'ਆਪ' ਦੇ ਸਰਕਲ ਪ੍ਰਧਾਨ ਜੋਗਾ ਸਿੰਘ ਦੇ ਘਰ 'ਤੇ ਹੋਇਆ ਹਮਲਾ, ਮਾਂ ਹੋਈ ਗੰਭੀਰ ਜ਼ਖ਼ਮੀ
ਅੰਮ੍ਰਿਤਸਰ : ਲੁੱਟ-ਖੋਹ ਤੇ ਸ਼ਰਾਰਤੀ ਅਨਸਰ ਬੇਖੌਫ ਵਾਰਦਾਤਾਂ ਨੂੰ ਅੰਜਾਮ ਦੇ ਰਹੇ ਹਨ। ਆਏ ਦਿਨ ਹਮਲਿਆਂ ਦੀ ਵਾਰਦਾਤਾਂ ਵਾਪਰ ਰਹੀਆਂ ਹਨ, ਜਿਸ ਕਾਰਨ ਲੋਕਾਂ ਵਿੱਚ ਸਹਿਮ ਦਾ ਮਾਹੌਲ ਹੈ। ਹਲਕਾ ਮਜੀਠਾ ਦੇ ਪਿੰਡ ਤਾਰਾਪੁਰ ਵਿੱਚ ਆਮ ਆਦਮੀ ਪਾਰਟੀ ਦੇ ਸਰਕਲ ਪ੍ਰਧਾਨ ਜੋਗਾ ਸਿੰਘ ਦੇ ਘਰ ਉਤੇ ਹਮਲਾ ਹੋਇਆ ਹੈ। ਜਾਣਕਾਰੀ ਅਨੁਸਾਰ ਹਲਕਾ ਮਜੀਠਾ ਦੇ ਪਿੰਡ ਤਾਰਾਪੁਰ ਵਿੱਚ ਆਮ ਆਦਮੀ ਪਾਰਟੀ ਦੇ ਸਰਕਲ ਪ੍ਰਧਾਨ ਜੋਗਾ ਸਿੰਘ ਦੇ ਘਰ ਉਤੇ ਚਾਰ ਬਦਮਾਸ਼ਾਂ ਨੇ ਹਮਲਾ ਕਰ ਦਿੱਤਾ। ਚਾਰੇ ਬਦਮਾਸ਼ਾਂ ਕੋਲ ਪਿਸਤੌਲ ਸਨ ਅਤੇ ਉਨ੍ਹਾਂ ਨੇ ਹਮਲੇ ਦੌਰਾਨ ਗੋਲੀਆਂ ਚਲਾ ਦਿੱਤੀਆਂ। ਇਸ ਹਮਲੇ ਵਿੱਚ ਉਹ ਵਾਲ-ਵਾਲ ਬਚ ਗਏ। ਇਸ ਦੌਰਾਨ ਜੋਗਾ ਸਿੰਘ ਦੀ ਮਾਂ ਜੋਗਿੰਦਰ ਕੌਰ ਗੰਭੀਰ ਜ਼ਖ਼ਮੀ ਹੋ ਗਈ। ਜ਼ਖਮੀ ਔਰਤ ਨੂੰ ਤੁਰੰਤ ਹਸਤਪਤਾਲ ਪਹੁੰਚਾਇਆ ਗਿਆ। ਜਿਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਵਾਰਦਾਤ ਦੀ ਸਸੂਚਨਾ ਮਿਲਣ ਉਤੇ ਮੌਕੇ ਉਤੇ ਪੁਲਿਸ ਪੁੱਜ ਗਈ ਤੇ ਜਾਂਚ ਆਰੰਭ ਕਰ ਦਿੱਤੀ। ਪੁਲਿਸ ਇਸ ਮਾਮਲੇ ਗੰਭੀਰਤਾ ਨਾਲ ਜਾਂਚ ਕਰ ਰਹੀ ਹੈ। ਇਸ ਸਬੰਧੀ ਲੋਕਾਂ ਤੋਂ ਪੁੱਛਗਿੱਛ ਕਰਨ ਵਿੱਚ ਜੁੱਟ ਗਈ ਹੈ ਤਾਂ ਜਲਦ ਤੋਂ ਜਲਦ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਜਾ ਸਕੇ। ਇਹ ਵੀ ਪੜ੍ਹੋ : ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਪੁਰਬ ਮੌਕੇ ਧਾਰਮਿਕ ਸਮਾਗਮ ਆਰੰਭ, Watch live video