Sat, Apr 27, 2024
Whatsapp

'ਆਪ' ਵੱਲੋਂ ਉਮੀਦਵਾਰਾਂ ਦੀ ਤੀਜੀ ਸੂਚੀ ਜਾਰੀ, ਜਾਣੋ ਕਿਸ ਨੂੰ ਕਿੱਥੋਂ ਮਿਲੀ ਟਿਕਟ

Written by  Riya Bawa -- December 24th 2021 04:58 PM
'ਆਪ' ਵੱਲੋਂ ਉਮੀਦਵਾਰਾਂ ਦੀ ਤੀਜੀ ਸੂਚੀ ਜਾਰੀ, ਜਾਣੋ ਕਿਸ ਨੂੰ ਕਿੱਥੋਂ ਮਿਲੀ ਟਿਕਟ

'ਆਪ' ਵੱਲੋਂ ਉਮੀਦਵਾਰਾਂ ਦੀ ਤੀਜੀ ਸੂਚੀ ਜਾਰੀ, ਜਾਣੋ ਕਿਸ ਨੂੰ ਕਿੱਥੋਂ ਮਿਲੀ ਟਿਕਟ

ਚੰਡੀਗੜ੍ਹ: ਪੰਜਾਬ ਵਿਧਾਨਸਭਾ ਚੋਣਾਂ ਨੂੰ ਲੈ ਕੇ ਸਿਆਸੀ ਅਖਾੜਾ ਗਰਮਾਇਆ ਹੋਇਆ ਹੈ ਤੇ ਸਾਰੀਆਂ ਹੀ ਸਿਆਸੀ ਪਾਰਟੀਆਂ ਵੱਲੋਂ ਵਿਧਾਨਸਭਾ ਚੋਣਾਂ ਨੂੰ ਲੈ ਕੇ ਤਿਆਰੀਆਂ ਖਿੱਚੀਆਂ ਜਾ ਰਹੀਆਂ ਹਨ। ਸਾਰੀਆਂ ਪਾਰਟੀਆਂ ਵੱਲੋਂ ਆਪਣੇ ਉਮੀਦਵਾਰ ਐਲਾਨਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਇਸ ਦੇ ਤਹਿਤ ਸ਼ੁੱਕਰਵਾਰ ਨੂੰ ਆਮ ਆਦਮੀ ਪਾਰਟੀ ਵੱਲੋਂ ਉਮੀਦਵਾਰਾਂ ਦੀ ਤੀਜੀ ਸੂਚੀ ਜਾਰੀ ਕੀਤੀ ਗਈ ਹੈ। ਇਸ ਸੂਚੀ ਮੁਤਾਬਕ ਪਾਰਟੀ ਨੇ ਆਪਣੇ 18 ਉਮੀਦਵਾਰਾਂ ਦਾ ਐਲਾਨ ਕੀਤਾ ਹੈ। ਹੋਰ ਪੜ੍ਹੋ: ਹਰਭਜਨ ਸਿੰਘ ਨੇ ਕ੍ਰਿਕਟ ਤੋਂ ਲਿਆ ਸੰਨਿਆਸ, ਟਵੀਟ ਕਰ ਲਿਖਿਆ ਇਹ ਜ਼ਿਕਰਯੋਗ ਹੈ ਕਿ ਕਿ ਇਸ ਤੋਂ ਪਹਿਲਾਂ ਆਮ ਆਦਮੀ ਪਾਰਟੀ ਵੱਲੋਂ ਉਮੀਦਵਾਰਾਂ ਦੀਆਂ 2 ਸੂਚੀਆਂ ਜਾਰੀ ਕੀਤੀਆਂ ਜਾ ਚੁੱਕੀਆਂ ਹਨ। ਵਿਧਾਨ ਸਭਾ ਚੋਣਾਂ ਲਈ ਪਾਰਟੀ ਵੱਲੋਂ ਹੁਣ ਤੱਕ ਕੁੱਲ 58 ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕੀਤਾ ਜਾ ਚੁੱਕਾ ਹੈ। -PTC News


Top News view more...

Latest News view more...