Sun, Dec 15, 2024
Whatsapp

ਬਠਿੰਡਾ ਜੇਲ੍ਹ 'ਚ ਸ਼ਿਫਟ ਕੀਤੇ ਜਾਣਗੇ 50 ਦੇ ਕਰੀਬ ਖ਼ਤਰਨਾਕ ਗੈਂਗਸਟਰ

Reported by:  PTC News Desk  Edited by:  Ravinder Singh -- April 26th 2022 02:31 PM
ਬਠਿੰਡਾ ਜੇਲ੍ਹ 'ਚ ਸ਼ਿਫਟ ਕੀਤੇ ਜਾਣਗੇ 50 ਦੇ ਕਰੀਬ ਖ਼ਤਰਨਾਕ ਗੈਂਗਸਟਰ

ਬਠਿੰਡਾ ਜੇਲ੍ਹ 'ਚ ਸ਼ਿਫਟ ਕੀਤੇ ਜਾਣਗੇ 50 ਦੇ ਕਰੀਬ ਖ਼ਤਰਨਾਕ ਗੈਂਗਸਟਰ

ਬਠਿੰਡਾ : ਵੱਖ-ਵੱਖ ਮਾਮਲਿਆਂ 'ਚ ਅਲੱਗ-ਅਲੱਗ ਜੇਲ੍ਹਾਂ ਵਿੱਚ ਬੰਦ ਖਤਰਨਾਕ ਗੈਂਗਸਟਰਾਂ ਨੂੰ ਬਠਿੰਡਾ ਕੇਂਦਰੀ ਜੇਲ੍ਹ 'ਚ ਸ਼ਿਫਟ ਕੀਤਾ ਜਾਵੇਗਾ। ਦੱਸ ਦੇਈਏ ਕਿ ਬਠਿੰਡਾ ਜੇਲ੍ਹ 'ਚ 40 ਦੇ ਕਰੀਬ ਗੈਂਗਸਟਰ ਪਹਿਲਾਂ ਹੀ ਬੰਦ ਹਨ। ਵੱਖ-ਵੱਖ ਗੰਭੀਰ ਮਾਮਲਿਆਂ ਨਾਲ ਸਬੰਧਤ 50 ਦੇ ਕਰੀਬ ਵੱਡੇ ਅਪਰਾਧੀਆਂ ਨੂੰ ਬਠਿੰਡਾ ਜੇਲ੍ਹ ਵਿੱਚ ਤਬਦੀਲ ਕੀਤਾ ਜਾਵੇਗਾ। ਜੇਲ੍ਹ ਪ੍ਰਸ਼ਾਸਨ ਨੇ ਇਸ ਸਬੰਧੀ ਤਿਆਰੀਆਂ ਆਰੰਭ ਕਰ ਦਿੱਤੀਆਂ ਹਨ। ਬਠਿੰਡਾ ਜੇਲ੍ਹ 'ਚ ਸ਼ਿਫਟ ਕੀਤੇ ਜਾਣਗੇ 50 ਦੇ ਕਰੀਬ ਖ਼ਤਰਨਾਕ ਗੈਂਗਸਟਰ36 ਗੈਂਗਸਟਰ ਟੈਰਰ ਫੰਡਿੰਗ ਅਤੇ ਕਤਲ ਵਰਗੇ ਮਾਮਲਿਆਂ ਦੇ ਦੋਸ਼ੀਆਂ ਨੂੰ ਬਠਿੰਡਾ ਜੇਲ੍ਹ ਵਿੱਚ ਸ਼ਿਫਟ ਕੀਤਾ ਜਾਵੇਗਾ। ਸੂਬੇ ਦੀਆਂ ਜੇਲ੍ਹਾਂ ਵਿਚ ਬੰਦ ਗੈਂਗਸਟਰਾਂ ਵੱਲੋਂ ਚਲਾਏ ਜਾ ਰਹੇ ਨੈੱਟਵਰਕ ਨੂੰ ਤੋੜਨ ਦੇ ਮਨੋਰਥ ਨਾਲ ਪੰਜਾਬ ਸਰਕਾਰ ਹੁਣ ਵੱਖ ਵੱਖ ਜੇਲ੍ਹਾਂ ਵਿਚੋਂ ਬੰਦ ਗੈਂਗਸਟਰਾਂ ਨੂੰ ਬਠਿੰਡਾ ਜੇਲ੍ਹ ਵਿੱਚ ਤਬਦੀਲ ਕਰਨ ਜਾ ਰਹੀ ਹੈ। ਬਠਿੰਡਾ ਜੇਲ੍ਹ 'ਚ ਸ਼ਿਫਟ ਕੀਤੇ ਜਾਣਗੇ 50 