ਪੰਜਾਬ ਨੂੰ ਭ੍ਰਿਸ਼ਟਾਚਾਰ ਮੁਕਤ ਕਰਨਾ 'ਆਪ' ਦਾ ਮੁੱਖ ਮਕਸਦ : ਮਲਵਿੰਦਰ ਕੰਗ
ਚੰਡੀਗੜ੍ਹ : ਆਮ ਆਦਮੀ ਪਾਰਟੀ ਦੇ ਆਗੂ ਤੇ ਬੁਲਾਰੇ ਡਾ. ਸੰਨੀ ਆਹਲੂਵਾਲੀਆ ਤੇ ਮਲਵਿੰਦਰ ਸਿੰਘ ਕੰਗ ਨੇ ਪ੍ਰੈਸ ਕਾਨਫਰੰਸ ਦੌਰਾਨ ਆਮ ਆਦਮੀ ਪਾਰਟੀ ਪੰਜਾਬ ਦੀ ਭਲਾਈ ਲਈ ਉਲੀਕੀ ਗਈ ਰੂਪ-ਰੇਖਾ ਦਾ ਜ਼ਿਕਰ ਕੀਤਾ। ਇਸ ਦੌਰਾਨ ਮਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਆਮ ਆਦਮੀ ਪਾਰਟੀ ਜੋ ਐਂਟੀ ਕੁਰੱਪਸ਼ਨ ਨੰਬਰ ਜਾਰੀ ਕੀਤਾ ਉਸ ਦੇ ਨਤੀਜੇ ਸਾਰਥਿਕ ਨਿਕਲਣਗੇ।
ਇਸ ਨੰਬਰ ਦੀ ਮੁੱਖ ਮੰਤਰੀ ਖੁਦ ਮਾਨੀਟਰਿੰਗ ਕਰ ਰਹੇ ਹਨ। ਇਸ ਨੰਬਰ ਰਾਹੀਂ ਕਾਫੀ ਸ਼ਿਕਾਇਤਾਂ ਆ ਰਹੀਆਂ ਹਨ। ਇਸ ਸ਼ਿਕਾਇਤ ਦੇ ਆਧਾਰ ਜਲੰਧਰ ਵਿਖੇ ਤਹਿਸੀਲਦਾਰ ਖ਼ਿਲਾਫ਼ ਕਾਰਵਾਈ ਕੀਤੀ ਜਾ ਰਹੀ ਹੈ ਤੇ ਇਕ ਕਲਰਕ ਉਤੇ ਵੀ ਮਾਮਲਾ ਦਰਜ ਕੀਤਾ ਗਿਆ ਹੈ। ਇਸ ਤੋਂ ਇਲਾਵਾ ਇਥੇ ਆਈਆਂ ਸ਼ਿਕਾਇਤਾਂ ਦਾ ਨਿਪਟਾਰਾ ਕੀਤਾ ਜਾਵੇਗਾ ਅਤੇ ਕੁਰੱਪਸ਼ਨ ਵਿੱਚ ਸ਼ਮੂਲੀਅਤ ਪਾਏ ਜਾਣ ਉਤੇ ਕਾਰਵਾਈ ਕੀਤੀ ਜਾਵੇਗੀ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਖੁਦ ਨਜ਼ਰ ਰੱਖ ਰਹੇ ਹਨ ਕਿ ਇਨ੍ਹਾਂ ਮਾਮਲਿਆਂ ਉਤੇ ਕਾਰਵਾਈ ਹੋ ਰਹੀ ਜਾਂ ਨਹੀਂ ਹੈ। ਉਨ੍ਹਾਂ ਨੇ ਕਿਹਾ ਕਿ ਇਕ-ਇਕ ਪੈਸਾ ਪੰਜਾਬ ਦੇ ਖਜ਼ਾਨੇ ਵਿੱਚ ਆਵੇਗਾ। ਭ੍ਰਿਸ਼ਟਾਚਾਰ ਉਤੇ ਸ਼ਿਕੰਜਾ ਕੱਸ ਕੇ ਪੰਜਾਬ ਦੇ ਖਜ਼ਾਨੇ ਨੂੰ ਭਰਿਆ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦਾ ਮੁੱਖ ਮਕਸਦ ਪੰਜਾਬ ਨੂੰ ਭ੍ਰਿਸ਼ਟਾਚਾਰ ਮੁਕਤ ਕਰਨਾ ਹੈ। ਨੌਜਵਾਨਾਂ ਨੂੰ ਰੁਜ਼ਗਾਰ ਦਿਵਾਉਣ ਵਿੱਚ ਆ ਰਹੀਆਂ ਕਾਨੂੰਨੀ ਦਿੱਕਤਾਂ ਨੂੰ ਦੂਰ ਕਰਨ ਲਈ ਸਰਕਾਰ ਵਚਨਬੱਧ ਹੈ ਤੇ ਇਕ ਮਹੀਨੇ ਦੇ ਅੰਦਰ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਕੇਂਦਰ ਸਰਕਾਰ ਕੋਲੋਂ ਗ੍ਰਾਂਟ ਮੰਗੀ ਹੈ।
ਪੰਜਾਬ ਇਕ ਸਰਹੱਦੀ ਸੂਬਾ ਹੈ, ਇਥੇ ਦੀ ਲੋੜਾਂ ਕਾਫੀ ਹੈ। ਇਸ ਲਈ ਕੇਂਦਰ ਸਰਕਾਰ ਕੋਲੋਂ ਗ੍ਰਾਂਟ ਦੀ ਮੰਗ ਕੀਤੀ ਗਈ ਹੈ। ਉਨ੍ਹਾਂ ਨੇ ਕਿਹਾ ਕਿ ਸਿਰਫ਼ ਦੋ ਸਾਲ ਲਈ ਗ੍ਰਾਂਟ ਦੀ ਮੰਗ ਕੀਤੀ ਹੈ। ਉਨ੍ਹਾਂ ਨੇ ਇਸ ਮੌਕੇ ਵਿਧਾਨ ਸਭਾ ਵਿੱਚ ਸ਼ਹੀਦ ਭਗਤ ਸਿੰਘ, ਡਾ.ਅੰਬੇਡਕਰ ਅਤੇ ਮਹਾਰਾਜਾ ਰਣਜੀਤ ਸਿੰਘ ਦੇ ਬੁੱਤ ਲਗਾਉਣ ਦਾ ਦਾਅਵਾ ਕੀਤਾ। ਜੇ ਇਸ ਵਿੱਚ ਵੀ ਕੋਈ ਦਿੱਕਤ ਹੋਈ ਤਾਂ ਉਸ ਨੂੰ ਦੂਰ ਕਰ ਦਿੱਤਾ ਜਾਵੇਗਾ।
ਇਸ ਦੌਰਾਨ ਡਾ.ਸਨੀ ਆਹਲੂਵਾਲੀਆ ਨੇ ਵਿਧਾਇਕਾਂ ਲਈ ਇਕ ਪੈਨਸ਼ਨ ਦੇ ਫ਼ੈਸਲੇ ਦਾ ਸਵਾਗਤ ਕੀਤਾ ਗਿਆ। ਉਨ੍ਹਾਂ ਨੇ ਦੱਸਿਆ ਕਿ ਕਿਸੇ ਵੀ ਸਾਬਕਾ ਵਿਧਾਇਕ ਨੂੰ 75000 ਰੁਪਏ ਤੋਂ ਉਪਰ ਪੈਨਸ਼ਨ ਨਹੀਂ ਮਿਲੇਗੀ। ਇਸ ਨਾਲ 80 ਕਰੋੜ ਰੁਪਏ ਸਾਲ ਦੀ ਬਚਤ ਹੋਵੇਗੀ। ਇਸ ਪੈਸੇ ਨੂੰ ਪੰਜਾਬ ਦੇ ਭਲਾਈ ਕਾਰਜਾਂ ਉਤੇ ਲਗਾਇਆ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਅੱਗੇ ਹੋਰ ਵੀ ਫ਼ੈਸਲੇ ਲੈਣਗੇ।
ਇਹ ਵੀ ਪੜ੍ਹੋ : ਪੁਰਾਣੀ ਰੰਜਿਸ਼ ਨੂੰ ਲੈ ਕੇ ਦੋ ਧਿਰਾਂ ਵਿਚਾਲੇ ਝੜਪ, ਵੀਡੀਓ ਵਾਇਰਲ