Wed, Aug 26, 2026
Whatsapp

‘ਆਪ’ ਵੱਲੋਂ ਉਮੀਦਵਾਰਾਂ ਦੀ ਪੰਜਵੀਂ ਸੂਚੀ ਜਾਰੀ, ਜਾਣੋ ਕਿਸ ਨੂੰ ਕਿੱਥੋਂ ਮਿਲੀ ਟਿਕਟ

Reported by:  PTC News Desk  Edited by:  Riya Bawa -- December 28th 2021 11:30 AM -- Updated: December 28th 2021 11:35 AM
‘ਆਪ’ ਵੱਲੋਂ ਉਮੀਦਵਾਰਾਂ ਦੀ ਪੰਜਵੀਂ ਸੂਚੀ ਜਾਰੀ, ਜਾਣੋ ਕਿਸ ਨੂੰ ਕਿੱਥੋਂ ਮਿਲੀ ਟਿਕਟ

‘ਆਪ’ ਵੱਲੋਂ ਉਮੀਦਵਾਰਾਂ ਦੀ ਪੰਜਵੀਂ ਸੂਚੀ ਜਾਰੀ, ਜਾਣੋ ਕਿਸ ਨੂੰ ਕਿੱਥੋਂ ਮਿਲੀ ਟਿਕਟ

ਚੰਡੀਗੜ੍ਹ: ਪੰਜਾਬ ਵਿਧਾਨਸਭਾ ਚੋਣਾਂ ਨੂੰ ਲੈ ਕੇ ਸਿਆਸੀ ਅਖਾੜਾ ਗਰਮਾਇਆ ਹੋਇਆ ਹੈ ਤੇ ਸਾਰੀਆਂ ਹੀ ਸਿਆਸੀ ਪਾਰਟੀਆਂ ਵੱਲੋਂ ਵਿਧਾਨਸਭਾ ਚੋਣਾਂ ਨੂੰ ਲੈ ਕੇ ਤਿਆਰੀਆਂ ਖਿੱਚੀਆਂ ਜਾ ਰਹੀਆਂ ਹਨ। ਸਾਰੀਆਂ ਪਾਰਟੀਆਂ ਵੱਲੋਂ ਆਪਣੇ ਉਮੀਦਵਾਰ ਐਲਾਨਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਇਸ ਦੇ ਤਹਿਤ ਐਤਵਾਰ ਨੂੰ ਆਮ ਆਦਮੀ ਪਾਰਟੀ ਵੱਲੋਂ ਉਮੀਦਵਾਰਾਂ ਦੀ ਪੰਜਵੀਂ ਸੂਚੀ ਜਾਰੀ ਕੀਤੀ ਗਈ ਹੈ। ਇਸ ਸੂਚੀ ਮੁਤਾਬਕ ਪਾਰਟੀ ਨੇ ਆਪਣੇ 15 ਉਮੀਦਵਾਰਾਂ ਦਾ ਐਲਾਨ ਕੀਤਾ ਹੈ। ਜ਼ਿਕਰਯੋਗ ਹੈ ਕਿ ਕਿ ਇਸ ਤੋਂ ਪਹਿਲਾਂ ਆਮ ਆਦਮੀ ਪਾਰਟੀ ਵੱਲੋਂ ਉਮੀਦਵਾਰਾਂ ਦੀਆਂ 4 ਸੂਚੀਆਂ ਜਾਰੀ ਕੀਤੀਆਂ ਜਾ ਚੁੱਕੀਆਂ ਹਨ। ਵਿਧਾਨ ਸਭਾ ਚੋਣਾਂ ਲਈ ਪਾਰਟੀ ਵੱਲੋਂ ਹੁਣ ਤੱਕ ਕੁੱਲ 88 ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕੀਤਾ ਜਾ ਚੁੱਕਾ ਹੈ। -PTC News

Electrical Saftey authority
Chandigarh Group of Colleges

Top News view more...

Latest News view more...

PTC NETWORK
PTC NETWORK