ਦੇ ਕਰੀਬ ਖ਼ਤਰਨਾਕ ਗੈਂਗਸਟਰਸੂਬੇ ਦੀਆਂ ਵੱਖ ਵੱਖ ਜੇਲ੍ਹਾਂ ਵਿੱਚ ਕਈ ਖਤਰਨਾਕ ਗੈਂਗਸਟਰ ਅਤੇ ਨਸ਼ਾ ਤਸਕਰ ਬੰਦ ਹਨ ਜਿਨ੍ਹਾਂ ਵਿੱਚੋਂ ਪੰਜਾਹ ਦੇ ਕਰੀਬ ਗੈਂਗਸਟਰਾਂ ਅਤੇ ਨਸ਼ਾ ਤਸਕਰਾਂ ਨੂੰ ਬਠਿੰਡਾ ਜੇਲ੍ਹ ਵਿੱਚ ਤਬਦੀਲ ਕੀਤਾ ਜਾਣਾ ਹੈ ਜਿਸ ਲਈ ਬਠਿੰਡਾ ਜੇਲ੍ਹ ਪ੍ਰਸ਼ਾਸਨ ਨੇ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਸਭ ਤੋਂ ਜ਼ਿਆਦਾ ਅੰਮ੍ਰਿਤਸਰ ਜੇਲ੍ਹ ਤੋਂ ਬਾਰਾਂ ਤਸਕਰ ਤੇ ਗੈਂਗਸਟਰ ਬਠਿੰਡਾ ਜੇਲ੍ਹ ਵਿੱਚ ਭੇਜੇ ਜਾਣਗੇ। ਬਠਿੰਡਾ ਜੇਲ੍ਹ 'ਚ ਸ਼ਿਫਟ ਕੀਤੇ ਜਾਣਗੇ 50 ਦੇ ਕਰੀਬ ਖ਼ਤਰਨਾਕ ਗੈਂਗਸਟਰਇਨ੍ਹਾਂ ਵਿੱਚ ਅੰਤਰਰਾਸ਼ਟਰੀ ਨਸ਼ਾ ਤਸਕਰ ਰਣਜੀਤ ਚੀਤਾ ਅਤੇ ਉਸ ਦਾ ਭਾਈ ਗਗਨਦੀਪ ਸਿੰਘ, ਕੱਬਡੀ ਖਿਡਾਰੀ ਦੀ ਹੱਤਿਆ ਦੀ ਸਾਜ਼ਿਸ਼ ਵਿਚ ਸ਼ਾਮਲ ਗੈਂਗਸਟਰ ਅਮਿਤ ਦਾਗਰ ਅੰਤਰਰਾਸ਼ਟਰੀ ਨਸ਼ਾ ਤਸਕਰ ਰਣਜੀਤ ਰਾਜਾ ਕੰਦੋਲਾ, ਰਜਿੰਦਰ ਗੰਜੂ, ਗੁਰਜੰਟ ਸਿੰਘ, ਮਲੇਰਕੋਟਲਾ ਦਾ ਗੈਂਗਸਟਰ ਗਹੀਆ ਖ਼ਾਨ , ਅਰਮਾਨੀਆ ਤੋਂ ਗ੍ਰਿਫਤਾਰ ਕਰਕੇ ਲਿਆਂਦਾ ਗੈਂਗਸਟਰ ਸੁਖਪ੍ਰੀਤ ਬੁੱਢਾ, ਦਵਿੰਦਰ ਬੰਬੀਹਾ ਗੈਂਗ ਦਾ ਖ਼ਤਰਨਾਕ ਗੈਂਗਸਟਰ ਸਿਮਰਨਦੀਪ ਸਿੰਘ ਸਿੰਮਾ, ਅੰਮ੍ਰਿਤਸਰ ਵਿਚ ਹਿੰਦੂ ਆਗੂ ਦੀ ਹੱਤਿਆ ਕਰਨ ਵਾਲੇ ਸਾਰਜ ਸਿੰਘ ਮਿੰਟੂ ਨੂੰ ਬਠਿੰਡਾ ਜੇਲ੍ਹ ਵਿਚ ਭੇਜਿਆ ਜਾਵੇਗਾ। ਇਹ ਵੀ ਪੜ੍ਹੋ : ਭਾਰਤ ਪਾਕਿ ਸਰਹੱਦ 'ਤੇ ਡਰੋਨ ਦੀ ਹਲਚਲ, ਬੀਐਸਐਫ ਦੇ ਜਵਾਨਾਂ ਕੀਤੀ ਫਾਇਰਿੰਗ


Top News view more...

Latest News view more...

PTC NETWORK