ਆਪ ਦੀ ਪੰਜਾਬ ਕੋਰ ਕਮੇਟੀ ਨੇ 2019 ਦੀਆਂ ਲੋਕ ਸਭਾ ਚੋਣਾਂ ਲਈ 5 ਉਮੀਦਵਾਰਾਂ ਦਾ ਕੀਤਾ ਐਲਾਨ

AAP Punjab Core Committee 2019 Lok Sabha elections 5 candidates Announcement

ਆਪ ਦੀ ਪੰਜਾਬ ਕੋਰ ਕਮੇਟੀ ਨੇ 2019 ਦੀਆਂ ਲੋਕ ਸਭਾ ਚੋਣਾਂ ਲਈ 5 ਉਮੀਦਵਾਰਾਂ ਦਾ ਕੀਤਾ ਐਲਾਨ:ਆਮ ਆਦਮੀ ਪਾਰਟੀ (ਆਪ) ਪੰਜਾਬ ਦੀ ਪੰਜਾਬ ਕੋਰ ਕਮੇਟੀ ਦੀ ਅਹਿਮ ਮੀਟਿੰਗ ਹੋਈ ਹੈ।ਇਸ ਮੀਟਿੰਗ ਵਿੱਚ ਆਪ ਦੀ ਪੰਜਾਬ ਕੋਰ ਕਮੇਟੀ ਨੇ 2019 ਦੀਆਂ ਲੋਕ ਸਭਾ ਚੋਣਾਂ ਲਈ 5 ਉਮੀਦਵਾਰਾਂ ਦਾ ਐਲਾਨ ਕੀਤਾ ਹੈ।ਜਿਸ ਦੇ ਵਿੱਚ ਸੰਗਰੂਰ ਤੋਂ ਭਗਵੰਤ ਮਾਨ ਸੰਗਰੂਰ ,ਫਰੀਦਕੋਟ ਤੋਂ ਪ੍ਰੋਫੈਸਰ ਸਾਧੂ ਸਿੰਘ ਫਰੀਦਕੋਟ ,ਹੁਸ਼ਿਆਰਪੁਰ ਤੋਂ ਡਾ. ਰਵਜੋਤ ਸਿੰਘ , ਅੰਮ੍ਰਿਤਸਰ ਸਾਹਿਬ ਤੋਂ ਕੁਲਦੀਪ ਸਿੰਘ ਧਾਲੀਵਾਲ ਅਤੇ ਸ੍ਰੀ ਅਨੰਦਪੁਰ ਸਾਹਿਬ ਤੋਂ ਨਰਿੰਦਰ ਸਿੰਘ ਸ਼ੇਰਗਿਲ ਨੂੰ ਆਪਣਾ ਉਮੀਦਵਾਰ ਐਲਾਨਿਆ ਹੈ।

ਦੱਸ ਦੇਈਏ ਕਿ 2019 ਦੀਆਂ ਲੋਕ ਸਭਾ ਚੋਣਾਂ ਲਈ ਸਾਰੀਆਂ ਰਾਜਨੀਤਿਕ ਪਾਰਟੀਆਂ ਨੇ ਆਪੋ -ਆਪਣੀਆਂ ਤਿਆਰੀਆਂ ਆਰੰਭ ਦਿੱਤੀਆਂ ਹਨ।ਇਸ ਦੇ ਲਈ ਜਿਥੇ ਅਕਾਲੀ -ਭਾਜਪਾ ਅਤੇ ਕਾਂਗਰਸ ਆਪਣੇ ਉਮੀਦਵਾਰ ਚੋਣ ਮੈਦਾਨ ਵਿੱਚ ਉਤਾਰਨ ਦੀ ਤਿਆਰੀ ਵਿੱਚ ਹੈ।ਓਥੇ ਹੀ ਅੱਜ ਆਮ ਆਦਮੀ ਪਾਰਟੀ (ਆਪ) ਪੰਜਾਬ ਦੀ ਇਕਾਈ ਨੇ ਆਪਣੇ 5 ਉਮੀਦਵਾਰ ਚੋਣ ਮੈਦਾਨ ਵਿੱਚ ਉਤਾਰ ਦਿੱਤੇ ਹਨ।
-PCTNews