Fri, Apr 26, 2024
Whatsapp

ਆਮ ਆਦਮੀ ਪਾਰਟੀ ਦੇ ਲੀਡਰ ਸੁਖਪਾਲ ਖਹਿਰਾ 'ਤੇ ਮਾਣਹਾਨੀ ਦਾ ਮਾਮਲਾ ਹੋਇਆ ਦਰਜ਼

Written by  Shanker Badra -- April 23rd 2018 04:26 PM
ਆਮ ਆਦਮੀ ਪਾਰਟੀ ਦੇ ਲੀਡਰ ਸੁਖਪਾਲ ਖਹਿਰਾ 'ਤੇ ਮਾਣਹਾਨੀ ਦਾ ਮਾਮਲਾ ਹੋਇਆ ਦਰਜ਼

ਆਮ ਆਦਮੀ ਪਾਰਟੀ ਦੇ ਲੀਡਰ ਸੁਖਪਾਲ ਖਹਿਰਾ 'ਤੇ ਮਾਣਹਾਨੀ ਦਾ ਮਾਮਲਾ ਹੋਇਆ ਦਰਜ਼

ਆਮ ਆਦਮੀ ਪਾਰਟੀ ਦੇ ਲੀਡਰ ਸੁਖਪਾਲ ਖਹਿਰਾ 'ਤੇ ਮਾਣਹਾਨੀ ਦਾ ਮਾਮਲਾ ਹੋਇਆ ਦਰਜ਼:ਇਸਤਰੀ ਅਕਾਲੀ ਦਲ ਦੀ ਜਨਰਲ ਸਕੱਤਰ ਜਸਵਿੰਦਰ ਕੌਰ ਨੇ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਅਤੇ ਆਮ ਆਦਮੀ ਪਾਰਟੀ ਦੇ ਵਿਧਾਇਕ ਸੁਖਪਾਲ ਖਹਿਰਾ 'ਤੇ ਉਸ ਦੇ ਚਰਿੱਤਰ ਬਾਰੇ ਗਲਤ ਸ਼ਬਦਾਵਲੀ ਵਰਤਣ ਨੂੰ ਲੈ ਕੇ ਚੰਡੀਗੜ੍ਹ ਦੀ ਹੇਠਲੀ ਅਦਾਲਤ 'ਚ ਮਾਣਹਾਨੀ ਦਾ ਮਾਮਲਾ ਦਰਜ ਕਰਵਾਇਆ ਹੈ ਤੇ ਧਾਰਾ 499/500/504 ਤਹਿਤ ਕਾਰਵਾਈ ਦੀ ਮੰਗ ਕੀਤੀ ਹੈ। ਜਸਵਿੰਦਰ ਕੌਰ ਅੱਜ ਆਪਣੇ ਬਿਆਨ ਦਰਜ ਕਰਵਾਉਣ ਲਈ ਅਦਾਲਤ ਪਹੁੰਚੀ ਸੀ ਤੇ ਅਦਾਲਤ ਨੇ ਮਾਮਲੇ ਦੀ ਅਗਲੀ ਤਾਰੀਖ਼ 1 ਜੂਨ 'ਤੇ ਪਾ ਦਿੱਤੀ ਹੈ। -PTCNews


Top News view more...

Latest News view more...