Sat, Dec 14, 2024
Whatsapp

'ਆਪ' ਵੱਲੋਂ 300 ਯੂਨਿਟ ਮੁਫ਼ਤ ਬਿਜਲੀ ਦੇਣ ਦਾ ਐਲਾਨ ; ਵਿਰੋਧੀਆਂ ਨੇ ਸਾਧਿਆ ਨਿਸ਼ਾਨਾ

Reported by:  PTC News Desk  Edited by:  Ravinder Singh -- April 16th 2022 11:40 AM
'ਆਪ' ਵੱਲੋਂ 300 ਯੂਨਿਟ ਮੁਫ਼ਤ ਬਿਜਲੀ ਦੇਣ ਦਾ ਐਲਾਨ ; ਵਿਰੋਧੀਆਂ ਨੇ ਸਾਧਿਆ ਨਿਸ਼ਾਨਾ

'ਆਪ' ਵੱਲੋਂ 300 ਯੂਨਿਟ ਮੁਫ਼ਤ ਬਿਜਲੀ ਦੇਣ ਦਾ ਐਲਾਨ ; ਵਿਰੋਧੀਆਂ ਨੇ ਸਾਧਿਆ ਨਿਸ਼ਾਨਾ

ਚੰਡੀਗੜ੍ਹ : ਪੰਜਾਬ ਦੀ ਭਗਵੰਤ ਮਾਨ ਸਰਕਾਰ ਨੇ 1 ਜੁਲਾਈ ਤੋਂ ਸੂਬੇ ਦੇ ਲੋਕਾਂ ਨੂੰ 300 ਯੂਨਿਟ ਮੁਫਤ ਬਿਜਲੀ ਦੇਣ ਦਾ ਐਲਾਨ ਕੀਤਾ ਹੈ। ਹਾਲਾਂਕਿ ਇਸ ਦਾ ਰਸਮੀ ਐਲਾਨ ਹੋਣਾ ਬਾਕੀ ਹੈ ਪਰ ਹੁਣ ਤੋਂ ਆਮ ਆਦਮੀ ਪਾਰਟੀ ਸਰਕਾਰ ਵਿਰੋਧੀ ਧਿਰ ਦੇ ਨਿਸ਼ਾਨੇ 'ਤੇ ਆ ਗਈ ਹੈ। ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਭਗਵੰਤ ਮਾਨ ਸਰਕਾਰ ਵੱਲੋਂ 300 ਯੂਨਿਟ ਮੁਫ਼ਤ ਬਿਜਲੀ ਦੇਣ ਦੇ ਐਲਾਨ 'ਤੇ ਨਿਸ਼ਾਨਾ ਸਾਧਿਆ ਹੈ। ਵੜਿੰਗ ਨੇ ਟਵੀਟ ਕਰ ਕੇ ਕਿਹਾ ਕਿ 300 ਯੂਨਿਟ ਮੁਫਤ ਬਿਜਲੀ ਦੀ ਸੱਚਾਈ ਇਸ ਨਾਲ ਜੁੜੇ ਵੇਰਵਿਆਂ ਅਤੇ ਸ਼ਰਤਾਂ 'ਤੇ ਪਰਖੀ ਜਾਵੇਗੀ। PSPCL ਨੂੰ ਸ਼ੁਭਕਾਮਨਾਵਾਂ ਜਿਸ ਨੇ ਕਿਸੇ ਤਰ੍ਹਾਂ ਬਚਣਾ ਹੈ।

