Sat, Apr 27, 2024
Whatsapp

ਆਮ ਆਦਮੀ ਪਾਰਟੀ ਨੇ ਬਠਿੰਡਾ ਲੋਕ ਸਭਾ ਹਲਕੇ ਤੋਂ ਬਲਜਿੰਦਰ ਕੌਰ ਨੂੰ ਐਲਾਨਿਆ ਉਮੀਦਵਾਰ

Written by  Shanker Badra -- April 12th 2019 01:42 PM -- Updated: April 12th 2019 02:14 PM
ਆਮ ਆਦਮੀ ਪਾਰਟੀ ਨੇ ਬਠਿੰਡਾ ਲੋਕ ਸਭਾ ਹਲਕੇ ਤੋਂ ਬਲਜਿੰਦਰ ਕੌਰ ਨੂੰ ਐਲਾਨਿਆ ਉਮੀਦਵਾਰ

ਆਮ ਆਦਮੀ ਪਾਰਟੀ ਨੇ ਬਠਿੰਡਾ ਲੋਕ ਸਭਾ ਹਲਕੇ ਤੋਂ ਬਲਜਿੰਦਰ ਕੌਰ ਨੂੰ ਐਲਾਨਿਆ ਉਮੀਦਵਾਰ

ਆਮ ਆਦਮੀ ਪਾਰਟੀ ਨੇ ਬਠਿੰਡਾ ਲੋਕ ਸਭਾ ਹਲਕੇ ਤੋਂ ਬਲਜਿੰਦਰ ਕੌਰ ਨੂੰ ਐਲਾਨਿਆ ਉਮੀਦਵਾਰ:ਬਠਿੰਡਾ : ਆਮ ਆਦਮੀ ਪਾਰਟੀ (ਆਪ) ਨੇ ਬਠਿੰਡਾ ਲੋਕ ਸਭਾ ਹਲਕੇ ਤੋਂ ਪ੍ਰੋਫੈਸਰ ਬਲਜਿੰਦਰ ਕੌਰ ਨੂੰ ਪਾਰਟੀ ਦਾ ਉਮੀਦਵਾਰ ਐਲਾਨਿਆ ਹੈ।ਪਾਰਟੀ ਮੁੱਖ ਦਫ਼ਤਰ ਵੱਲੋਂ ਜਾਰੀ ਬਿਆਨ ਰਾਹੀਂ ਪ੍ਰੋ. ਬਲਜਿੰਦਰ ਕੌਰ ਦੇ ਨਾਂ ਦਾ ਐਲਾਨ ਕੀਤਾ ਗਿਆ ਹੈ।ਪ੍ਰੋਫੈਸਰ ਬਲਜਿੰਦਰ ਕੌਰ ਤਲਵੰਡੀ ਸਾਬੋ ਤੋਂ ਵਿਧਾਇਕ ਅਤੇ ਮਹਿਲਾ ਵਿੰਗ ਪੰਜਾਬ ਦੀ ਅਬਜ਼ਰਵਰ ਵੀ ਹੈ। [caption id="attachment_281961" align="aligncenter" width="300"]AAP lok sabha halka bathinda Baljinder Kaur Candidate declared
ਆਮ ਆਦਮੀ ਪਾਰਟੀ ਨੇ ਬਠਿੰਡਾ ਲੋਕ ਸਭਾ ਹਲਕੇ ਤੋਂ ਬਲਜਿੰਦਰ ਕੌਰ ਨੂੰ ਐਲਾਨਿਆ ਉਮੀਦਵਾਰ[/caption] ਪ੍ਰੋਫੈਸਰ ਬਲਜਿੰਦਰ ਕੌਰ ਤਲਵੰਡੀ ਸਾਬੋ ਹਲਕੇ ਦੇ ਪਿੰਡ ਜਗਾਰਾਮ ਤੀਰਥ ਦੀ ਜੰਮਪਲ ਹੈ ਅਤੇ ਹਾਲ ਹੀ ਦੌਰਾਨ ਉਨ੍ਹਾਂ ਦਾ ਵਿਆਹ ਅੰਮ੍ਰਿਤਸਰ ਨਾਲ ਸੰਬੰਧਿਤ ਸੁਖਰਾਜ ਸਿੰਘ ਬੱਲ ਨਾਲ ਹੋਇਆ ਹੈ, ਜੋ ਆਮ ਆਦਮੀ ਪਾਰਟੀ ਦੇ ਮਾਝਾ ਯੂਥ ਵਿੰਗ ਦੇ ਪ੍ਰਧਾਨ ਹਨ। [caption id="attachment_281960" align="aligncenter" width="300"]AAP lok sabha halka bathinda Baljinder Kaur Candidate declared ਆਮ ਆਦਮੀ ਪਾਰਟੀ ਨੇ ਬਠਿੰਡਾ ਲੋਕ ਸਭਾ ਹਲਕੇ ਤੋਂ ਬਲਜਿੰਦਰ ਕੌਰ ਨੂੰ ਐਲਾਨਿਆ ਉਮੀਦਵਾਰ[/caption] ਦੱਸ ਦੇਈਏ ਕਿ ਪ੍ਰੋਫੈਸਰ ਬਲਜਿੰਦਰ ਕੌਰ ਨੇ 2017 ਦੀਆਂ ਵਿਧਾਨ ਸਭਾ ਚੋਣਾਂ ਵਿੱਚ ‘ਆਪ’ ਦੀ ਟਿਕਟ ਉੱਤੇ 19833 ਵੋਟਾਂ ਨਾਲ ਜਿੱਤ ਹਾਸਲ ਕੀਤੀ ਸੀ। ਇਸ ਵਾਰ ਬਠਿੰਡਾ ਲੋਕ ਸਭਾ ਸੀਟ ਤੋਂ ਪ੍ਰੋ. ਬਲਜਿੰਦਰ ਕੌਰ ਦਾ ਟਾਕਰਾ ਪੁਰਾਣੇ ਸਾਥੀ ਤੇ ਪੰਜਾਬ ਏਕਤਾ ਪਾਰਟੀ ਦੇ ਪ੍ਰਧਾਨ ਸੁਖਪਾਲ ਖਹਿਰਾ ਨਾਲ ਹੋਵੇਗਾ ਪਰ ਸ਼੍ਰੋਮਣੀ ਅਕਾਲੀ ਦਲ ਅਤੇ ਕਾਂਗਰਸ ਨੇ ਬਠਿੰਡਾ ਤੋਂ ਆਪਣੇ ਉਮੀਦਵਾਰ ਐਲਾਨਣੇ ਹਨ। -PTCNews


Top News view more...

Latest News view more...