ਆਮ ਆਦਮੀ ਪਾਰਟੀ ਨੂੰ ਇੱਕ ਹੋਰ ਵੱਡਾ ਝਟਕਾ ,ਇਸ ਆਗੂ ਨੇ ਦੀਵਾਲੀ ਤੋਂ ਪਹਿਲਾਂ ਕੀਤਾ ਧਮਾਕਾ
ਆਮ ਆਦਮੀ ਪਾਰਟੀ ਨੂੰ ਇੱਕ ਹੋਰ ਵੱਡਾ ਝਟਕਾ ,ਇਸ ਆਗੂ ਨੇ ਦੀਵਾਲੀ ਤੋਂ ਪਹਿਲਾਂ ਕੀਤਾ ਧਮਾਕਾ:ਗੁਰਦਾਸਪੁਰ : ਆਮ ਆਦਮੀ ਪਾਰਟੀ ਦੀ ਪੰਜਾਬ ਇਕਾਈ ਨੂੰ ਇੱਕ ਹੋਰ ਵੱਡਾ ਝਟਕਾ ਮਿਲ ਗਿਆ ਹੈ।ਜਾਣਕਾਰੀ ਅਨੁਸਾਰ ਆਮ ਆਦਮੀ ਪਾਰਟੀ ਦੇ ਆਗੂ ਤੇ ਗੁਰਦਾਸਪੁਰ ਤੋਂ ਲੋਕ ਸਭਾ ਦੀ ਜ਼ਿਮਨੀ ਚੋਣ ਲੜਨ ਵਾਲੇ ਸੇਵਾ ਮੁਕਤ ਮੇਜਰ ਜਨਰਲ ਸੁਰੇਸ਼ ਖਜੂਰੀਆ ਨੇ ਪਾਰਟੀ ਤੋਂ ਅਸਤੀਫ਼ਾ ਦੇ ਦਿੱਤਾ ਹੈ।ਦੱਸ ਦੇਈਏ ਕਿ ਆਮ ਆਦਮੀ ਪਾਰਟੀ 'ਚ ਚੱਲ ਰਿਹਾ ਕਾਟੋ-ਕਲੇਸ਼ ਰੁਕਣ ਦਾ ਨਾਂ ਨਹੀਂ ਲੈ ਰਿਹਾ ਹੈ।ਆਮ ਆਦਮੀ ਪਾਰਟੀ ਵਿੱਚ ਦੋ ਧੜੇ ਉੱਭਰ ਕੇ ਸਾਹਮਣੇ ਆ ਰਹੇ ਹਨ।ਜ਼ਿਕਰਯੋਗ ਹੈ ਕਿ ਬੀਤੇ ਦਿਨੀ ਆਮ ਆਦਮੀ ਪਾਰਟੀ ਨੇ ਬਾਗੀ ਲੀਡਰ ਸੁਖਪਾਲ ਖਹਿਰਾ ਅਤੇ ਕੰਵਰ ਸੰਧੂ ਨੂੰ ਪਾਰਟੀ 'ਚੋਂ ਕੱਢ ਦਿੱਤਾ ਸੀ। -PTCNews