Thu, Apr 18, 2024
Whatsapp

ਅਬੋਹਰ- ਹਨੂਮਾਨਗੜ੍ਹ ਰੋਡ 'ਤੇ ਵਾਪਰਿਆ ਦਰਦਨਾਕ ਸੜਕ ਹਾਦਸਾ, 1 ਨੌਜਵਾਨ ਦੀ ਮੌਤ

Written by  Jashan A -- May 09th 2019 08:54 AM
ਅਬੋਹਰ- ਹਨੂਮਾਨਗੜ੍ਹ ਰੋਡ 'ਤੇ ਵਾਪਰਿਆ ਦਰਦਨਾਕ ਸੜਕ ਹਾਦਸਾ, 1 ਨੌਜਵਾਨ ਦੀ ਮੌਤ

ਅਬੋਹਰ- ਹਨੂਮਾਨਗੜ੍ਹ ਰੋਡ 'ਤੇ ਵਾਪਰਿਆ ਦਰਦਨਾਕ ਸੜਕ ਹਾਦਸਾ, 1 ਨੌਜਵਾਨ ਦੀ ਮੌਤ

ਅਬੋਹਰ- ਹਨੂਮਾਨਗੜ੍ਹ ਰੋਡ 'ਤੇ ਵਾਪਰਿਆ ਦਰਦਨਾਕ ਸੜਕ ਹਾਦਸਾ, 1 ਨੌਜਵਾਨ ਦੀ ਮੌਤ,ਅਬੋਹਰ: ਬੀਤੇ ਦਿਨ ਅਬੋਹਰ- ਹਨੂਮਾਨਗੜ੍ਹ ਰੋਡ 'ਤੇ ਇੱਕ ਦਰਦਨਾਕ ਸੜਕ ਹਾਦਸੇ 'ਚ 1 ਨੌਜਵਾਨ ਦੀ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਪਿੰਡ ਅਮਰਪੁਰਾ ਦਾ ਰਹਿਣ ਵਾਲਾ ਹੈ। [caption id="attachment_293080" align="aligncenter" width="300"]acci ਅਬੋਹਰ- ਹਨੂਮਾਨਗੜ੍ਹ ਰੋਡ 'ਤੇ ਵਾਪਰਿਆ ਦਰਦਨਾਕ ਸੜਕ ਹਾਦਸਾ, 1 ਨੌਜਵਾਨ ਦੀ ਮੌਤ[/caption] ਹੋਰ ਪੜ੍ਹੋ:ਫਰੀਦਕੋਟ: ਬਾਜਾਖਾਨਾ ਰੋਡ ‘ਤੇ ਵਾਪਰਿਆ ਦਰਦਨਾਕ ਹਾਦਸਾ, ਦੋ ਨੌਜਵਾਨਾਂ ਦੀ ਮੌਕੇ ‘ਤੇ ਮੌਤ (ਤਸਵੀਰਾਂ) ਮਿਲੀ ਜਾਣਕਾਰੀ ਮੁਤਾਬਕ ਰਾਕੇਸ਼ ਪੁੱਤਰ ਕ੍ਰਿਸ਼ਨ ਕੁਮਾਰ ਆਪਣੀ ਟਰੈਕਟਰ-ਟਰਾਲੀ 'ਚ ਅਬੋਹਰ ਦੀ ਦਾਣਾ ਮੰਡੀ 'ਚ ਕਣਕ ਲੈ ਕੇ ਆ ਰਿਹਾ ਸੀ ਕਿ ਜਦ ਉਹ ਹਨੂਮਾਨਗੜ੍ਹ ਰੋਡ 'ਤੇ ਪਿੰਡ ਰਾਮਸਰਾ ਦੇ ਨਜ਼ਦੀਕ ਪਹੁੰਚਿਆ ਤਾਂ ਅਚਾਨਕ ਉਸ ਨੂੰ ਚੱਕਰ ਆਉਣ ਨਾਲ ਟਰੈਕਟਰ ਤੋਂ ਹੇਠਾਂ ਡਿੱਗ ਗਿਆ ਅਤੇ ਟਰੈਕਟਰ-ਟਰਾਲੀ ਦਾ ਟਾਇਰ ਉਸ ਦੇ ਉਪਰੋਂ ਲੰਘ ਗਿਆ। ਜਿਸ ਦੌਰਾਨ ਉਸ ਦੀ ਮੌਤ ਹੋ ਗਈ। ਦੱਸਿਆ ਜਾਂਦਾ ਹੈ ਕਿ ਮ੍ਰਿਤਕ 2 ਬੱਚਿਆਂ ਦਾ ਪਿਤਾ ਸੀ।ਇਸ ਘਟਨਾ ਤੋਂ ਬਾਅਦ ਪਰਿਵਾਰ 'ਚ ਮਾਤਮ ਪਸਰ ਗਿਆ ਹੈ। ਹੋਰ ਪੜ੍ਹੋ:ਇਥੋਪੀਆ ਜਹਾਜ਼ ਹਾਦਸਾ: ਛੁੱਟੀਆਂ ਮਨਾਉਣ ਨਿਕਲਿਆ ਸੀ ਪੂਰਾ ਪਰਿਵਾਰ, ਜਹਾਜ਼ ਹਾਦਸੇ ਨੇ ਲੈ ਲਈ ਸਭ ਦੀ ਜਾਨ [caption id="attachment_293079" align="aligncenter" width="300"]acci ਅਬੋਹਰ- ਹਨੂਮਾਨਗੜ੍ਹ ਰੋਡ 'ਤੇ ਵਾਪਰਿਆ ਦਰਦਨਾਕ ਸੜਕ ਹਾਦਸਾ, 1 ਨੌਜਵਾਨ ਦੀ ਮੌਤ[/caption] ਉਥੇ ਹੀ ਘਟਨਾ ਦੀ ਸੂਚਨਾ ਮਿਲਦਿਆਂ ਸਥਾਨਕ ਪੁਲਿਸ ਮੌਕੇ 'ਤੇ ਪਹੁੰਚ ਗਈ ਅਤੇ ਘਟਨਾ ਸਥਾਨ ਦਾ ਜਾਇਜ਼ਾ ਲੈਂਦੇ ਹੋਏ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ। -PTC News


Top News view more...

Latest News view more...