ਪੰਜਾਬ

ਆਪ ਸਰਕਾਰ ਹਰ ਧਰਮ ਦਾ ਕਰਦੀ ਸਤਿਕਾਰ, ਦੋਸ਼ੀਆਂ ਨੂੰ ਬਖਸ਼ਿਆਂ ਨਹੀਂ ਜਾਵੇਗਾ: ਕੁੁਲਦੀਪ ਧਾਲੀਵਾਲ

By Riya Bawa -- September 04, 2022 9:34 am -- Updated:September 04, 2022 9:37 am

ਅਜਨਾਲਾ: ਪਿਛਲੇ ਦਿਨੀਂ ਚਰਚ ਵਿੱਚ ਹੋਈਆਂ ਘਟਨਾਵਾਂ ਨੂੰ ਲੈ ਕੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਕੁੁਲਦੀਪ ਸਿੰਘ ਧਾਲੀਵਾਲ ਨੇ ਅਜਨਾਲਾ ਵਿਖੇ ਈਸਾਈ ਭਾਈਚਾਰੇ ਦੇ ਲੋਕਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਆਪ ਸਰਕਾਰ ਹਰ ਧਰਮ ਦਾ ਸਤਿਕਾਰ ਕਰਦੀ ਹੈ ਅਤੇ ਜਿੰਨਾਂ ਦੋਸ਼ੀਆਂ ਵੱਲੋਂ ਚਰਚ ਵਿੱਚ ਭੰਨਤੋੜ ਕੀਤੀ ਗਈ ਹੈ ਨੂੰ ਬਖਸ਼ਿਆਂ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਘਟਨਾਂ ਦੀ ਜਿੰਨੀ ਵੀ ਨਿੰਦਾ ਕੀਤੀ ਜਾਵੇ ਉਨੀ ਥੋੜੀ ਹੈ ਅਤੇ ਇਨ੍ਹਾਂ ਨੂੰ ਬਿਲਕੁਲ ਵੀ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ।

Strong Government Arrangements for Wheat Procurement - Kuldeep Singh Dhaliwal

ਧਾਲੀਵਾਲ ਨੇ ਕਿਹਾ ਕਿ ਅਜਨਾਲਾ ਵਿਖੇ ਹੀ ਉਨ੍ਹਾਂ ਦਾ ਗ੍ਰਹਿ ਨਿਵਾਸ ਹੈ ਅਤੇ ਅੱਜ ਉਹ ਚਰਚ ਵਿਖੇ ਈਸਾਈ ਭਾਈਚਾਰੇ ਦੇ ਲੋਕਾਂ ਨੂੰ ਮਿਲਣ ਲਈ ਆਏ ਹਨ। ਉਨ੍ਹਾਂ ਕਿਹਾ ਕਿ ਈਸਾਈ ਭਾਈਚਾਰੇ ਵੱਲੋਂ ਅੱਜ ਸ਼ਾਂਤੀਪੂਰਕ ਕੈਂਡਲ ਮਾਰਚ ਕੱਢਿਆ ਜਾਣਾ ਹੈ।ਧਾਲੀਵਾਲ ਨੇ ਚਰਚ ਦਾ ਫਾਦਰ ਨੂੰ ਭਰੋਸਾ ਦਿਵਾਇਆ ਕਿ ਅਜਿਹੀਆਂ ਘਟਨਾਵਾਂ ਤੇ ਸਖਤ ਨਜਰ ਰੱਖੀ ਜਾਵੇ ਅਤੇ ਦੋਸ਼ੀਆਂ ਨੂੰ ਬਖਸਿਆਂ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਈਸਾਈ ਭਾਈਚਾਰੇ ਨਾਲ ਹਮੇਸ਼ਾਂ ਚਟਾਨ ਵਾਂਗ ਖੜੀ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਸ਼ਰਾਰਤੀ ਅਨਸਰ ਨੂੰ ਪੰਜਾਬ ਦੀ ਅਮਨ ਸ਼ਾਂਤੀ ਭੰਗ ਨਹੀਂ ਕਰਨ ਦਿੱਤੀ ਜਾਵੇਗੀ।

KuldeepDhaliwal

ਉਨ੍ਹਾਂ ਕਿਹਾ ਕਿ ਸਾਡੇ ਕੁਝ ਵਿਰੋਧੀ ਪੰਜਾਬ ਦੀ ਅਮਨ ਸ਼ਾਂਤੀ ਨੂੰ ਢਾਹ ਲਾਉਣ ਦੀ ਕੋਸ਼ਿਸ਼ ਕਰ ਰਹੇ ਪਰ ਉਨ੍ਹਾਂ ਨੂੰ ਆਪਣੀਆਂ ਇਨ੍ਹਾਂ ਕੋਝੀਆਂ ਹਰਕਤਾਂ ਵਿੱਚ ਸਫਲ ਨਹੀਂ ਹੋਣ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਰਕਾਰ ਪੂਰੀ ਸੰਜੀਦਗੀ ਨਾਲ ਆਪਣਾ ਕੰਮ ਕਰ ਰਹੀ ਹੈ ਅਤੇ 2-3 ਦਿਨਾਂ ਵਿੱਚ ਇਸ ਦਾ ਨਤੀਜਾ ਸਭ ਦੇ ਸਾਹਮਣੇ ਹੋਵੇਗਾ। ਧਾਲੀਵਾਲ ਨੇ ਈਸਾਈ ਭਾਈਚਾਰੇ ਦੇ ਲੋਕਾਂ ਨੂੰ ਸ਼ਾਂਤੀ ਬਣਾਈ ਰੱਖਣ ਦੀ ਅਪੀਲ ਕਰਦਿਆਂ ਕਿਹਾ ਕਿ ਕੋਈ ਵੀ ਧਰਮ ਭੇਦਭਾਵ ਦਾ ਸੰਦੇਸ਼ ਨਹੀਂ ਦਿੰਦਾ ਅਤੇ ਸਾਨੂੰ ਸਭ ਨੂੰ ਮਿਲਜੁਲ ਕੇ ਆਪਸੀ ਤਿਓਹਾਰ ਮਨਾਉਣੇ ਚਾਹੀਦੇ ਹਨ ਅਤੇ ਪੰਜਾਬ ਦੀ ਸ਼ਾਂਤੀ ਨੂੰ ਬਰਕਰਾਰ ਰੱਖਣਾ ਚਾਹੀਦਾ ਹੈ।

(ਪੰਕਜ ਮੱਲ੍ਹੀ ਦੀ ਰਿਪੋਰਟ )

-PTC News

  • Share