ਮੁੱਖ ਖਬਰਾਂ

ਸਿੱਧੂ ਨੂੰ ਹਰਾਉਣ ਵਾਲੀ 'ਆਪ' ਵਿਧਾਇਕ ਜੀਵਨਜੋਤ ਕੌਰ ਖ਼ਿਲਾਫ਼ ਵਰਤੀ ਗਈ ਭੱਦੀ ਸ਼ਬਦਾਵਲੀ, ਮਿਲੀ ਜਾਨੋ ਮਾਰਨ ਦੀ ਧਮਕੀ

By Jasmeet Singh -- May 29, 2022 1:39 pm

ਅੰਮ੍ਰਿਤਸਰ, 29 ਮਈ: ਕਾਂਗਰਸ ਦੇ ਪੰਜਾਬ ਪ੍ਰਧਾਨ ਨਵਜੋਤ ਸਿੰਘ ਸਿੱਧੂ ਅਤੇ ਅਕਾਲੀ ਦਲ ਦੇ ਬਿਕਰਮ ਸਿੰਘ ਨੂੰ ਹਰਾਉਣ ਵਾਲੀ ਆਮ ਆਦਮੀ ਪਾਰਟੀ ਦੀ ਵਿਧਾਇਕਾ ਜੀਵਨਜੋਤ ਕੌਰ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲੀਆਂ ਹਨ। ਉਨ੍ਹਾਂ ਨੂੰ ਇਹ ਧਮਕੀਆਂ ਇੰਟਰਨੈੱਟ ਮੀਡੀਆ ਰਾਹੀਂ ਦਿੱਤੀ ਗਈ ਹੈ।

ਇਹ ਵੀ ਪੜ੍ਹੋ: ਪੰਜਾਬ 'ਚ ਵਧਣ ਲੱਗਾ ਕੋਰੋਨਾ ਦਾ ਕਹਿਰ, 3 ਦਿਨਾਂ 'ਚ ਐਕਟਿਵ ਕੇਸ 109 ਤੋਂ ਵਧ ਕੇ ਹੋਏ 130


ਦੱਸ ਦੇਈਏ ਕਿ ਦੋਸ਼ੀ ਨੇ ਫੇਸਬੁੱਕ 'ਤੇ ਮਹਿਲਾ ਵਿਧਾਇਕ ਖ਼ਿਲਾਫ਼ ਨਾ ਸਿਰਫ਼ ਭੱਦੀ ਸ਼ਬਦਾਵਲੀ ਦੀ ਵਰਤੋਂ ਕੀਤੀ ਸਗੋਂ ਮਾਰਨ ਦੀ ਧਮਕੀ ਵੀ ਦਿੱਤੀ। ਵਿਧਾਇਕ ਨੇ ਇਸ ਸਬੰਧੀ ਡੀਜੀਪੀ ਵੀਕੇ ਭਵਰਾ ਅਤੇ ਕਮਿਸ਼ਨਰ ਅਰੁਣਪਾਲ ਸਿੰਘ ਨੂੰ ਵੀ ਸ਼ਿਕਾਇਤ ਦਿੱਤੀ ਹੈ।

ਮਹਿਲਾ ਵਿਧਾਇਕ ਨੇ ਪੁਲਿਸ ਨੂੰ ਦੱਸਿਆ ਕਿ ਦੋਸ਼ੀ ਆਪਣੀ ਆਈਡੀ ਰਾਹੀਂ ਉਸ 'ਤੇ ਭੱਦੀ ਅਤੇ ਅਸ਼ਲੀਲ ਟਿੱਪਣੀਆਂ ਕਰ ਰਿਹਾ ਹੈ। ਉਸ ਦੀ ਕਾਰਜਸ਼ੈਲੀ 'ਤੇ ਵੀ ਟਿੱਪਣੀਆਂ ਕਰ ਰਿਹਾ ਹੈ।

ਮੁੱਢਲੀ ਜਾਂਚ ਤੋਂ ਬਾਅਦ ਥਾਣਾ ਛੇਹਰਟਾ ਤੋਂ ਸਿਕੰਦਰ ਸਿੰਘ ਨਾਮਕ ਵਿਅਕਤੀ ਖ਼ਿਲਾਫ਼ ਆਈਟੀ ਐਕਟ ਅਧੀਨ ਥਾਣਾ ਮਕਬੂਲਪੁਰਾ ਦੀ ਪੁਲਿਸ ਨੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਦੇ ਦੋਸ਼ ਹੇਠ ਕੇਸ ਦਰਜ ਕਰ ਲਿਆ ਹੈ।

ਪੁਲਿਸ ਦੀ ਸਾਈਬਰ ਸ਼ਾਖਾ ਸਿਕੰਦਰ ਸਿੰਘ ਤੋਂ ਪੁੱਛਗਿੱਛ ਕਰ ਰਹੀ ਹੈ ਤਾਂ ਜੋ ਮੁਲਜ਼ਮਾਂ ਤੱਕ ਪਹੁੰਚਿਆ ਜਾ ਸਕੇ। ਪੁਲਿਸ ਕਮਿਸ਼ਨਰ ਨੇ ਦਾਅਵਾ ਕੀਤਾ ਹੈ ਕਿ ਮੁਲਜ਼ਮਾਂ ਨੂੰ ਜਲਦੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

ਇਹ ਵੀ ਪੜ੍ਹੋ: ਗਿਆਨੀ ਹਰਪ੍ਰੀਤ ਸਿੰਘ ਤੋਂ ਬਾਅਦ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਨੇ ਵੀ ਆਪਣੀ ਸਰਕਾਰੀ ਸੁਰੱਖਿਆ ਵਾਪਸੀ ਕੀਤੀ

ਦੱਸ ਦੇਈਏ ਕਿ ਅਜੇ ਤੱਕ ਇਹ ਪਤਾ ਨਹੀਂ ਲੱਗ ਸਕਿਆ ਹੈ ਕਿ ਮੁਲਜ਼ਮ ਕਿਸ ਪਾਰਟੀ ਨਾਲ ਸਬੰਧਤ ਹੈ।

-PTC News

  • Share