ਇਸ ਐਲਾਨ ਦਾ ਸਵਾਗਤ ਕਰਦਿਆਂ ਕਾਂਗਰਸੀ ਆਗੂ ਸੁਖਪਾਲ ਖਹਿਰਾ ਨੇ ਕੁਝ ਸਵਾਲ ਖੜ੍ਹੇ ਕੀਤੇ ਹਨ। ਖਹਿਰਾ ਨੇ ਕਿਹਾ ਕਿ ਮੈਂ ਭਗਵੰਤ ਮਾਨ ਦਾ 300 ਯੂਨਿਟ ਮੁਫ਼ਤ ਬਿਜਲੀ ਦੇਣ ਦਾ ਵਾਅਦਾ ਪੂਰਾ ਕਰਨ ਦਾ ਸਵਾਗਤ ਕਰਦਾ ਹਾਂ ਪਰ 1 ਜੁਲਾਈ ਤੱਕ ਇੰਤਜ਼ਾਰ ਕਿਉਂ? ਕੀ ਵਿੱਤੀ ਪ੍ਰਬੰਧਨ ਵਿੱਚ ਕੋਈ ਸਮੱਸਿਆ ਹੈ? ਇਹ ਵੀ ਸਪੱਸ਼ਟ ਕਰੋ ਕਿ ਜੇਕਰ ਬਿੱਲ 301 ਯੂਨਿਟ ਹੈ ਤਾਂ ਕੀ ਸਾਰਾ ਬਿੱਲ ਖਪਤਕਾਰਾਂ ਤੋਂ ਵਸੂਲਿਆ ਜਾਵੇਗਾ? ਉਨ੍ਹਾਂ ਇਹ ਵੀ ਪੁੱਛਿਆ ਕਿ ਕੀ ਟਿਊਬਵੈਲ ਸਬਸਿਡੀ ਨੂੰ ਖ਼ਤਮ ਕਰਨ ਲਈ ਕੋਈ ਕਦਮ ਚੁੱਕੇ ਜਾ ਰਹੇ ਹਨ। 'ਆਪ' ਵੱਲੋਂ 300 ਯੂਨਿਟ ਮੁਫ਼ਤ ਬਿਜਲੀ ਦੇਣ ਦਾ ਐਲਾਨ ; ਵਿਰੋਧੀਆਂ ਨੇ ਸਾਧਿਆ ਨਿਸ਼ਾਨਾਪੰਜਾਬ ਵਿੱਚ ਪਹਿਲਾਂ ਹੀ ਖੇਤੀਬਾੜੀ ਸੈਕਟਰ ਨੂੰ ਮੁਫ਼ਤ ਬਿਜਲੀ ਦਿੱਤੀ ਜਾਂਦੀ ਅਤੇ ਸਾਰੀਆਂ ਅਨੁਸੂਚਿਤ ਜਾਤੀਆਂ, ਪੱਛੜੀਆਂ ਜਾਤੀਆਂ ਅਤੇ ਗਰੀਬੀ ਰੇਖਾ ਤੋਂ ਹੇਠਾਂ ਰਹਿਣ ਵਾਲੇ ਪਰਿਵਾਰਾਂ ਨੂੰ 200 ਯੂਨਿਟ ਮੁਫ਼ਤ ਦਿੱਤੀ ਜਾਂਦੀ ਹੈ। 'ਆਪ' ਵੱਲੋਂ 300 ਯੂਨਿਟ ਮੁਫ਼ਤ ਬਿਜਲੀ ਦੇਣ ਦਾ ਐਲਾਨ ; ਵਿਰੋਧੀਆਂ ਨੇ ਸਾਧਿਆ ਨਿਸ਼ਾਨਾਇਸ ਤੋਂ ਇਲਾਵਾ ਸਰਕਾਰ ਨੇ 18 ਸਾਲ ਤੋਂ ਵੱਧ ਉਮਰ ਦੀਆਂ ਸਾਰੀਆਂ ਔਰਤਾਂ ਨੂੰ 1000 ਰੁਪਏ ਪ੍ਰਤੀ ਮਹੀਨਾ ਦੇਣ ਦਾ ਵਾਅਦਾ ਕੀਤਾ ਹੈ। ਪੰਜਾਬ ਵਿੱਚ ਬਿਜਲੀ ਦੀ ਮੰਗ 8,000 ਮੈਗਾਵਾਟ ਦੇ ਕਰੀਬ ਪਹੁੰਚ ਚੁੱਕੀ ਹੈ। ਝੋਨੇ ਦੀ ਫਸਲ ਦੀ ਬਿਜਾਈ ਦੌਰਾਨ ਮੰਗ ਵਧ ਕੇ ਲਗਭਗ 15,000 ਮੈਗਾਵਾਟ ਹੋ ਜਾਂਦੀ ਹੈ। ਇਹ ਵੀ ਪੜ੍ਹੋ : ਪਹਿਲੀ ਜੁਲਾਈ ਤੋਂ ਮਿਲੇਗੀ 300 ਯੂਨਿਟ ਮੁਫ਼ਤ ਬਿਜਲੀ

Top News view more...

Latest News view more...

PTC NETWORK