Thu, Apr 18, 2024
Whatsapp

ਆਖਿਰ ਕਿਉਂ ਕੀਤੀ ਬੀਐਸਐਫ ਜਵਾਨ ਦੀ ਪਤਨੀ ਨੇ ਖ਼ੁਦਕੁਸ਼ੀ, ਜਾਣੋ ਮਾਮਲਾ

Written by  Jashan A -- November 13th 2018 07:37 PM -- Updated: November 13th 2018 07:38 PM
ਆਖਿਰ ਕਿਉਂ ਕੀਤੀ ਬੀਐਸਐਫ ਜਵਾਨ ਦੀ ਪਤਨੀ ਨੇ ਖ਼ੁਦਕੁਸ਼ੀ, ਜਾਣੋ ਮਾਮਲਾ

ਆਖਿਰ ਕਿਉਂ ਕੀਤੀ ਬੀਐਸਐਫ ਜਵਾਨ ਦੀ ਪਤਨੀ ਨੇ ਖ਼ੁਦਕੁਸ਼ੀ, ਜਾਣੋ ਮਾਮਲਾ

ਆਖਿਰ ਕਿਉਂ ਕੀਤੀ ਬੀਐਸਐਫ ਜਵਾਨ ਦੀ ਪਤਨੀ ਨੇ ਖ਼ੁਦਕੁਸ਼ੀ, ਜਾਣੋ ਮਾਮਲਾ,ਅਬੋਹਰ: ਪੰਜਾਬ ਦੇ ਅਬੋਹਰ ਤੋਂ ਇੱਕ ਦਿਲ ਦਹਿਲਾਉਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਜਿਥੇ ਇੱਕ ਬੀਐਸਐਫ ਜਵਾਨ ਦੀ ਪਤਨੀ ਨੇ ਸ਼ੱਕੀ ਹਾਲਤ ਵਿਚ ਖ਼ੁਦ ਨੂੰ ਫਾਹਾ ਲਗਾ ਕੇ ਜਾਨ ਦੇ ਦਿਤੀ। ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕਾ ਦੇ ਭਰਾ ਨੇ ਸਹੁਰਾ-ਘਰ ਵਾਲਿਆਂ ‘ਤੇ ਦਹੇਜ ਲਈ ਭੈਣ ਦੀ ਕਤਲ ਕਰਨ ਦਾ ਦੋਸ਼ ਲਗਾਇਆ ਹੈ। ਇਸ ਘਟਨਾ ਬਾਰੇ ਜਦੋ ਪਰਿਵਾਰਿਕ ਮੈਬਰਾਂ ਨੇ ਪੁਲਿਸ ਨੂੰ ਸੂਚਿਤ ਕੀਤਾ ਤਾਂ ਮੌਕੇ 'ਤੇ ਪਹੁੰਚੀ ਪੁਲਿਸ ਨੇ ਲਾਸ਼ ਨੂੰ ਕਬਜੇ ਵਿੱਚ ਲੈ ਲਿਆ। ਭਰਾ ਦੀ ਸ਼ਿਕਾਇਤ ‘ਤੇ ਪੁਲਿਸ ਨੇ ਪਤੀ, ਸੱਸ, ਸਹੁਰੇ ਅਤੇ ਦੇਵਰ ਦੇ ਖਿਲਾਫ਼ ਦਹੇਜ ਕਤਲ ਦਾ ਕੇਸ ਦਰਜ ਕੀਤਾ ਹੈ। ਹੋਰ ਪੜ੍ਹੋ:ਵੱਡੇ ਪੱਧਰ ‘ਤੇ ਕਰਦਾ ਸੀ ਇਹ ਗੈਰਕਾਨੂੰਨੀ ਧੰਦਾ, ਚੜ੍ਹਿਆ ਪੁਲਿਸ ਦੇ ਅੜਿੱਕੇ ਪੁਲਿਸ ਨੂੰ ਦਿਤੀ ਗਈ ਸ਼ਿਕਾਇਤ ਵਿਚ ਰਾਜਸਥਾਨ ਦੇ ਪਿੰਡ ਧੌਲੀਪਾਲ ਨਿਵਾਸੀ ਮਹੇਂਦ੍ਰ ਕੁਮਾਰ ਨੇ ਦੱਸਿਆ ਕਿ ਉਸ ਨੇ 25 ਸਾਲਾਂ ਭੈਣ ਕੁਸੁਮ ਦਾ ਵਿਆਹ 5 ਸਾਲ ਪਹਿਲਾਂ ਪੰਚਕੋਸੀ ਨਿਵਾਸੀ ਬੀਐਸਐਫ ਜਵਾਨ ਸ਼੍ਰੀਰਾਮ ਪੁੱਤਰ ਕੈਲਾਸ਼ ਨਾਥ ਨਾਲ ਕੀਤਾ ਸੀ। ਸ਼੍ਰੀਰਾਮ ਇਸ ਸਮੇਂ ਜੰਮੂ ਕਸ਼ਮੀਰ ਵਿਚ ਤੈਨਾਤ ਹੈ। ਪੁਲਿਸ ਦਾ ਕਹਿਣਾ ਹੈ ਕਿ ਇਸ ਮਾਮਲੇ ਵਿੱਚ ਮ੍ਰਿਤਕ ਦੇ ਪਰਿਵਾਰ ਵਾਲਿਆਂ ਵੱਲੋਂ ਦਿੱਤੇ ਬਿਆਨਾਂ ਦੌਰਾਨ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। —PTC News


Top News view more...

Latest News view more...