ਚੰਡੀਗੜ੍ਹ 'ਚ 'ਸੈਂਟਰ ਸਰਵਿਸ ਰੂਲਜ਼ ਲਾਗੂ' ਕਰਨ ਸਬੰਧੀ 'ਆਪ' ਵਾਲੇ ਗੁੰਮਰਾਹ ਕਰ ਰਹੇ : ਕੈਪਟਨ
ਚੰਡੀਗੜ੍ਹ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਮੁੱਖ ਮੰਤਰੀ ਭਗਵੰਤ ਮਾਨ ਸਮੇਤ ਆਮ ਆਦਮੀ ਪਾਰਟੀ ਦੇ ਆਗੂਆਂ 'ਤੇ ਕੇਂਦਰ ਸ਼ਾਸਤ ਪ੍ਰਦੇਸ਼ ਪ੍ਰਸ਼ਾਸਨ ਨਾਲ ਕੰਮ ਕਰਦੇ ਮੁਲਾਜ਼ਮਾਂ ਨੂੰ ਕੇਂਦਰੀ ਲਾਭ ਦੇਣ ਵਾਲੇ ਕੇਂਦਰ ਸਰਕਾਰ ਦੇ ਰੁਟੀਨ ਪ੍ਰਸ਼ਾਸਨਿਕ ਫ਼ੈਸਲੇ ਨੂੰ ਗਲਤ ਤਰੀਕੇ ਕੇ ਪੇਸ਼ ਕਰਨ ਦਾ ਇਲਜ਼ਾਮ ਲਾਉਂਦਿਆਂ ਇਸ ਦੀ ਨਿਖੇਧੀ ਕੀਤੀ ਹੈ।
ਜ਼ਿਕਰਯੋਗ ਹੈ ਕਿ ਬੀਤੇ ਦਿਨ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਚੰਡੀਗੜ੍ਹ ਦੌਰੇ ਉਤੇ ਸਨ। ਇਸ ਦੌਰਾਨ ਉਨ੍ਹਾਂ ਨੇ ਐਲਾਨ ਕੀਤਾ ਕਿ ਚੰਡੀਗੜ੍ਹ ਦੇ ਮੁਲਾਜ਼ਮਾਂ ਉਤੇ ਹੁਣ ਸੈਂਟਰ ਸਰਵਿਸ ਰੂਲਜ਼ ਲਾਗੂ ਹੋਣਗੇ।
ਜਦਕਿ ਇਸ ਤੋਂ ਪਹਿਲਾਂ ਚੰਡੀਗੜ੍ਹ ਦੇ ਮੁਲਾਜ਼ਮਾਂ ਉਤੇ ਪੰਜਾਬ ਸਰਵਿਸ ਰੂਲਜ਼ ਲਾਗੂ ਹੁੰਦੇ ਸਨ। ਇਸ ਕਾਰਨ ਸਿਆਸੀ ਆਗੂਆਂ ਨੇ ਕਾਫੀ ਅਲੋਚਨਾ ਕੀਤੀ ਸੀ।
ਇੱਕ ਬਿਆਨ ਵਿੱਚ ਉਨ੍ਹਾਂ ਕਿਹਾ, ਇਹ ਕਰਮਚਾਰੀਆਂ ਦੀ ਲੰਬੇ ਸਮੇਂ ਤੋਂ ਲਟਕਦੀ ਆ ਰਹੀ ਮੰਗ ਸੀ, ਜਿਨ੍ਹਾਂ ਵਿੱਚੋਂ ਬਹੁਤ ਸਾਰੇ ਪੰਜਾਬ ਦੇ ਹਨ, ਕਿ ਉਨ੍ਹਾਂ ਨੂੰ ਕੇਂਦਰ ਸਰਕਾਰ ਦੇ ਕਰਮਚਾਰੀਆਂ ਦੇ ਬਰਾਬਰ ਸਾਰੀਆਂ ਸੇਵਾਵਾਂ ਦੇ ਲਾਭ ਮਿਲਣੇ ਚਾਹੀਦੇ ਹਨ। "ਹੁਣ ਜਦੋਂ ਕੇਂਦਰ ਸਰਕਾਰ ਉਨ੍ਹਾਂ ਦੀ ਮੰਗ ਮੰਨ ਗਈ ਹੈ।
ਇਹ ਵੀ ਪੜ੍ਹੋ : UPSC ਟੌਪਰ ਟੀਨਾ ਡਾਬੀ ਮੁੜ ਕਰੇਗੀ ਵਿਆਹ, 22 ਅਪ੍ਰੈਲ ਨੂੰ ਜੈਪੁਰ 'ਚ ਲਵੇਗੀ ਸੱਤ ਫੇਰੇ