ਨਾਭਾ ਤੋਂ ਚੰਡੀਗੜ੍ਹ ਲਈ ਸਾਈਕਲ 'ਤੇ ਰਵਾਨਾ ਹੋਏ 'ਆਪ' ਵਿਧਾਇਕ ਗੁਰਦੇਵ ਸਿੰਘ ਦੇਵ ਮਾਨ
ਨਾਭਾ : ਅੱਜ ਵਿਧਾਨ ਸਭਾ ਦਾ ਤਿੰਨ ਰੋਜ਼ਾ ਇਜਲਾਸ ਸ਼ੁਰੂ ਹੋ ਰਿਹਾ ਹੈ। ਆਮ ਆਦਮੀ ਪਾਰਟੀ ਵੱਲੋਂ ਵੱਡੀ ਜਿੱਤ ਤੋਂ ਬਾਅਦ ਇਹ ਪਹਿਲਾਂ ਸੈਸ਼ਨ ਹੈ। ਆਮ ਆਦਮੀ ਪਾਰਟੀ ਦੇ ਵਿਧਾਇਕ ਇਸ ਸੈਸ਼ਨ ਵਿੱਚ ਪੁੱਜਣੇ ਸ਼ੁਰੂ ਹੋ ਗਏ ਹਨ। ਇਸ ਵਿਚਕਾਰ ਨਾਭਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਸਾਈਕਲ ਉਤੇ ਨਾਭਾ ਤੋਂ ਚੰਡੀਗੜ੍ਹ ਲਈ ਰਵਾਨਾ ਹੋਏ।
ਉਨ੍ਹਾਂ ਦੀ ਇਸ ਸਾਦਗੀ ਦੀ ਇਲਾਕੇ ਵਿੱਚ ਹੀ ਨਹੀਂ ਪੂਰੇ ਪੰਜਾਬ ਵਿੱਚ ਚਰਚਾ ਹੋ ਰਹੀ ਹੈ। ਉਨ੍ਹਾਂ ਨੇ ਨਾਭਾ ਤੋਂ ਚੱਲਣ ਤੋਂ ਪਹਿਲਾਂ ਕਿਹਾ ਕਿ ਚਲੋ ਸ਼ਹੀਦਾਂ ਦੀ ਸੋਚ ਦਾ ਪੰਜਾਬ ਸਿਰਜੀਏ। ਉਨ੍ਹਾਂ ਨੇ ਕਿਹਾ ਕਿ ਪੰਜਾਬ ਦਾ ਵਿਕਾਸ ਅਸੀਂ ਮਿਲਜੁਲ ਕੇ ਕਰਨਾ ਹੈ। ਇਸ ਲਈ ਸਾਰੇ ਪੰਜਾਬ ਵਾਸੀਆਂ ਨੂੰ ਹੰਭਲਾ ਮਾਰਨਾ ਪੈਣਾ ਹੈ।
ਵਿਧਾਨ ਸਭਾ ਹਲਕੇ ਨਾਭਾ ਤੋਂ ਆਮ ਪਾਰਟੀ ਦੇ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਸਾਈਕਲ ਉਤੇ ਸਵਾਰ ਹੋ ਕੇ ਵਿਧਾਨ ਸਭਾ ਹੋਏ ਰਵਾਨਾ। ਇਸ ਮੌਕੇ ਵਿਧਾਇਕ ਗੁਰਦੇਵ ਸਿੰਘ ਦੇਵਮਾਨ ਨੇ ਕਿਹਾ ਕਿ ਮੇਰੇ ਲਈ ਅੱਜ ਬਹੁਤ ਵੱਡਾ ਦਿਨ ਹੈ। ਮੈਂ ਪਹਿਲੀ ਵਾਰ ਵਿਧਾਨ ਸਭਾ ਦੇ ਵਿੱਚ ਸਹੁੰ ਚੁੱਕਣ ਲਈ ਜਾ ਰਿਹਾ ਹਾਂ। ਉਨ੍ਹਾਂ ਕਿਹਾ ਕਿ ਅਸੀਂ ਸਰਦਾਰ ਭਗਤ ਸਿੰਘ ਦੇ ਸੁਪਨਿਆਂ ਨੂੰ ਪੂਰਾ ਕਰਨ ਦੇ ਲਈ ਜਾ ਰਹੇ ਹਾਂ।
ਉਨ੍ਹਾਂ ਅਰਦਾਸ ਕਰਦਿਆਂ ਕਿਹਾ ਕਿ ਆਓ ਸਾਰੇ ਰਲ ਕੇ ਪੰਜਾਬ ਨੂੰ ਮੁੜ ਪੰਜਾਬ ਬਣਾਈਏ। ਆਓ ਆਪਾਂ ਸਾਰੇ ਮਿਲ ਕੇ ਪੰਜਾਬ ਨੂੰ ਵਿਕਾਸ ਦੀਆਂ ਲੀਹਾਂ ਉਤੇ ਪਹੁੰਚਾਈਏ। ਜ਼ਿਕਰਯੋਗ ਹੈ ਕਿ ਇਹ ਪੰਜਾਬ ਦਾ ਪਹਿਲਾ ਵਿਧਾਇਕ ਹੈ ਜੋ ਨਾਭੇ ਤੋਂ ਸਾਈਕਲ ਉਤੇ ਰਵਾਨਾ ਹੋ ਕੇ ਵਿਧਾਨ ਸਭਾ ਜਾ ਰਿਹਾ ਹੈ।
ਇਹ ਵੀ ਪੜ੍ਹੋ : ਸਾਬਕਾ ਕ੍ਰਿਕਟਰ ਹਰਭਜਨ ਸਿੰਘ 'ਆਪ' ਵੱਲੋਂ ਰਾਜ ਸਭਾ ਮੈਂਬਰ ਹੋ ਸਕਦੇ ਹਨ