Thu, Apr 18, 2024
Whatsapp

ਕੈਪਟਨ ਅਮਰਿੰਦਰ ਸਿੰਘ ਨੇ ਆਮ ਆਦਮੀ ਪਾਰਟੀ ਦੀਆਂ ਨਵ -ਵਿਆਹੀਆਂ ਜੋੜੀਆਂ ਨੂੰ ਦਿੱਤਾ ਆਸ਼ੀਰਵਾਦ

Written by  Shanker Badra -- February 22nd 2019 04:12 PM
ਕੈਪਟਨ ਅਮਰਿੰਦਰ ਸਿੰਘ ਨੇ ਆਮ ਆਦਮੀ ਪਾਰਟੀ ਦੀਆਂ ਨਵ -ਵਿਆਹੀਆਂ ਜੋੜੀਆਂ ਨੂੰ ਦਿੱਤਾ ਆਸ਼ੀਰਵਾਦ

ਕੈਪਟਨ ਅਮਰਿੰਦਰ ਸਿੰਘ ਨੇ ਆਮ ਆਦਮੀ ਪਾਰਟੀ ਦੀਆਂ ਨਵ -ਵਿਆਹੀਆਂ ਜੋੜੀਆਂ ਨੂੰ ਦਿੱਤਾ ਆਸ਼ੀਰਵਾਦ

ਕੈਪਟਨ ਅਮਰਿੰਦਰ ਸਿੰਘ ਨੇ ਆਮ ਆਦਮੀ ਪਾਰਟੀ ਦੀਆਂ ਨਵ -ਵਿਆਹੀਆਂ ਜੋੜੀਆਂ ਨੂੰ ਦਿੱਤਾ ਆਸ਼ੀਰਵਾਦ:ਪਟਿਆਲਾ : ਅੱਜ - ਕੱਲ ਵਿਆਹਾਂ ਦਾ ਸੀਜ਼ਨ ਚੱਲ ਰਿਹਾ ਹੈ।ਇਸ ਦੌਰਾਨ ਆਮ ਆਦਮੀ ਪਾਰਟੀ ਦੀ ਤਲਵੰਡੀ ਸਾਬੋ ਤੋਂ ਵਿਧਾਇਕਾ ਬਲਜਿੰਦਰ ਕੌਰ ਅਤੇ ਬਠਿੰਡਾ ਦਿਹਾਤੀ ਤੋਂ ਵਿਧਾਇਕਾ ਰੁਪਿੰਦਰ ਕੌਰ ਰੂਬੀ ਪਿਛਲੇ ਦਿਨੀਂ ਵਿਆਹ ਦੇ ਬੰਧਨ 'ਚ ਬੱਝ ਗਈਆਂ ਹਨ।ਅੱਜ ਆਮ ਆਦਮੀ ਪਾਰਟੀ ਦੀਆਂ ਇਹ ਨਵ-ਵਿਆਹੀਆਂ ਵਿਧਾਇਕਾਂ ਬਲਜਿੰਦਰ ਕੌਰ ਅਤੇ ਰੁਪਿੰਦਰ ਕੌਰ ਰੂਬੀ ਨੇ ਅੱਜ ਆਪਣੇ ਜੀਵਨ ਸਾਥੀਆਂ ਨਾਲ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ ਕੀਤੀ ਹੈ। [caption id="attachment_260167" align="aligncenter" width="300"]AAP Newly-wed MLAs Baljinder Kaur and Rupinder Kaur Ruby Capt Amarinder Singh Visit
ਕੈਪਟਨ ਅਮਰਿੰਦਰ ਸਿੰਘ ਨੇ ਆਮ ਆਦਮੀ ਪਾਰਟੀ ਦੀਆਂ ਨਵ -ਵਿਆਹੀਆਂ ਜੋੜੀਆਂ ਨੂੰ ਦਿੱਤਾ ਆਸ਼ੀਰਵਾਦ[/caption] ਇਹ ਮੁਲਾਕਾਤ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਰਿਹਾਇਸ਼ ਵਿਖੇ ਕੀਤੀ ਗਈ ਹੈ।ਇਸ ਮੌਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਨ੍ਹਾਂ ਨਵ-ਵਿਆਹੀਆਂ ਵਿਧਾਇਕਾਂ ਨੂੰ ਵਿਆਹ ਦੀਆਂ ਮੁਬਾਰਕਾਂ ਦਿੱਤੀਆਂ ਅਤੇ ਆਸ਼ੀਰਵਾਦ ਦਿੱਤਾ ਹੈ। [caption id="attachment_260166" align="aligncenter" width="300"]AAP Newly-wed MLAs Baljinder Kaur and Rupinder Kaur Ruby  Capt Amarinder Singh Visit
ਕੈਪਟਨ ਅਮਰਿੰਦਰ ਸਿੰਘ ਨੇ ਆਮ ਆਦਮੀ ਪਾਰਟੀ ਦੀਆਂ ਨਵ -ਵਿਆਹੀਆਂ ਜੋੜੀਆਂ ਨੂੰ ਦਿੱਤਾ ਆਸ਼ੀਰਵਾਦ[/caption] ਦੱਸ ਦਈਏ ਆਮ ਆਦਮੀ ਪਾਰਟੀ ਦੀ ਵਿਧਾਇਕਾ ਬਲਜਿੰਦਰ ਕੌਰ ਦਾ ਵਿਆਹ 17 ਫਰਵਰੀ ਨੂੰ ਮਾਝੇ ਦੇ ਸੁਖਰਾਜ ਸਿੰਘ ਬੱਲ ਨਾਲ ਹੋਇਆ ਹੈ।ਇਸੇ ਤਰ੍ਹਾਂ ਬਠਿੰਡਾ ਦਿਹਾਤੀ ਤੋਂ ਆਮ ਆਦਮੀ ਪਾਰਟੀ ਦੀ ਵਿਧਾਇਕਾ ਰੁਪਿੰਦਰ ਕੌਰ ਰੂਬੀ ਦਾ ਵਿਆਹ 11 ਅਕਤੂਬਰ 2018 ਨੂੰ ਬਠਿੰਡਾ ਦੇ ਹੀ ਰਹਿਣ ਵਾਲੇ ਨੌਜਵਾਨ ਸਾਹਿਲ ਪੁਰੀ ਨਾਲ ਹੋਇਆ ਹੈ ਜੋ ਇਸ ਵੇਲੇ ਸਿਹਤ ਵਿਭਾਗ ‘ਚ ਐਜੂਕੇਟਰ ਅਫਸਰ ਵਜੋਂ ਤਾਇਨਾਤ ਹੈ। -PTCNews


Top News view more...

Latest News view more...