Thu, Apr 25, 2024
Whatsapp

ਜੀਐਸਟੀ ਨੂੰ ਲੈ ਕੇ 'ਆਪ' ਵੱਲੋਂ ਕੇਂਦਰ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ

Written by  Ravinder Singh -- August 03rd 2022 01:57 PM
ਜੀਐਸਟੀ ਨੂੰ ਲੈ ਕੇ 'ਆਪ' ਵੱਲੋਂ ਕੇਂਦਰ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ

ਜੀਐਸਟੀ ਨੂੰ ਲੈ ਕੇ 'ਆਪ' ਵੱਲੋਂ ਕੇਂਦਰ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ

ਅੰਮ੍ਰਿਤਸਰ : ਅੱਜ ਆਮ ਆਦਮੀ ਪਾਰਟੀ ਵੱਲੋਂ ਅੰਮ੍ਰਿਤਸਰ ਦੇ ਭੰਡਾਰੀ ਪੁਲ ਉਤੇ ਜੀਐਸਟੀ ਨੂੰ ਲੈ ਕੇ ਕੇਂਦਰ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਆਮ ਆਦਮੀ ਪਾਰਟੀ ਦੇ ਆਗੂਆਂ ਨੇ ਗੱਲਬਾਤ ਕਰਦੇ ਹੋਏ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਧਾਰਮਿਕ ਸਥਾਨਾਂ ਦੇ ਉੱਤੇ ਜਿਹੜਾ ਜੀਐੱਸਟੀ ਲਗਾਇਆ ਜਾ ਰਿਹਾ ਹੈ ਅਸੀਂ ਇਸ ਦਾ ਸਖ਼ਤ ਵਿਰੋਧ ਕਰ ਰਹੇ ਹਾਂ। ਇਸ ਕਾਰਨ ਅੱਜ ਆਮ ਆਦਮੀ ਪਾਰਟੀ ਵਰਕਰਾਂ ਵੱਲੋਂ ਕੇਂਦਰ ਸਰਕਾਰ ਖਿਲਾਫ਼ ਸ਼ਾਂਤਮਈ ਢੰਗ ਨਾਲ ਰੋਸ ਪ੍ਰਦਰਸ਼ਨ ਕੀਤਾ ਗਿਆ। ਜੀਐਸਟੀ ਨੂੰ ਲੈ ਕੇ 'ਆਪ' ਵੱਲੋਂ ਕੇਂਦਰ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨਧਰਨਕਾਰੀਆਂ ਨੇ ਕਿਹਾ ਕਿ ਜੇ ਕੇਂਦਰ ਸਰਕਾਰ ਨੇ ਜੀਐੱਸਟੀ ਦਾ ਫਰਮਾਨ ਵਾਪਸ ਨਾ ਲਿਆ ਤੇ ਆਮ ਆਦਮੀ ਪਾਰਟੀ ਵੱਲੋਂ ਤਿੱਖਾ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਉਨ੍ਹਾਂ ਨੇ ਕਿਹਾ ਕੇਂਦਰ ਸਰਕਾਰ 12 ਫ਼ੀਸਦੀ ਜੀਐਸਟੀ ਲਗਾ ਕੇ ਗ਼ਰੀਬ ਜਨਤਾ ਦਾ ਖ਼ੂਨ ਚੂਸ ਰਹੀ ਹੈ। ਉਨ੍ਹਾਂ ਨੇ ਅੱਗੇ ਕਿਹਾ ਕਿ ਮੋਦੀ ਸਰਕਾਰ ਵੱਲੋਂ ਜਿਹੜਾ ਜਜ਼ੀਆ ਟੈਕਸ ਲਗਾਇਆ ਜਾ ਰਿਹਾ ਹੈ ਇਸ ਦਾ ਫੁਰਮਾਨ ਵਾਪਸ ਲਿਆ ਜਾਵੇ। ਕਿਸੇ ਵੀ ਧਰਮ ਦੀ ਸਰਾਂ ਉਤੇ ਇਹ ਟੈਕਸ ਨਹੀਂ ਲੱਗਣਾ ਚਾਹੀਦਾ ਜੋ ਕਿ ਲੋਕਾਂ ਦੀ ਸੇਵਾ ਵਾਸਤੇ ਲੰਗਰ ਚੱਲਦੇ ਹਨ। ਜੀਐਸਟੀ ਨੂੰ ਲੈ ਕੇ 'ਆਪ' ਵੱਲੋਂ ਕੇਂਦਰ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨਉਨ੍ਹਾਂ ਨੇ ਕਿਹਾ ਗੁਰੂ ਘਰ ਦੇ ਨਜ਼ਦੀਕ ਸਥਿਤ ਸਰਾਵਾਂ ਨੂੰ ਜੀਐਸਟੀ ਦੇ ਦਾਇਰੇ ਵਿੱਚ ਲਿਆਉਣਾ ਸਰਾਸਰ ਗਲਤ ਹੈ। ਮੋਦੀ ਸਰਕਾਰ ਜਦੋਂ ਦੀ ਸੱਤਾ ਵਿੱਚ ਆਈ ਹੈ ਆਏ ਦਿਨ ਕੋਈ ਨਾ ਕੋਈ ਟੈਕਸ ਗਰੀਬ ਜਨਤਾ ਉਤੇ ਲਗਾਇਆ ਜਾ ਰਿਹਾ ਹੈ। ਹੁਣ ਆਮ ਜਨਤਾ ਮੋਦੀ ਸਰਕਾਰ ਦੇ ਖ਼ਿਲਾਫ਼ ਖੜ੍ਹੀ ਹੋ ਗਈ ਹੈ। ਲੋਕਾਂ ਵਿੱਚ ਕੇਂਦਰ ਸਰਕਾਰ ਖ਼ਿਲਾਫ਼ ਭਾਰੀ ਰੋਸ ਪਾਇਆ ਜਾ ਰਿਹਾ ਹੈ। ਜੀਐਸਟੀ ਨੂੰ ਲੈ ਕੇ 'ਆਪ' ਵੱਲੋਂ ਕੇਂਦਰ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਕਿਸਾਨ ਜਥੇਬੰਦੀਆਂ ਦੇ ਨਾਲ-ਨਾਲ ਹੋਰ ਵੀ ਧਾਰਮਿਕ ਤੇ ਰਾਜਨੀਤਿਕ ਪਾਰਟੀਆਂ ਇਸ ਦਾ ਵਿਰੋਧ ਕਰਨਗੀਆਂ। ਇਹ ਵੀ ਪੜ੍ਹੋ : 16 ਕਰੋੜ ਦਾ ਬਕਾਇਆ ਨਹੀਂ ਕੀਤਾ ਅਦਾ ਤਾਂ PGI ਨੇ ਬੰਦ ਕੀਤਾ ਪੰਜਾਬ ਵਾਸੀਆਂ ਦਾ Cashless ਇਲਾਜ


Top News view more...

Latest News view more...