿਲਾਂ ਅਕਬਰ ਦੇ ਵੱਡੇ ਭਰਾ ਮੁਹੰਮਦ ਅਨਵਰ ਰਾਣੀ ਪੈਲੇਸ ਦੀ ਵੀ ਦੋ ਮੋਟਰਸਾਇਕਲ ਸਵਾਰਾਂ ਨੇ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਸੀ।
ਇਹ ਵੀ ਪੜ੍ਹੋ : CWG 2022: ਮੀਰਾਬਾਈ ਚਾਨੂ ਦੇ ਗੋਲਡ ਜਿੱਤਣ 'ਤੇ PM ਮੋਦੀ ਸਮੇਤ ਕਈ ਆਗੂਆਂ ਨੇ ਦਿੱਤੀ ਵਧਾਈ
ਹਮਲਾਵਰ ਵਾਰਦਾਤ ਨੂੰ ਅੰਜਾਮ ਦੇਣ ਪਿਛੋਂ ਮੌਕੇ ਤੋਂ ਫਰਾਰ ਹੋ ਗਏ। ਮਾਰਿਆ ਗਿਆ ਕੌਂਸਲਰ ਮੁਹੰਮਦ ਅਕਬਰ ਲੰਘੀ ਵਿਧਾਨ ਸਭਾ ਚੋਣ ਤੋਂ ਪਹਿਲਾਂ ਹੀ ਕਾਂਗਰਸ ਪਾਰਟੀ ਛੱਡ ਕੇ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋਇਆ ਸੀ।

-PTC News