ਤੇਜ਼ ਰਫਤਾਰ ਕਾਰ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ, ਪਤੀ-ਪਤਨੀ ਦੀ ਮੌਤ

Road Accident

ਤੇਜ਼ ਰਫਤਾਰ ਕਾਰ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ, ਪਤੀ-ਪਤਨੀ ਦੀ ਮੌਤ,ਅਬੋਹਰ: ਪੰਜਾਬ ‘ਚ ਆਏ ਦਿਨ ਸੜਕੀ ਹਾਦਸਿਆਂ ਕਾਰਨ ਮੌਤਾਂ ਦੀ ਗਿਣਤੀ ਲਗਾਤਾਰ ਵਧ ਰਹੀ ਹੈ। ਇਹਨਾਂ ਹਾਦਸਿਆਂ ਦਾ ਸ਼ਿਕਾਰ ਹੋ ਕੇ ਹੁਣ ਤੱਕ ਅਨੇਕਾਂ ਲੋਕ ਆਪਣੀਆਂ ਜਾਨਾ ਗਵਾ ਚੁੱਕੇ ਹਨ।

Road Accidentਤਾਜ਼ਾ ਮਾਮਲਾ ਅਬੋਹਰ ਦੇ ਨੇੜਲੇ ਪਿੰਡ ਪੰਜਕੋਸੀ ਤੋਂ ਸਾਹਮਣੇ ਆਇਆ ਹੈ, ਜਿਥੇ ਕਾਰ ਨੇ ਮੋਟਰਸਾਈਕਲ ਨੂੰ ਭਿਆਨਕ ਟੱਕਰ ਮਾਰ ਦਿੱਤੀ। ਜਿਸ ਕਾਰਨ ਮੋਟਰਸਾਈਕਲ ਸਵਾਰ ਪਤੀ-ਪਤਨੀ ਦੀ ਮੌਤ ਹੋ ਗਈ।

ਹੋਰ ਪੜ੍ਹੋ: ਸੁਨੀਲ ਜਾਖੜ ਦੇ ਪਿੰਡ ਪੰਜਕੋਸੀ ‘ਚ ਸੁਖਬੀਰ ਬਾਦਲ ਦੀ ਮੀਟਿੰਗ ਨੂੰ ਪਿੰਡ ਵਾਸੀਆਂ ਵੱਲੋਂ ਮਿਲਿਆ ਭਰਵਾਂ ਹੁੰਗਾਰਾ ,ਦੇਖੋ ਵੀਡੀਓ

Road Accidentਮਿਲੀ ਜਾਣਕਾਰੀ ਮੁਤਾਬਕ ਦੋਹੇਂ ਪਤੀ-ਪਤਨੀ ਸ਼੍ਰੀਗੰਗਾਨਗਰ ਤੋਂ ਬਾਂਡੀਵਾਲਾ ਵੱਲ ਜਾ ਰਹੇ ਸੀ ਤਾਂ ਰਸਤੇ ‘ਚ ਪਿੰਡ ਪੰਜਕੋਸੀ ‘ਚ ਸਥਿਤ ਪੈਟ੍ਰੋਲ ਪੰਪ ਨੇੜੇ ਪਹੁੰਚਣ ‘ਤੇ ਸਾਹਮਣੇ ਤੋਂ ਆ ਰਹੀ ਤੇਜ਼ ਰਫਤਾਰ ਇੰਡਿਕਾ ਕਾਰ ਨੇ ਦੋਹਾਂ ਨੂੰ ਕੁਚਲ ਦਿੱਤਾ। ਇਸ ਘਟਨਾ ਤੋਂ ਬਾਅਦ ਪਰਿਵਾਰ ‘ਚ ਸੋਗ ਦੀ ਲਹਿਰ ਦੌੜ ਗਈ ਹੈ। ਉਧਰ ਮੌਕੇ ‘ਤੇ ਪਹੁੰਚੀ ਪੁਲਿਸ ਨੇ ਘਟਨਾ ਸਥਾਨ ਦਾ ਜਾਇਜ਼ਾ ਲੈਂਦੇ ਹੋਏ ਜਾਂਚ ਸ਼ੁਰੂ ਕਰ ਦਿੱਤੀ।

-PTC News