Fri, Apr 19, 2024
Whatsapp

'ਆਪ' ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਉਪਰ ਪਤਨੀ ਨੇ ਲਗਾਏ ਗੰਭੀਰ ਦੋਸ਼

Written by  Ravinder Singh -- August 17th 2022 11:15 AM -- Updated: August 17th 2022 06:33 PM
'ਆਪ' ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਉਪਰ ਪਤਨੀ ਨੇ ਲਗਾਏ ਗੰਭੀਰ ਦੋਸ਼

'ਆਪ' ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਉਪਰ ਪਤਨੀ ਨੇ ਲਗਾਏ ਗੰਭੀਰ ਦੋਸ਼

ਸਨੌਰ : ਸਨੌਰ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਵਿਵਾਦਾਂ ਵਿੱਚ ਘਿਰਦੇ ਨਜ਼ਰ ਆ ਰਹੇ ਹਨ। ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਦੀ ਦੂਜੀ ਪਤਨੀ ਨੇ ਵਿਧਾਇਕ ਖ਼ਿਲਾਫ਼ ਗੰਭੀਰ ਇਲਜ਼ਾਮ ਲਗਾਉਂਦੇ ਹੋਏ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਹੈ। ਗੁਰਪ੍ਰੀਤ ਕੌਰ ਨਾਂ ਦੀ ਔਰਤ ਖ਼ੁਦ ਨੂੰ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਦੀ ਪਤਨੀ ਦੱਸ ਰਹੀ ਹੈ। 'ਆਪ' ਵਿਧਾਇਕ ਪਠਾਨਾਜਰਾ ਉਪਰ ਪਤਨੀ ਨੇ ਲਗਾਏ ਗੰਭੀਰ ਦੋਸ਼ਗੁਰਪ੍ਰੀਤ ਕੌਰ ਨੇ ਜ਼ੀਰਕਪੁਰ ਥਾਣੇ ਵਿਚ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੇ ਜਾਣ ਦੀ ਸ਼ਿਕਾਇਤ ਦਰਜ ਕਰਵਾਈ ਹੈ। ਉਨ੍ਹਾਂ ਨੇ ਦੋਸ਼ ਲਗਾਉਂਦੇ ਹੋਏ ਕਿਹਾ ਕਿ ਹਰਮੀਤ ਸਿੰਘ ਨੇ ਤਲਾਕ ਲਏ ਬਿਨਾਂ ਉਸ ਨਾਲ ਦੂਜਾ ਵਿਆਹ ਕਰਵਾ ਕੇ ਉਸ ਨਾਲ ਧੋਖਾ ਕੀਤਾ ਹੈ। ਔਰਤ ਦਾ ਕਹਿਣਾ ਹੈ ਕਿ ਉਨ੍ਹਾਂ ਦਾ ਵਿਆਹ ਪਿਛਲੇ ਸਾਲ 14 ਅਗਸਤ ਨੂੰ ਹੋਇਆ ਸੀ। 'ਆਪ' ਵਿਧਾਇਕ ਪਠਾਨਾਜਰਾ ਉਪਰ ਪਤਨੀ ਨੇ ਲਗਾਏ ਗੰਭੀਰ ਦੋਸ਼ਗੁਰਪ੍ਰੀਤ ਕੌਰ ਨੇ ਹਰਮੀਤ ਸਿੰਘ ਪਠਾਨਮਾਜਰਾ ਉਤੇ ਜਾਨੋਂ ਮਾਰਨ ਦੀ ਧਮਕੀ ਦੇਣ ਦੇ ਦੋਸ਼ ਲਗਾਏ। ਉਨ੍ਹਾਂ ਨੇ ਇਲਜ਼ਾਮ ਲਗਾਏ ਕੇ ਪਠਾਨਮਾਜਰਾ ਦੇ ਰਿਸ਼ਤੇਦਾਰ ਨੇ ਵਟਸਐਪ ਉਤੇ ਉਸ ਲਈ ਭੱਦੀ ਸ਼ਬਦਾਵਲੀ ਵਰਤੀ। ਜਦੋਂ ਉਸ ਨੇ ਫੋਨ ਕੀਤਾ ਤਾਂ ਉਸ ਨੇ ਕੋਈ ਜਵਾਬ ਨਹੀਂ ਦਿੱਤਾ। ਉਨ੍ਹਾਂ ਨੇ ਦੱਸਿਆ ਕਿ ਬੀਤੇ ਦਿਨੀਂ ਹਰਮੀਤ ਸਿੰਘ ਪਠਾਨਮਾਜਰਾ ਨੇ ਉਸ ਨਾਲ ਕੁੱਟਮਾਰ ਵੀ ਕੀਤੀ ਸੀ। ਗੁਰਪ੍ਰੀਤ ਨੇ ਦੋਸ਼ ਲਗਾਏ ਕਿ ਹਰਮੀਤ ਸਿੰਘ ਨੇ ਬਿਨਾਂ ਤਲਾਕ ਲਏ ਉਸ ਨਾਲ ਪ੍ਰੇਮ ਵਿਆਹ ਕਰਵਾਇਆ ਹੈ। ਇਸ ਸਬੰਧੀ ਉਨ੍ਹਾਂ ਨੇ ਜ਼ੀਰਕਪੁਰ ਥਾਣੇ ਵਿੱਚ ਸ਼ਿਕਾਇਤ ਦੇ ਦਿੱਤੀ ਹੈ। ਉਨ੍ਹਾਂ ਨੇ ਅੱਗੇ ਦੱਸਿਆ ਕਿ ਉਸ ਕੋਲ ਬਹੁਤ ਸਾਰੇ ਸਬੂਤ ਹਨ। ਗੁਰਪ੍ਰੀਤ ਕੌਰ ਨੇ ਪੁਲਿਸ ਕੋਲੋਂ ਇਨਸਾਫ਼ ਦੀ ਮੰਗ ਕਰਦੇ ਹੋ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ। ਇਹ ਵੀ ਪੜ੍ਹੋ : ਪਟਿਆਲਾ ਜਨਰਲ ਹਾਊਸ ਦੀ ਮੀਟਿੰਗ 'ਚ ਲੱਗੇਗੀ ਵਿਕਾਸ ਕਾਰਜਾਂ 'ਤੇ ਮੋਹਰ


Top News view more...

Latest News view more...