ਆਮ ਆਦਮੀ ਪਾਰਟੀ ਨੇ ਸਾਬਕਾ ਵਿਧਾਇਕ ਜਰਨੈਲ ਸਿੰਘ ਨੂੰ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਕੀਤਾ ਸਸਪੈਂਡ  

By Shanker Badra - August 13, 2020 5:08 pm

ਆਮ ਆਦਮੀ ਪਾਰਟੀ ਨੇ ਸਾਬਕਾ ਵਿਧਾਇਕ ਜਰਨੈਲ ਸਿੰਘ ਨੂੰ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਕੀਤਾ ਸਸਪੈਂਡ:ਨਵੀਂ ਦਿੱਲੀ : ਆਮ ਆਦਮੀ ਪਾਰਟੀ ਨੇ ਆਪਣੇ ਸਾਬਕਾ ਵਿਧਾਇਕ ਜਰਨੈਲ ਸਿੰਘ ਨੂੰ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਸਸਪੈਂਡ ਕਰ ਦਿੱਤਾ ਹੈ। ਜਰਨੈਲ ਸਿੰਘ ਦਿੱਲੀ ਦੇ ਰਾਜੌਰੀ ਗਾਰਡਨ ਤੋਂ ਵਿਧਾਇਕ ਰਹਿ ਚੁੱਕੇ ਸਨ। ਜਰਨੈਲ ਸਿੰਘ ਨੇ ਮੰਗਲਵਾਰ 11 ਅਗਸਤ ਨੂੰ ਆਪਣੇ ਫੇਸਬੁੱਕ ਪੋਸਟ 'ਚ ਹਿੰਦੂ ਦੇਵੀ-ਦੇਵਤਿਆਂ 'ਤੇ ਸਵਾਲ ਉਠਾਏ ਸਨ।

ਆਮ ਆਦਮੀ ਪਾਰਟੀ ਨੇ ਆਪਣੇ ਸਾਬਕਾ ਵਿਧਾਇਕ ਜਰਨੈਲ ਸਿੰਘ ਨੂੰ ਪਾਰਟੀ 'ਚੋਂ ਕੀਤਾ ਮੁਅੱਤਲ

ਦਰਅਸਲ 'ਚ ਉਨ੍ਹਾਂ ਇਹ ਟਿੱਪਣੀ 11 ਅਗਸਤ ਨੂੰ ਆਪਣੇ ਟਵਿੱਟਰ ਅਕਾਊਂਟ ਤੋਂ ਇਕ ਭਾਈਚਾਰੇ ਦੇ ਦੇਵੀ-ਦੇਵਤਿਆਂ 'ਤੇ ਕੀਤੀ ਸੀ। ਜਿਸ ਤੋਂ ਬਾਅਦ ਜਦੋਂ ਇਹ ਮਾਮਲਾ ਪਾਰਟੀ ਦੇ ਧਿਆਨ ਵਿੱਚ ਆਇਆ ਤਾਂ ਜਰਨੈਲ ਸਿੰਘ ਨੂੰ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਮੁਅੱਤਲ ਕਰ ਦਿਤਾ ਗਿਆ ਹੈ। ਇਸ ਦੇ ਨਾਲ ਹੀ ਜਰਨੈਲ ਸਿੰਘ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਗਿਆ ਹੈ।

ਆਮ ਆਦਮੀ ਪਾਰਟੀ ਨੇ ਆਪਣੇ ਸਾਬਕਾ ਵਿਧਾਇਕ ਜਰਨੈਲ ਸਿੰਘ ਨੂੰ ਪਾਰਟੀ 'ਚੋਂ ਕੀਤਾ ਮੁਅੱਤਲ

ਜਰਨੈਲ ਸਿੰਘ ਦਾ ਕਹਿਣਾ ਸੀ ਕਿ ਉਨ੍ਹਾਂ ਨੇ ਆਪਣਾ ਫੋਨ ਆਪਣੇ ਬੇਟੇ ਨੂੰ ਦਿੱਤਾ ਸੀ ਤੇ ਉਸ ਨੇ ਗ਼ਲਤੀ ਨਾਲ ਕੁਝ ਕਾਪੀ ਪੇਸਟ ਕਰ ਦਿੱਤਾ, ਜਿਸ ਨੂੰ ਉਨ੍ਹਾਂ ਡਿਲੀਟ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਮੈਂ ਸਾਰੇ ਧਰਮਾਂ ਦਾ ਸਨਮਾਨ ਕਰਦਾ ਹਾਂ ਅਤੇ ਸ੍ਰੀ ਗੁਰੂ ਤੇਗ ਬਹਾਦੁਰ ਜੀ ਦੇ ਸਿਧਾਂਤਾਂ ’ਤੇ ਚੱਲਣ 'ਚ ਵਿਸ਼ਵਾਸ ਰੱਖਦਾ ਹਾਂ।
-PTCNews

adv-img
adv-img